ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਰਾਸ਼ਟਰ ਨੂੰ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ (ਪੀਐੱਮਕੇਐੱਸਕੇ) ਨੂੰ ਰਾਸ਼ਟਰ ਨੂੰ ਸਮਰਪਿਤ ਕਰਨਾ, ਯੂਰੀਆ ਗੋਲਡ - ਸਲਫਰ ਕੋਟੇਡ ਯੂਰੀਆ ਦੀ ਇੱਕ ਨਵੀਂ ਕਿਸਮ ਨੂੰ ਲਾਂਚ ਕਰਨਾ, ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਨੂੰ ਸ਼ਾਮਲ ਕਰਨਾ, 8.5 ਕਰੋੜ ਲਾਭਪਾਤਰੀਆਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ ਜਾਰੀ ਕਰਨ, ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ਼੍ਰੀ ਗੰਗਾਨਗਰ ਵਿਖੇ 5 ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ; ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ 7 ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ 6 ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਅਤੇ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਕੀਤਾ।
ਸਮਾਗਮ ਵਾਲੀ ਥਾਂ 'ਤੇ ਪਹੁੰਚਣ 'ਤੇ ਪ੍ਰਧਾਨ ਮੰਤਰੀ ਨੇ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰ ਦੇ ਮਾਡਲ ਦਾ ਦੌਰਾ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਕਈ ਸਥਾਨਾਂ ਤੋਂ ਅੱਜ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਕਰੋੜਾਂ ਕਿਸਾਨਾਂ ਨੂੰ ਨਮਨ ਕੀਤਾ ਅਤੇ ਕਿਹਾ ਕਿ ਖਾਟੂ ਸ਼ਿਆਮ ਜੀ ਦੀ ਭੂਮੀ ਭਾਰਤ ਦੇ ਹਰ ਕੋਨੇ ਦੇ ਸ਼ਰਧਾਲੂਆਂ ਨੂੰ ਭਰੋਸਾ ਦਿਵਾਉਂਦੀ ਹੈ। ਉਨ੍ਹਾਂ ਸ਼ੇਖਾਵਤੀ ਦੀ ਬਹਾਦਰੀ ਭਰਪੂਰ ਭੂਮੀ ਤੋਂ ਕਈ ਵਿਕਾਸ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਨ ਦਾ ਮੌਕਾ ਪ੍ਰਾਪਤ ਕਰਨ ਲਈ ਧੰਨਵਾਦ ਪ੍ਰਗਟਾਇਆ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਕਰੋੜਾਂ ਕਿਸਾਨਾਂ-ਲਾਭਕਾਰਾਂ ਨੂੰ ਸਿੱਧੀ ਕਿਸ਼ਤ ਟ੍ਰਾਂਸਫਰ ਕਰਨ ਦਾ ਜ਼ਿਕਰ ਕੀਤਾ। ਦੇਸ਼ ਵਿੱਚ 1.25 ਲੱਖ ਤੋਂ ਵੱਧ ਪੀਐੱਮ ਕਿਸਾਨ ਸਮ੍ਰਿੱਧੀ ਕੇਂਦਰਾਂ ਦੀ ਸ਼ੁਰੂਆਤ ਬਾਰੇ ਬੋਲਦਿਆਂ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਪਿੰਡ ਅਤੇ ਬਲਾਕ ਪੱਧਰ 'ਤੇ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਉਨ੍ਹਾਂ ਨੇ ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਦੀ ਔਨ-ਬੋਰਡਿੰਗ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਨਾਲ ਕਿਸਾਨਾਂ ਲਈ ਦੇਸ਼ ਦੇ ਕਿਸੇ ਵੀ ਹਿੱਸੇ ਤੋਂ ਆਪਣੀ ਉਪਜ ਨੂੰ ਮੰਡੀ ਤੱਕ ਪਹੁੰਚਾਉਣਾ ਆਸਾਨ ਹੋ ਜਾਵੇਗਾ। ਉਨ੍ਹਾਂ ਯੂਰੀਆ ਗੋਲਡ, ਨਵੇਂ ਮੈਡੀਕਲ ਕਾਲਜ ਅਤੇ ਏਕਲਵਯ ਮਾਡਲ ਸਕੂਲਾਂ ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਅੱਜ ਦੇ ਵਿਕਾਸ ਪ੍ਰੋਜੈਕਟਾਂ ਲਈ ਭਾਰਤ ਦੇ ਲੋਕਾਂ ਦੇ ਨਾਲ-ਨਾਲ ਕਰੋੜਾਂ ਕਿਸਾਨਾਂ ਨੂੰ ਵਧਾਈ ਦਿੱਤੀ।
ਸੀਕਰ ਅਤੇ ਸ਼ੇਖਾਵਤੀ ਖੇਤਰਾਂ ਦੇ ਕਿਸਾਨਾਂ ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਧਾਨ ਮੰਤਰੀ ਨੇ ਭੂਮੀ ਦੀਆਂ ਮੁਸ਼ਕਿਲਾਂ ਦੇ ਬਾਵਜੂਦ ਉਨ੍ਹਾਂ ਦੀ ਮਿਹਨਤ ਨੂੰ ਸਿਜਦਾ ਦਿੱਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਮੌਜੂਦਾ ਸਰਕਾਰ ਕਿਸਾਨਾਂ ਦੇ ਦੁਖ-ਦਰਦ ਅਤੇ ਜ਼ਰੂਰਤਾਂ ਨੂੰ ਸਮਝਦੀ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਪਿਛਲੇ 9 ਸਾਲਾਂ ਵਿੱਚ ਬੀਜ ਤੋਂ ਬਜ਼ਾਰ ਤੱਕ (ਬੀਜ ਸੇ ਬਜ਼ਾਰ ਤੱਕ) ਨਵੀਆਂ ਪ੍ਰਣਾਲੀਆਂ ਕਿਵੇਂ ਬਣਾਈਆਂ ਗਈਆਂ ਹਨ। ਉਨ੍ਹਾਂ ਯਾਦ ਦਿਵਾਇਆ ਕਿ ਸੂਰਤਗੜ੍ਹ ਵਿੱਚ 2015 ਵਿੱਚ ਬੁਮਿ ਸਿਹਤ ਕਾਰਡ ਸਕੀਮ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਦੇ ਜ਼ਰੀਏ ਕਰੋੜਾਂ ਕਿਸਾਨ ਮਿੱਟੀ ਦੀ ਸਿਹਤ ਬਾਰੇ ਜਾਣਕਾਰੀ ਦੇ ਅਧਾਰ 'ਤੇ ਅਨੁਕੂਲ ਫ਼ੈਸਲੇ ਲੈ ਰਹੇ ਹਨ। ਉਨ੍ਹਾਂ ਕਿਹਾ ਕਿ 1.25 ਪ੍ਰਧਾਨ ਮੰਤਰੀ ਕਿਸਾਨ ਸਮ੍ਰਿੱਧੀ ਕੇਂਦਰ (ਪੀਐੱਮਕੇਐੱਸਕੇ) ਕਿਸਾਨਾਂ ਦੀ ਖੁਸ਼ਹਾਲੀ ਲਈ ਰਾਹ ਪੱਧਰਾ ਕਰਨਗੇ। ਇਨ੍ਹਾਂ ਕੇਂਦਰਾਂ ਨੂੰ ਕਿਸਾਨਾਂ ਦੀਆਂ ਲੋੜਾਂ ਲਈ ਵੰਨ-ਸਟਾਪ ਦੁਕਾਨਾਂ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ। ਇਹ ਕੇਂਦਰ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਿਤ ਮਸਲਿਆਂ ਬਾਰੇ ਆਧੁਨਿਕ ਜਾਣਕਾਰੀ ਵੀ ਪ੍ਰਦਾਨ ਕਰਨਗੇ ਅਤੇ ਇਹ ਕੇਂਦਰ ਸਰਕਾਰ ਦੀਆਂ ਖੇਤੀਬਾੜੀ ਸਕੀਮਾਂ ਬਾਰੇ ਵੀ ਸਮੇਂ ਸਿਰ ਜਾਣਕਾਰੀ ਪ੍ਰਦਾਨ ਕਰਨਗੇ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਕੇਂਦਰਾਂ ਦਾ ਦੌਰਾ ਕਰਦੇ ਰਹਿਣ ਅਤੇ ਉੱਥੇ ਦੇ ਗਿਆਨ ਤੋਂ ਲਾਭ ਉਠਾਉਣ ਦੀ ਸਲਾਹ ਦਿੱਤੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸਾਲ ਦੇ ਅੰਤ ਤੋਂ ਪਹਿਲਾਂ ਵਾਧੂ 1.75 ਲੱਖ ਪ੍ਰਧਾਨ ਮੰਤਰੀ ਕਿਸਾਨ ਸਮ੍ਰਿੱਧੀ ਕੇਂਦਰ (ਪੀਐੱਮਕੇਐੱਸਕੇ) ਸਥਾਪਿਤ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਕਿਸਾਨਾਂ ਦੇ ਖਰਚਿਆਂ ਨੂੰ ਘਟਾਉਣ ਅਤੇ ਲੋੜ ਦੇ ਸਮੇਂ ਉਨ੍ਹਾਂ ਦਾ ਸਮਰਥਨ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਪੀਐੱਮ ਕਿਸਾਨ ਸਨਮਾਨ ਨਿਧੀ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦੁਨੀਆ ਦੀ ਸਭ ਤੋਂ ਵੱਡੀ ਯੋਜਨਾ ਹੈ, ਜਿਸ ਵਿੱਚ ਫੰਡ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਅੱਜ ਦੀ 14ਵੀਂ ਕਿਸ਼ਤ ਸ਼ਾਮਲ ਕੀਤੀ ਜਾਵੇ ਤਾਂ ਹੁਣ ਤੱਕ 2 ਲੱਖ 60 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਤੌਰ 'ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ, ਜੋ ਕਿ ਵੱਖ-ਵੱਖ ਖਰਚਿਆਂ ਨੂੰ ਪੂਰਾ ਕਰਨ ਲਈ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਯੂਰੀਆ ਦੀ ਕੀਮਤ ਸਰਕਾਰ ਵੱਲੋਂ ਕਿਸਾਨਾਂ ਦੇ ਖਰਚੇ ਬਚਾਉਣ ਦੀ ਮਿਸਾਲ ਹੈ। ਕਰੋਨਾ ਵਾਇਰਸ ਮਹਾਮਾਰੀ ਅਤੇ ਰੂਸ-ਯੂਕਰੇਨ ਯੁੱਧ ਦਾ ਹਵਾਲਾ ਦਿੰਦੇ ਹੋਏ, ਜਿਸ ਕਾਰਨ ਫਰਟੀਲਾਈਜ਼ਰ ਖੇਤਰ ਵਿੱਚ ਭਾਰੀ ਰੁਕਾਵਟਾਂ ਆਈਆਂ, ਪ੍ਰਧਾਨ ਮੰਤਰੀ ਨੇ ਰੇਖਾਂਕਿਤ ਕੀਤਾ ਕਿ ਮੌਜੂਦਾ ਸਰਕਾਰ ਨੇ ਦੇਸ਼ ਦੇ ਕਿਸਾਨਾਂ 'ਤੇ ਇਸ ਦਾ ਪ੍ਰਭਾਵ ਨਹੀਂ ਪੈਣ ਦਿੱਤਾ। ਖਾਦਾਂ ਦੀਆਂ ਕੀਮਤਾਂ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਵਿੱਚ ਯੂਰੀਆ ਦੇ ਥੈਲੇ ਦੀ ਕੀਮਤ 266 ਰੁਪਏ ਹੈ, ਜਿਸ ਦੀ ਕੀਮਤ ਪਾਕਿਸਤਾਨ ਵਿੱਚ ਲਗਭਗ 800 ਰੁਪਏ, ਬੰਗਲਾਦੇਸ਼ ਵਿੱਚ ਲਗਭਗ 720 ਰੁਪਏ, ਚੀਨ ਵਿੱਚ ਲਗਭਗ 2100 ਰੁਪਏ ਅਤੇ ਅਮਰੀਕਾ ਵਿੱਚ ਲਗਭਗ 3000 ਰੁਪਏ ਹੈ। ਸ਼੍ਰੀ ਮੋਦੀ ਨੇ ਕਿਹਾ, “ਸਰਕਾਰ ਯੂਰੀਆ ਦੀਆਂ ਕੀਮਤਾਂ ਤੋਂ ਸਾਡੇ ਕਿਸਾਨਾਂ ਨੂੰ ਪਰੇਸ਼ਾਨ ਨਹੀਂ ਹੋਣ ਦੇਵੇਗੀ।" ਉਨ੍ਹਾਂ ਕਿਹਾ, “ਜਦੋਂ ਕੋਈ ਕਿਸਾਨ ਯੂਰੀਆ ਖਰੀਦਣ ਜਾਂਦਾ ਹੈ ਤਾਂ ਉਸ ਨੂੰ ਭਰੋਸਾ ਹੁੰਦਾ ਹੈ ਕਿ ਇਹ ਮੋਦੀ ਦੀ ਗਰੰਟੀ ਹੈ।”
