Quoteਪੁਰਸਕਾਰ ਪ੍ਰਾਪਤ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਅਤੇ ਪੜ੍ਹਾਈ ਨੂੰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਗਈਆਂ ਨਵੀਨ ਤਕਨੀਕਾਂ ਬਾਰੇ ਦੱਸਿਆ
Quoteਅੱਜ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ (Viksit Bharat) ਦੇ ਲਈ ਤਿਆਰ ਕਰਨ ਦੀ ਜ਼ਿੰਮੇਦਾਰੀ ਅਧਿਆਪਕਾਂ ਦੇ ਹੱਥਾਂ ਵਿੱਚ ਹੈ: ਪ੍ਰਧਾਨ ਮੰਤਰੀ
Quoteਪ੍ਰਧਾਨ ਮੰਤਰੀ ਨੇ ਐੱਨਈਪੀ (NEP) ਦੇ ਪ੍ਰਭਾਵ ‘ਤੇ ਚਰਚਾ ਕੀਤੀ ਅਤੇ ਮਾਤ ਭਾਸ਼ਾ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਮਹੱਤਵ ਬਾਰੇ ਬਾਤ ਕੀਤੀ
Quoteਪ੍ਰਧਾਨ ਮੰਤਰੀ ਨੇ ਅਧਿਆਪਕਾਂ ਨੂੰ ਵਿਭਿੰਨ ਭਾਸ਼ਾਵਾਂ ਵਿੱਚ ਵਿਦਿਆਰਥੀਆਂ ਨੂੰ ਸਥਾਨਕ ਲੋਕਕਥਾਵਾਂ ਪੜ੍ਹਾਉਣ ਦਾ ਸੁਝਾਅ ਦਿੱਤਾ ਤਾਕਿ ਉਨ੍ਹਾਂ ਨੂੰ ਵਿਭਿੰਨ ਭਾਸ਼ਾਵਾਂ ਨਾਲ ਪਰੀਚਿਤ ਕਰਵਾਇਆ ਜਾ ਸਕੇ
Quoteਪ੍ਰਧਾਨ ਮੰਤਰੀ ਨੇ ਅਧਿਆਪਕਾਂ ਨੂੰ ਇੱਕ–ਦੂਸਰੇ ਦੇ ਨਾਲ ਆਪਣੀਆਂ ਬਿਹਤਰੀਨ ਪਿਰਤਾਂ ਸਾਂਝੀਆਂ ਕਰਨ ਲਈ ਕਿਹਾ
Quoteਅਧਿਆਪਕ ਭਾਰਤ ਦੀ ਵਿਵਿਧਤਾ ਦਾ ਪਤਾ ਲਗਾਉਣ ਦੇ ਲਈ ਵਿਦਿਆਰਥੀਆਂ ਨੂੰ ਵਿੱਦਿਅਕ ਦੌਰਿਆਂ ‘ਤੇ ਲਿਜਾ ਸਕਦੇ ਹਨ:ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 7, ਲੋਕ ਕਲਿਆਣ ਮਾਰਗ ਸਥਿਤ ਆਪਣੇ ਆਵਾਸ ‘ਤੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਨਾਲ ਸਨਮਾਨਿਤ ਅਧਿਆਪਕਾਂ ਨਾਲ ਗੱਲਬਾਤ ਕੀਤੀ।

 

|

 ਪੁਰਸਕਾਰ ਜੇਤੂ ਅਧਿਆਪਕਾਂ ਨੇ ਪ੍ਰਧਾਨ ਮੰਤਰੀ ਦੇ ਨਾਲ ਆਪਣੇ ਅਧਿਆਪਨ ਅਨੁਭਵ ਸਾਂਝੇ ਕੀਤੇ। ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਉਣ ਨੂੰ ਹੋਰ ਅਧਿਕ ਰੋਚਕ ਬਣਾਉਣ ਦੇ ਲਈ ਅਪਣਾਈਆਂ ਜਾਣ ਵਾਲੀਆਂ ਦਿਲਚਸਪ ਤਕਨੀਕਾਂ ਬਾਰੇ ਭੀ ਬਾਤ ਕੀਤੀ। ਉਨ੍ਹਾਂ ਨੇ ਆਪਣੇ ਨਿਯਮਿਤ ਅਧਿਆਪਨ ਕਾਰਜ ਦੇ ਨਾਲ-ਨਾਲ ਆਪਣੇ ਸਮਾਜਿਕ ਕਾਰਜ ਦੀਆਂ ਉਦਾਹਰਣਾਂ ਭੀ ਸਾਂਝੀਆਂ ਕੀਤੀਆਂ। ਅਧਿਆਪਕਾਂ ਦੇ ਨਾਲ ਗੱਲਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਅਧਿਆਪਨ ਦੇ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਪਿਛਲੇ ਕੁਝ ਵਰ੍ਹਿਆਂ ਵਿੱਚ ਉਨ੍ਹਾਂ ਦੁਆਰਾ ਦਿਖਾਏ ਗਏ ਜ਼ਿਕਰਯੋਗ ਉਤਸ਼ਾਹ ਦੀ ਸ਼ਲਾਘਾ ਕੀਤੀ, ਜਿਸ ਨੂੰ ਪੁਰਸਕਾਰਾਂ ਦੇ ਜ਼ਰੀਏ ਮਾਨਤਾ ਮਿਲੀ ਹੈ।

 

 ਪ੍ਰਧਾਨ ਮੰਤਰੀ ਨੇ ਰਾਸ਼ਟਰੀ ਸਿੱਖਿਆ ਨੀਤੀ (National Education Policy) ਦੇ ਪ੍ਰਭਾਵ ‘ਤੇ ਚਰਚਾ ਕੀਤੀ ਅਤੇ ਆਪਣੀ ਮਾਤ ਭਾਸ਼ਾ ਵਿੱਚ ਸਿੱਖਿਆ ਪ੍ਰਾਪਤ ਕਰਨ ਦੇ ਮਹੱਤਵ ਬਾਰੇ ਦੱਸਿਆ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਵਿਭਿੰਨ ਭਾਸ਼ਾਵਾਂ ਵਿੱਚ ਸਥਾਨਕ ਲੋਕਕਥਾਵਾਂ (local folklore) ਸੁਣਾ ਸਕਦੇ ਹਨ, ਤਾਕਿ ਵਿਦਿਆਰਥੀ ਦੂਸਰੀਆਂ ਭਾਸ਼ਾਵਾਂ ਸਿੱਖ ਸਕਣ ਅਤੇ ਭਾਰਤ ਦੀ ਜੀਵੰਤ ਸੰਸਕ੍ਰਿਤੀ (vibrant culture of India) ਨਾਲ ਭੀ ਪਰੀਚਿਤ ਹੋ ਸਕਣ।

 

|

 ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਭਾਰਤ ਦੀ ਵਿਵਿਧਤਾ ਨੂੰ ਜਾਣਨ ਦੇ ਲਈ ਵਿੱਦਿਅਕ ਦੌਰਿਆਂ ‘ਤੇ ਲੈ ਜਾ ਸਕਦੇ ਹਨ, ਜਿਸ ਨਾਲ ਉਨ੍ਹਾਂ ਨੂੰ ਕੁਝ ਵਿਸ਼ੇਸ਼ ਸਿੱਖਣ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਦੇਸ਼ ਬਾਰੇ ਸੰਪੂਰਨ ਤੌਰ ‘ਤੇ ਜਾਣਨ ਵਿੱਚ ਭੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਟੂਰਿਜ਼ਮ ਨੂੰ ਹੁਲਾਰਾ ਮਿਲੇਗਾ ਅਤੇ ਸਥਾਨਕ ਅਰਥਵਿਵਸਥਾ ਨੂੰ ਭੀ ਬਲ ਮਿਲੇਗਾ।

 ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਪੁਰਸਕਾਰ ਜੇਤੂ ਅਧਿਆਪਕਾਂ ਨੂੰ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਇੱਕ-ਦੂਸਰੇ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਪੜ੍ਹਾਈ ਦੇ ਆਪਣੀਆਂ ਬਿਹਤਰੀਨ ਪਿਰਤਾਂ ਨੂੰ ਆਪਸ ਵਿੱਚ ਸਾਂਝਾ ਕਰਨਾ ਚਾਹੀਦਾ ਹੈ ਤਾਕਿ ਹਰ ਕੋਈ ਅਜਿਹੀਆਂ ਬਿਹਤਰੀਨ ਪਿਰਤਾਂ ਤੋਂ ਸਿੱਖ ਸਕੇ, ਉਨ੍ਹਾਂ ਨੂੰ ਅਪਣਾ ਸਕੇ ਅਤੇ ਉਨ੍ਹਾਂ ਤੋਂ ਲਾਭ ਉਠਾ ਸਕੇ।

 

|

 ਪ੍ਰਧਾਨ ਮੰਤਰੀ ਨੇ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਲਈ ਬਹੁਤ ਮਹੱਤਵਪੂਰਨ ਸੇਵਾ ਪ੍ਰਦਾਨ ਕਰ ਰਹੇ ਹਨ ਅਤੇ ਅੱਜ ਦੇ ਨੌਜਵਾਨਾਂ ਨੂੰ ਵਿਕਸਿਤ ਭਾਰਤ (Viksit Bharat) ਦੇ ਲਈ ਤਿਆਰ  ਕਰਨ ਦੀ ਜ਼ਿੰਮੇਦਾਰੀ ਉਨ੍ਹਾਂ ਦੇ ਹੱਥਾਂ ਵਿੱਚ ਹੈ।

  ਪਿਛੋਕੜ

ਰਾਸ਼ਟਰੀ ਅਧਿਆਪਕ ਪੁਰਸਕਾਰਾਂ (National Teachers Awards) ਦਾ ਉਦੇਸ਼ ਦੇਸ਼ ਦੇ ਕੁਝ ਬਿਹਤਰੀਨ ਅਧਿਆਪਕਾਂ ਦੇ ਅਦੁੱਤੀ ਯੋਗਦਾਨ ਦਾ ਜਸ਼ਨ ਮਨਾਉਣਾ ਹੈ ਅਤੇ ਉਨ੍ਹਾਂ ਨੂੰ ਸਨਮਾਨਿਤ ਕਰਨਾ ਹੈ, ਜਿਨ੍ਹਾਂ ਨੇ ਆਪਣੀ ਪ੍ਰਤੀਬੱਧਤਾ ਅਤੇ ਸਖ਼ਤ ਮਿਹਨਤ ਨਾਲ ਨਾ ਕੇਵਲ ਸਿੱਖਿਆ ਖੇਤਰ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ, ਬਲਕਿ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਭੀ ਸਮ੍ਰਿੱਧ ਬਣਾਇਆ ਹੈ। ਇਸ ਵਰ੍ਹੇ ਪੁਰਸਕਾਰਾਂ ਦੇ ਲਈ ਦੇਸ਼ ਭਰ ਤੋਂ 82 ਅਧਿਆਪਕਾਂ ਦੀ ਸਿਲੈਕਸ਼ਨ ਕੀਤੀ ਗਈ, ਜਿਨ੍ਹਾਂ ਵਿੱਚ ਸਕੂਲੀ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ 50 ਅਧਿਆਪਕ, ਉਚੇਰੀ ਸਿੱਖਿਆ ਵਿਭਾਗ ਦੇ 16 ਅਧਿਆਪਕ ਅਤੇ ਕੌਸ਼ਲ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ 16 ਅਧਿਆਪਕ ਸ਼ਾਮਲ ਹਨ।

 

|

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

  • ram Sagar pandey November 07, 2024

    🌹🙏🏻🌹जय श्रीराम🙏💐🌹जय माता दी 🚩🙏🙏🌹🌹🙏🙏🌹🌹🌹🌹🙏🙏🌹🌹🌹🌹🙏🙏🌹🌹🌹🌹🙏🙏🌹🌹🌹🌹🙏🙏🌹🌹
  • ram Sagar pandey November 07, 2024

    🌹🙏🏻🌹जय श्रीराम🙏💐🌹जय माता दी 🚩🙏🙏🌹🌹🙏🙏🌹🌹🌹🌹🙏🙏🌹🌹🌹🌹🙏🙏🌹🌹जय माँ विन्ध्यवासिनी👏🌹💐🌹🌹🙏🙏🌹🌹
  • Chandrabhushan Mishra Sonbhadra November 03, 2024

    jay shree
  • Avdhesh Saraswat October 31, 2024

    HAR BAAR MODI SARKAR
  • Raja Gupta Preetam October 17, 2024

    जय श्री राम
  • Amrendra Kumar October 15, 2024

    नमो नमो
  • Harsh Ajmera October 14, 2024

    Nicr
  • Rampal Baisoya October 12, 2024

    🙏🙏
  • Vivek Kumar Gupta October 10, 2024

    नमो ..🙏🙏🙏🙏🙏
  • Vivek Kumar Gupta October 10, 2024

    नमो ................🙏🙏🙏🙏🙏
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Kumbh Mela 2025: Impact On Local Economy And Business

Media Coverage

Kumbh Mela 2025: Impact On Local Economy And Business
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਦਸੰਬਰ 2024
December 29, 2024

Citizens Appreciate PM's Dedication to National Progress - #MannkiBaat

Appreciation for PM Modi’s vision of Viksit Bharat – Vikas bhi, Virasat bhi