ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਰੱਖਿਆ ਖੇਤਰ ਨੂੰ ਆਤਮਨਿਰਭਰ ਬਣਾਉਣ ਦੇ ਲਈ ਕੀਤੇ ਜਾ ਰਹੇ ਲਗਾਤਾਰ ਪ੍ਰਯਾਸਾਂ ਦੀ ਸਰਾਹਨਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਨੂੰ ਹੁਲਾਰਾ ਦੇਣਾ, ਭਾਰਤੀ ਪ੍ਰਤਿਭਾ ਵਿੱਚ ਸਾਡੇ ਵਿਸ਼ਵਾਸ ਦੀ ਵੀ ਪੁਸ਼ਟੀ ਕਰਦਾ ਹੈ।
ਪ੍ਰਧਾਨ ਮੰਤਰੀ ਨੇ ਕੇਂਦਰੀ ਰੱਖਿਆ ਮੰਤਰੀ, ਸ਼੍ਰੀ ਰਾਜਨਾਥ ਸਿੰਘ ਦੇ ਟਵੀਟ ਨੂੰ ਸਾਂਝਾ ਕੀਤਾ ਹੈ, ਜਿਸ ਵਿੱਚ ਰੱਖਿਆ ਮੰਤਰੀ ਨੇ 70,500 ਕਰੋੜ ਰੁਪਏ ਦੇ ਪ੍ਰਸਤਾਵਾਂ ਅਤੇ ਵਿੱਤ ਵਰ੍ਹੇ 23 ਵਿੱਚ 2.71 ਲੱਖ ਕਰੋੜ ਰੁਪਏ ਤੋਂ ਅਧਿਕ ਦੀ ਸਰਕਾਰੀ ਖਰੀਦ ਨੂੰ ਮਨਜ਼ੂਰੀ ਦੇ ਕੇ, ਜਿੱਥੇ 99 ਪ੍ਰਤੀਸ਼ਤ ਸਪਲਾਈ ਭਾਰਤੀ ਉਦਯੋਗਾਂ ਤੋਂ ਕੀਤੀ ਜਾਣੀ ਹੈ; ਭਾਰਤ ਦੇ ਰੱਖਿਆ ਖੇਤਰ ਨੂੰ ਆਤਮਨਿਰਭਰ ਬਣਾਉਣ ਦੇ ਲਈ ਕੀਤੇ ਜਾ ਰਹੇ ਲਗਾਤਾਰ ਪ੍ਰਯਾਸਾਂ ਦਾ ਉਲੇਖ ਕੀਤਾ ਹੈ। ਇਸ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਨੂੰ ਹੁਲਾਰਾ, ਭਾਰਤੀ ਪ੍ਰਤਿਭਾ ਵਿੱਚ ਸਾਡੇ ਵਿਸ਼ਵਾਸ ਦੀ ਪੁਸ਼ਟੀ ਵੀ ਹੈ।”
A boost to self-reliance in defence, also reaffirming our faith in Indian talent. https://t.co/igjPfcjk3P
— Narendra Modi (@narendramodi) March 17, 2023