ਪ੍ਰਧਾਨ ਮੰਤਰੀ ਨੇ ਮੋਟੇ ਅਨਾਜ ਨੂੰ ਉਤਸ਼ਾਹਿਤ ਕਰਨ ਅਤੇ ਮੋਟੇ ਅਨਾਜ ਨੂੰ ਸ਼੍ਰੀ ਅੰਨ (Shree Anna) ਦੇ ਰੂਪ ਵਿੱਚ ਬ੍ਰਾਂਡਿੰਗ ਵਰਗੇ ਉਪਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੀ ਅੰਨ (Shree Anna) ਦੇ ਪ੍ਰਚਾਰ ਰਾਹੀਂ ਇਸ ਦਾ ਉਤਪਾਦਨ, ਪ੍ਰੋਸੈਸਿੰਗ ਅਤੇ ਨਿਰਯਾਤ ਵਧ ਰਿਹਾ ਹੈ। ਉਨ੍ਹਾਂ ਨੇ ਆਪਣੀ ਹਾਲੀਆ ਫੇਰੀ ਦੌਰਾਨ ਸਰਕਾਰੀ ਵ੍ਹਾਈਟ ਹਾਊਸ ਦੇ ਡਿਨਰ ਵਿੱਚ ਮੋਟੇ ਅਨਾਜ ਦੀ ਮੌਜੂਦਗੀ ਨੂੰ ਯਾਦ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਦਾ ਵਿਕਾਸ ਤਾਂ ਹੀ ਸੰਭਵ ਹੈ ਜੇਕਰ ਇਸ ਦੇ ਪਿੰਡਾਂ ਦਾ ਵਿਕਾਸ ਹੋਵੇਗਾ। ਵਿਕਸਿਤ ਪਿੰਡਾਂ ਨਾਲ ਹੀ ਭਾਰਤ ਵਿਕਸਿਤ ਹੋ ਸਕਦਾ ਹੈ। ਇਸ ਲਈ ਸਰਕਾਰ ਪਿੰਡਾਂ ਵਿੱਚ ਉਹ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਕੰਮ ਕਰ ਰਹੀ ਹੈ, ਜੋ ਹੁਣ ਤੱਕ ਸਿਰਫ਼ ਸ਼ਹਿਰਾਂ ਵਿੱਚ ਹੀ ਉਪਲਬਧ ਸਨ। ਸਿਹਤ ਢਾਂਚੇ ਦੇ ਵਿਸਤਾਰ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 9 ਸਾਲ ਪਹਿਲਾਂ ਤੱਕ ਰਾਜਸਥਾਨ ਵਿੱਚ ਸਿਰਫ਼ ਦਸ ਮੈਡੀਕਲ ਕਾਲਜ ਸਨ। ਅੱਜ ਇਹ ਗਿਣਤੀ 35 ਤੱਕ ਪਹੁੰਚ ਗਈ ਹੈ। ਇਸ ਨਾਲ ਨੇੜਲੇ ਖੇਤਰਾਂ ਵਿੱਚ ਮੈਡੀਕਲ ਸੁਵਿਧਾਵਾਂ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਮੈਡੀਕਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਜਿਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ, ਉਸ ਨਾਲ ਸੂਬੇ ਦੇ ਕਈ ਖੇਤਰਾਂ ਵਿੱਚ ਮੈਡੀਕਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ। ਜਿਵੇਂ ਕਿ ਮੈਡੀਕਲ ਸਿੱਖਿਆ ਨੂੰ ਪਹੁੰਚਯੋਗ ਬਣਾਇਆ ਜਾ ਰਿਹਾ ਹੈ, ਪ੍ਰਧਾਨ ਮੰਤਰੀ ਨੇ ਮਾਤ ਭਾਸ਼ਾ ਵਿੱਚ ਡਾਕਟਰੀ ਸਿੱਖਿਆ ਪ੍ਰਦਾਨ ਕਰਨ, ਇਸ ਦੇ ਹੋਰ ਲੋਕਤੰਤਰੀਕਰਨ ਕਰਨ ਅਤੇ ਵਾਂਝੇ ਵਰਗਾਂ ਲਈ ਰਾਹ ਖੋਲ੍ਹਣ ਦੇ ਕਦਮ ਦਾ ਵੀ ਜ਼ਿਕਰ ਕੀਤਾ। ਹੁਣ ਕਿਸੇ ਗ਼ਰੀਬ ਦਾ ਕੋਈ ਵੀ ਬੇਟਾ ਜਾਂ ਬੇਟੀ ਅੰਗਰੇਜ਼ੀ ਨਾ ਜਾਣਨ ਕਰਕੇ ਡਾਕਟਰ ਬਣਨ ਦੇ ਮੌਕੇ ਤੋਂ ਵਾਂਝੀ ਨਹੀਂ ਰਹੇਗੀ। ਇਹ ਵੀ ਮੋਦੀ ਦੀ ਗਰੰਟੀ ਹੈ।"
ਪ੍ਰਧਾਨ ਮੰਤਰੀ ਨੇ ਕਿਹਾ ਕਿ ਦਹਾਕਿਆਂ ਤੋਂ ਪਿੰਡਾਂ ਵਿੱਚ ਚੰਗੇ ਸਕੂਲਾਂ ਅਤੇ ਸਿੱਖਿਆ ਦੀ ਘਾਟ ਕਾਰਨ ਪਿੰਡ ਅਤੇ ਗ਼ਰੀਬ ਵੀ ਪਿੱਛੇ ਰਹਿ ਗਏ ਹਨ ਅਤੇ ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਛੜੇ ਅਤੇ ਆਦਿਵਾਸੀ ਸਮਾਜਾਂ ਦੇ ਬੱਚਿਆਂ ਕੋਲ ਆਪਣੇ ਸੁਪਨੇ ਪੂਰੇ ਕਰਨ ਦਾ ਕੋਈ ਸਾਧਨ ਨਹੀਂ ਹਨ। ਸ਼੍ਰੀ ਮੋਦੀ ਨੇ ਜ਼ਿਕਰ ਕੀਤਾ ਕਿ ਮੌਜੂਦਾ ਸਰਕਾਰ ਨੇ ਸਿੱਖਿਆ ਲਈ ਬਜਟ ਅਤੇ ਸਾਧਨਾਂ ਵਿੱਚ ਵਾਧਾ ਕੀਤਾ ਹੈ ਅਤੇ ਏਕਲਵਯ ਰਿਹਾਇਸ਼ੀ ਸਕੂਲ ਖੋਲ੍ਹੇ ਹਨ, ਜਿਸ ਨਾਲ ਆਦਿਵਾਸੀ ਨੌਜਵਾਨਾਂ ਨੂੰ ਬਹੁਤ ਲਾਭ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ''ਸਫ਼ਲਤਾ ਉਦੋਂ ਹੀ ਵੱਡੀ ਹੁੰਦੀ ਹੈ, ਜਦੋਂ ਸੁਪਨੇ ਵੱਡੇ ਹੁੰਦੇ ਹਨ। ਇਹ ਰੇਖਾਂਕਿਤ ਕਰਦੇ ਹੋਏ ਕਿ ਰਾਜਸਥਾਨ ਇੱਕ ਅਜਿਹਾ ਰਾਜ ਹੈ, ਜਿਸਦੀ ਸ਼ਾਨ ਨੇ ਸਦੀਆਂ ਤੋਂ ਦੁਨੀਆ ਨੂੰ ਮੋਹਿਤ ਕੀਤਾ ਹੋਇਆ ਹੈ, ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਆਧੁਨਿਕ ਵਿਕਾਸ ਦੀਆਂ ਬੁਲੰਦੀਆਂ 'ਤੇ ਲਿਜਾਉਂਦੇ ਹੋਏ ਭੂਮੀ ਦੀ ਵਿਰਾਸਤ ਨੂੰ ਸੰਭਾਲਣ 'ਤੇ ਜ਼ੋਰ ਦਿੱਤਾ। ਇਸ ਲਈ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਜਸਥਾਨ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਬਣਾਉਣਾ ਸਾਡੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਪਿਛਲੇ ਕੁਝ ਮਹੀਨਿਆਂ ਵਿੱਚ ਦੋ ਹਾਈ-ਟੈੱਕ ਐਕਸਪ੍ਰੈੱਸਵੇਅ ਦੇ ਉਦਘਾਟਨ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਰਾਜਸਥਾਨ ਦਿੱਲੀ-ਮੁੰਬਈ ਐਕਸਪ੍ਰੈੱਸਵੇਅ ਅਤੇ ਅੰਮ੍ਰਿਤਸਰ-ਜਾਮਨਗਰ ਐਕਸਪ੍ਰੈੱਸਵੇਅ ਦੇ ਇੱਕ ਵੱਡੇ ਹਿੱਸੇ ਰਾਹੀਂ ਵਿਕਾਸ ਦੀ ਨਵੀਂ ਗਾਥਾ ਲਿਖੀ ਜਾ ਰਹੀ ਹੈ। ਉਨ੍ਹਾਂ ਨੇ ਰਾਜ ਤੋਂ ਚਲਾਈ ਜਾ ਰਹੀ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦਾ ਵੀ ਜ਼ਿਕਰ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕਰ ਰਹੀ ਹੈ ਅਤੇ ਟੂਰਿਜ਼ਮ ਨਾਲ ਜੁੜੀਆਂ ਸੁਵਿਧਾਵਾਂ ਦਾ ਵਿਕਾਸ ਕਰ ਰਹੀ ਹੈ, ਜਿਸ ਦੇ ਨਤੀਜੇ ਵਜੋਂ ਰਾਜਸਥਾਨ ਲਈ ਵੀ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ, "ਜਦੋਂ ਰਾਜਸਥਾਨ 'ਪਧਾਰੋ ਮਹਾਰੇ ਦੇਸ਼' ਦਾ ਸੱਦਾ ਦਵੇਗਾ ਤਾਂ ਐਕਸਪ੍ਰੈੱਸਵੇਅ ਅਤੇ ਬਿਹਤਰ ਟ੍ਰੇਨ ਸੁਵਿਧਾਵਾਂ ਸੈਲਾਨੀਆਂ ਦਾ ਸੁਆਗਤ ਕਰਨਗੀਆਂ।" ਪ੍ਰਧਾਨ ਮੰਤਰੀ ਨੇ ਸਵਦੇਸ਼ ਦਰਸ਼ਨ ਯੋਜਨਾ ਦੇ ਤਹਿਤ ਖਾਟੂ ਸ਼ਿਆਮ ਜੀ ਮੰਦਿਰ ਵਿੱਚ ਸੁਵਿਧਾਵਾਂ ਦੇ ਵਿਸਤਾਰ ਦਾ ਵੀ ਜ਼ਿਕਰ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ਼੍ਰੀ ਖਾਟੂ ਸ਼ਿਆਮ ਦੇ ਅਸ਼ੀਰਵਾਦ ਨਾਲ ਰਾਜਸਥਾਨ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ। ਸ਼੍ਰੀ ਮੋਦੀ ਨੇ ਕਿਹਾ, “ਅਸੀਂ ਸਾਰੇ ਰਾਜਸਥਾਨ ਦੇ ਗੌਰਵ ਅਤੇ ਵਿਰਾਸਤ ਨੂੰ ਪੂਰੀ ਦੁਨੀਆ ਵਿੱਚ ਇੱਕ ਨਵੀਂ ਪਹਿਚਾਣ ਦੇਵਾਂਗੇ।“
