ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਲੀਗਲ ਸਰਵਿਸਿਜ਼ ਕੈਂਪ ਦੇ ਜ਼ਰੀਏ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਲਈ ਜਾਰਬੋਮ ਗਾਮਲਿਨ ਲਾਅ ਕਾਲਜ ਦੇ ਵਿਦਿਆਰਥੀਆਂ ਦੇ ਪ੍ਰਯਤਨਾਂ ਦੀ ਸ਼ਲਾਘਾ ਕੀਤੀ ਹੈ।
ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ, ਸ਼੍ਰੀ ਕਿਰੇਨ ਰਿਜੀਜੂ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਅਜਿਹਾ ਪ੍ਰਯਤਨ ਸ਼ਲਾਘਾਯੋਗ ਹੈ, ਕਿਉਂਕਿ ਇਨ੍ਹਾਂ ਨਾਲ ਕਾਨੂੰਨ ਬਾਰੇ ਅਤੇ ਲੋਕਾਂ ਦੇ ਕਾਨੂੰਨੀ ਅਧਿਕਾਰਾਂ ਨਾਲ ਜੁੜੇ ਪਹਿਲੂਆਂ ਬਾਰੇ ਜਾਗਰੂਕਤਾ ਵਧਦੀ ਹੈ।”
Such an effort is laudatory as it enhances awareness about aspects relating to the law and legal rights of people. https://t.co/yY1tUn4pOW
— Narendra Modi (@narendramodi) April 29, 2023