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਮੁੱਖ ਮੰਤਰੀ, ਸ਼੍ਰੀ ਅਸ਼ੋਕ ਗਹਿਲੋਤ ਦੀ ਚੰਗੀ ਸਿਹਤ ਦੀ ਕਾਮਨਾ ਕਰਦਿਆਂ ਭਾਸ਼ਣ ਦੀ ਸਮਾਪਤੀ ਕੀਤੀ, ਜੋ ਕਿ ਪਿਛਲੇ ਕੁਝ ਸਮੇਂ ਤੋਂ ਬਿਮਾਰ ਹਨ ਅਤੇ ਸਮਾਗਮ ਵਿੱਚ ਨਹੀਂ ਆ ਸਕੇ।
ਇਸ ਮੌਕੇ ਰਾਜਸਥਾਨ ਦੇ ਰਾਜਪਾਲ ਸ਼੍ਰੀ ਕਲਰਾਜ ਮਿਸ਼ਰ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਜਲ ਸ਼ਕਤੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਮਨਸੁਖ ਮਾਂਡਵੀਆ, ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਸ਼੍ਰੀ ਅਰਜੁਨ ਰਾਮ ਮੇਘਵਾਲ ਅਤੇ ਕੇਂਦਰੀ ਖੇਤੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼੍ਰੀ ਕੈਲਾਸ਼ ਚੌਧਰੀ ਅਤੇ ਹੋਰ ਕਈ ਸ਼ਖ਼ਸੀਅਤਾਂ ਮੌਜੂਦ ਸਨ।
ਪਿਛੋਕੜ
ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੇ ਇੱਕ ਮਹੱਤਵਪੂਰਨ ਕਦਮ ਤਹਿਤ ਪ੍ਰਧਾਨ ਮੰਤਰੀ ਨੇ 1.25 ਲੱਖ ਤੋਂ ਵੱਧ ਪ੍ਰਧਾਨ ਮੰਤਰੀ ਕਿਸਾਨ ਸਮ੍ਰਿੱਧੀ ਕੇਂਦਰ (ਪੀਐੱਮਕੇਐੱਸਕੇ) ਰਾਸ਼ਟਰ ਨੂੰ ਸਮਰਪਿਤ ਕੀਤੇ। ਪੀਐੱਮਕੇਐੱਸਕੇ ਨੂੰ ਕਿਸਾਨਾਂ ਦੀਆਂ ਸਾਰੀਆਂ ਜ਼ਰੂਰਤਾਂ ਲਈ ਵੰਨ-ਸਟਾਪ ਹੱਲ ਪ੍ਰਦਾਨ ਕਰਨ ਲਈ ਵਿਕਸਿਤ ਕੀਤਾ ਜਾ ਰਿਹਾ ਹੈ। ਖੇਤੀ ਸਮੱਗਰੀ (ਖਾਦ, ਬੀਜ, ਸੰਦ) ਦੀ ਜਾਣਕਾਰੀ ਤੋਂ ਲੈ ਕੇ ਮਿੱਟੀ, ਬੀਜਾਂ ਅਤੇ ਖਾਦਾਂ ਲਈ ਟੈਸਟਿੰਗ ਸੁਵਿਧਾਵਾਂ ਤੱਕ, ਵੱਖ-ਵੱਖ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਤੱਕ, ਪੀਐੱਮਕੇਐੱਸਕੇ ਨੂੰ ਦੇਸ਼ ਵਿੱਚ ਕਿਸਾਨਾਂ ਲਈ ਇੱਕ ਭਰੋਸੇਯੋਗ ਸਹਾਇਤਾ ਪ੍ਰਣਾਲੀ ਬਣਾਉਣ ਦੀ ਕਲਪਨਾ ਕੀਤੀ ਗਈ ਹੈ। ਉਹ ਬਲਾਕ/ਜ਼ਿਲ੍ਹਾ ਪੱਧਰ ਦੇ ਆਉਟਲੈੱਟਾਂ 'ਤੇ ਖਾਦ ਪ੍ਰਚੂਨ ਵਿਕਰੇਤਾਵਾਂ ਦੇ ਨਿਯਮਤ ਸਮਰੱਥਾ ਨਿਰਮਾਣ ਨੂੰ ਵੀ ਯਕੀਨੀ ਬਣਾਉਣਗੇ।
ਪ੍ਰਧਾਨ ਮੰਤਰੀ ਨੇ ਯੂਰੀਆ ਗੋਲਡ-ਯੂਰੀਆ ਦੀ ਇੱਕ ਨਵੀਂ ਕਿਸਮ ਲਾਂਚ ਕੀਤਾ, ਜੋ ਸਲਫਰ ਕੋਟੇਡ ਹੈ। ਸਲਫਰ ਕੋਟੇਡ ਯੂਰੀਆ ਦੀ ਸ਼ੁਰੂਆਤ ਮਿੱਟੀ ਵਿੱਚ ਗੰਧਕ ਦੀ ਕਮੀ ਨੂੰ ਦੂਰ ਕਰੇਗੀ। ਇਹ ਨਵੀਨਤਾਕਾਰੀ ਖਾਦ ਨਿੰਮ-ਕੋਟੇਡ ਯੂਰੀਆ ਨਾਲੋਂ ਵਧੇਰੇ ਕਿਫ਼ਾਇਤੀ ਅਤੇ ਕੁਸ਼ਲ ਹੈ, ਪੌਦਿਆਂ ਵਿੱਚ ਨਾਈਟ੍ਰੋਜਨ ਦੀ ਵਰਤੋਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਦਾ ਹੈ, ਖਾਦ ਦੀ ਖਪਤ ਨੂੰ ਘਟਾਉਂਦਾ ਹੈ ਅਤੇ ਫਸਲ ਦੀ ਗੁਣਵੱਤਾ ਨੂੰ ਵਧਾਉਂਦਾ ਹੈ।
ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਨੇ ਓਪਨ ਨੈੱਟਵਰਕ ਫੌਰ ਡਿਜੀਟਲ ਕਮਰਸ (ਓਐੱਨਡੀਸੀ) 'ਤੇ 1600 ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓ) ਦੀ ਔਨ-ਬੋਰਡਿੰਗ ਦੀ ਸ਼ੁਰੂਆਤ ਕੀਤੀ। ਓਐੱਨਡੀਸੀ ਐੱਫਪੀਓ ਨੂੰ ਡਿਜੀਟਲ ਮਾਰਕਿਟਿੰਗ, ਔਨਲਾਈਨ ਭੁਗਤਾਨ, ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਅਤੇ ਬਿਜ਼ਨਸ-ਟੂ-ਕੰਜ਼ਿਊਮਰ ਲੈਣ-ਦੇਣ ਤੱਕ ਸਿੱਧੀ ਪਹੁੰਚ ਦੇ ਨਾਲ ਸ਼ਕਤੀ ਪ੍ਰਦਾਨ ਕਰਦਾ ਹੈ ਅਤੇ ਗ੍ਰਾਮੀਣ ਖੇਤਰਾਂ ਵਿੱਚ ਲੌਜਿਸਟਿਕਸ ਦੇ ਵਾਧੇ ਨੂੰ ਉਤਪ੍ਰੇਰਿਤ ਕਰਦੇ ਹੋਏ, ਸਥਾਨਕ ਮੁੱਲ ਵਾਧੇ ਨੂੰ ਉਤਸ਼ਾਹਿਤ ਕਰਦਾ ਹੈ।
ਕਿਸਾਨਾਂ ਦੇ ਕਲਿਆਣ ਪ੍ਰਤੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਦੀ ਇੱਕ ਹੋਰ ਮਿਸਾਲ ਦਿਖਾਉਣ ਵਾਲੇ ਇੱਕ ਕਦਮ ਵਿੱਚ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐੱਮ-ਕਿਸਾਨ) ਦੇ ਤਹਿਤ ਲਗਭਗ 17,000 ਕਰੋੜ ਰੁਪਏ ਦੀ 14ਵੀਂ ਕਿਸ਼ਤ ਦੀ ਰਾਸ਼ੀ 8.5 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਸਿੱਧੇ ਲਾਭ ਟਰਾਂਸਫਰ ਰਾਹੀਂ ਜਾਰੀ ਕੀਤੀ ਗਈ।
ਪ੍ਰਧਾਨ ਮੰਤਰੀ ਦੁਆਰਾ ਚਿਤੌੜਗੜ੍ਹ, ਧੌਲਪੁਰ, ਸਿਰੋਹੀ, ਸੀਕਰ ਅਤੇ ਸ੍ਰੀ ਗੰਗਾਨਗਰ ਵਿਖੇ ਪੰਜ ਨਵੇਂ ਮੈਡੀਕਲ ਕਾਲਜਾਂ ਦਾ ਉਦਘਾਟਨ ਕਰਨ ਅਤੇ ਬਾਰਾਨ, ਬੂੰਦੀ, ਕਰੌਲੀ, ਝੁੰਝੁਨੂ, ਸਵਾਈ ਮਾਧੋਪੁਰ, ਜੈਸਲਮੇਰ ਅਤੇ ਟੌਂਕ ਵਿਖੇ ਸੱਤ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣ ਦੇ ਨਾਲ ਰਾਜਸਥਾਨ ਵਿੱਚ ਸਿਹਤ ਬੁਨਿਆਦੀ ਢਾਂਚੇ ਵਿੱਚ ਵੱਡਾ ਵਿਸਤਾਰ ਦੇਖਣ ਨੂੰ ਮਿਲੇਗਾ। ਮੈਡੀਕਲ ਕਾਲਜ "ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਜੁੜੇ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ" ਲਈ ਕੇਂਦਰੀ ਸਪਾਂਸਰ ਸਕੀਮ ਦੇ ਤਹਿਤ ਸਥਾਪਿਤ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਦੁਆਰਾ ਉਦਘਾਟਨ ਕੀਤੇ ਗਏ ਪੰਜ ਮੈਡੀਕਲ ਕਾਲਜਾਂ ਨੂੰ 1400 ਕਰੋੜ ਰੁਪਏ ਤੋਂ ਵੱਧ ਦੀ ਸੰਚਤ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ, ਜਦਕਿ ਸੱਤ ਮੈਡੀਕਲ ਕਾਲਜ ਜਿਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ, ਉਹ 2275 ਕਰੋੜ ਰੁਪਏ ਦੀ ਸੰਚਤ ਲਾਗਤ ਨਾਲ ਬਣਾਏ ਜਾਣਗੇ। ਰਾਜਸਥਾਨ ਰਾਜ ਵਿੱਚ 2014 ਤੱਕ ਸਿਰਫ਼ 10 ਮੈਡੀਕਲ ਕਾਲਜ ਸਨ। ਕੇਂਦਰ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਰਾਜ ਵਿੱਚ ਮੈਡੀਕਲ ਕਾਲਜਾਂ ਦੀ ਗਿਣਤੀ 35 ਹੋ ਗਈ ਹੈ, ਜੋ ਕਿ 250% ਦਾ ਵਾਧਾ ਹੈ। ਇਨ੍ਹਾਂ 12 ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਰਾਜ ਵਿੱਚ 2013-14 ਵਿੱਚ 1750 ਸੀਟਾਂ ਤੋਂ ਵਧ ਕੇ 6275 ਐੱਮਬੀਬੀਐੱਸ ਹੋ ਜਾਣਗੀਆਂ, ਜੋ ਕਿ 258% ਵਾਧਾ ਹੋਵੇਗਾ।
ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਨੇ ਉਦੈਪੁਰ, ਬਾਂਸਵਾੜਾ, ਪ੍ਰਤਾਪਗੜ੍ਹ ਅਤੇ ਡੂੰਗਰਪੁਰ ਜ਼ਿਲ੍ਹਿਆਂ ਵਿੱਚ ਸਥਿਤ ਛੇ ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਦਾ ਉਦਘਾਟਨ ਕੀਤਾ, ਜਿਸ ਨਾਲ ਇਨ੍ਹਾਂ ਜ਼ਿਲ੍ਹਿਆਂ ਵਿੱਚ ਰਹਿਣ ਵਾਲੀ ਆਦਿਵਾਸੀ ਆਬਾਦੀ ਨੂੰ ਲਾਭ ਮਿਲੇਗਾ। ਪ੍ਰੋਗਰਾਮ ਦੌਰਾਨ ਉਹ ਕੇਂਦਰੀ ਵਿਦਿਆਲਿਆ ਤਿਵਰੀ, ਜੋਧਪੁਰ ਦਾ ਉਦਘਾਟਨ ਵੀ ਕਰਨਗੇ।
हमारी सरकार देश के किसान के साथ कंधे से कंधा मिलाकर खड़ी है: PM @narendramodi pic.twitter.com/sOlGQxNsvZ
— PMO India (@PMOIndia) July 27, 2023
हमने बीज से बाजार तक किसानों के लिए नई व्यवस्थाएं बनाई हैं: PM @narendramodi pic.twitter.com/eYCeLgcMX6
— PMO India (@PMOIndia) July 27, 2023
प्रधानमंत्री किसान समृद्धि केंद्र - किसानों के लिए वन स्टॉप सेंटर। pic.twitter.com/AD6JnAedaw
— PMO India (@PMOIndia) July 27, 2023
आज हमारी सरकार भारत के गावों में हर वो सुविधा पहुंचाने का काम कर रही है, जो शहरों में मिला करती है: PM @narendramodi pic.twitter.com/seMNdUS3UW
— PMO India (@PMOIndia) July 27, 2023
श्री @ashokgehlot51 जी,
— PMO India (@PMOIndia) July 27, 2023
प्रोटोकॉल के अनुसार आपको विधिवत आमंत्रित किया गया था और आपका भाषण भी रखा गया था। लेकिन आपके ऑफिस ने बताया कि आप शामिल नहीं हो पाएंगे।
प्रधानमंत्री @narendramodi की पिछली यात्राओं के दौरान भी आपको हमेशा आमंत्रित किया गया है और आपकी गरिमामयी उपस्थिति भी… pic.twitter.com/6MxBLmwcWq