ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਯਾਗਰਾਜ ਦਾ ਦੌਰਾ ਕੀਤਾ ਅਤੇ ਖ਼ਾਸ ਤੌਰ ‘ਤੇ ਬੁਨਿਆਦੀ ਪੱਧਰ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਣ ਲਈ ਰੱਖੇ ਪ੍ਰੋਗਰਾਮ ਵਿੱਚ ਭਾਗ ਲਿਆ। ਪ੍ਰਧਾਨ ਮੰਤਰੀ ਨੇ ‘ਸਵੈ–ਸਹਾਇਤਾ ਸਮੂਹਾਂ’ (SHGs) ਦੇ ਬੈਂਕ ਖਾਤਿਆਂ ‘ਚ 1,000 ਕਰੋੜ ਰੁਪਏ ਦੀ ਰਾਸ਼ੀ ਟ੍ਰਾਂਸਫਰ ਕੀਤੀ, ਜਿਸ ਦਾ ਲਾਭ ਸਵੈ–ਸਹਾਇਤਾ ਸਮੂਹਾਂ ਦੀਆਂ ਲਗਭਗ 16 ਲੱਖ ਮੈਂਬਰਾਂ ਨੂੰ ਪੁੱਜੇਗਾ। ਇਹ ਰਕਮ ‘ਦੀਨਦਿਆਲ ਅੰਤਯੋਦਯ ਯੋਜਨਾ – ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ’ (DAY-NRLM) ਦੇ ਤਹਿਤ ਟ੍ਰਾਂਸਫਰ ਕੀਤੀ ਗਈ ਹੈ, ਜਿਸ ਅਧੀਨ 80,000 ਸਵੈ–ਸਹਾਇਤਾ ਸਮੂਹਾਂ ਨੂੰ 1.10 ਲੱਖ ਰੁਪਏ ਪ੍ਰਤੀ ਸਵੈ–ਸਹਾਇਤਾ ਸਮੂਹ ਨੂੰ ਅਤੇ 60,000 ਸਵੈ–ਸਹਾਇਤਾ ਸਮੂਹਾਂ ਨੂੰ 15,000 ਰੁਪਏ ਪ੍ਰਤੀ ਸਵੈ–ਸਹਾਇਤਾ ਸਮੂਹ ਦੇ ਹਿਸਾਬ ਨਾਲ ਮਿਲਣਗੇ। ਇਸ ਪ੍ਰੋਗਰਾਮ ‘ਚ ਪ੍ਰਧਾਨ ਮੰਤਰੀ ਨੇ ਬਿਜ਼ਨਸ ਕੋਰਸਪੌਂਡੈਂਟ–ਸਖੀਆਂ (B.C.-Sakhis) ਨੂੰ ਉਤਸ਼ਾਹਿਤ ਕੀਤਾ; ਜਿਸ ਲਈ 20,000 ਬਿਜ਼ਨਸ ਕੋਰਸਪੌਂਡੈਂਟ–ਸਖੀਆਂ ਦੇ ਖਾਤਿਆਂ ਵਿੱਚ ਪਹਿਲੇ ਮਹੀਨੇ ਦੀ ਤਨਖ਼ਾਹ 4,000 ਰੁਪਏ ਟ੍ਰਾਂਸਫਰ ਕੀਤੀ ਗਈ। ਇਸ ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਨੇ ‘ਮੁੱਖ ਮੰਤਰੀ ਕੰਨਿਆ ਸੁਮੰਗਲਾ ਯੋਜਨਾ’ ਦੇ ਤਹਿਤ 1 ਲੱਖ ਤੋਂ ਵੱਧ ਲਾਭਾਰਥੀਆਂ ਨੂੰ 20 ਕਰੋੜ ਰੁਪਏ ਦੀ ਕੁੱਲ ਰਾਸ਼ੀ ਵੀ ਟ੍ਰਾਂਸਫਰ ਕੀਤੀ ਗਈ। ਪ੍ਰਧਾਨ ਮੰਤਰੀ ਨੇ 202 ਸਪਲੀਮੈਂਟਰੀ ਨਿਊਟ੍ਰੀਸ਼ਨ ਮੈਨੂਫੈਕਚਰਿੰਗ ਯੂਨਿਟਾਂ ਦਾ ਨੀਂਹ–ਪੱਥਰ ਰੱਖਿਆ।
ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਹਿੰਦੀ ਦੇ ਮਹਾਨ ਸਾਹਿਤਕਾਰ ਮਹਾਵੀਰ ਪ੍ਰਸਾਦ ਦ੍ਵਿਵੇਦੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਪ੍ਰਯਾਗਰਾਜ ਗੰਗਾ–ਯਮੁਨਾ–ਸਰਸਵਤੀ ਦੇ ਸੰਗਮ ਦੀ ਧਰਤੀ ਹੈ, ਜੋ ਹਜ਼ਾਰਾਂ ਸਾਲਾਂ ਤੋਂ ਸਾਡੀ ਮਾਂ ਦੀ ਸ਼ਕਤੀ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਤੀਰਥ–ਅਸਥਾਨ ਨਗਰ ‘ਚ ਮਹਿਲਾ–ਸ਼ਕਤੀ ਦਾ ਇੱਕ ਅਦਭੁਤ ਸੰਗਮ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਮਹਿਲਾ ਸਸ਼ਕਤੀਕਰਣ ਲਈ ਕੀਤੇ ਜਾ ਰਹੇ ਕੰਮ ਨੂੰ ਪੂਰਾ ਦੇਸ਼ ਵੇਖ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੰਨਿਆ ਸੁਮੰਗਲਾ ਯੋਜਨਾ ਜਿਹੀਆਂ ਯੋਜਨਾਵਾਂ, ਜਿਸ ਤਹਿਤ ਉਨ੍ਹਾਂ ਨੇ ਅੱਜ ਰਾਜ ਦੀਆਂ ਇੱਕ ਲੱਖ ਤੋਂ ਵੱਧ ਲਾਭਾਰਥੀ ਬੇਟੀਆਂ ਦੇ ਖਾਤਿਆਂ ਵਿੱਚ ਕਰੋੜਾਂ ਰੁਪਏ ਟਰਾਂਸਫਰ ਕੀਤੇ ਹਨ, ਗ੍ਰਾਮੀਣ ਗ਼ਰੀਬਾਂ ਅਤੇ ਲੜਕੀਆਂ ਲਈ ਵਿਸ਼ਵਾਸ ਦਾ ਇੱਕ ਵੱਡਾ ਮਾਧਿਅਮ ਬਣ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਯੂਪੀ ਦੀਆਂ ਮਹਿਲਾਵਾਂ ਲਈ ਦੋਹਰੇ-ਇੰਜਣ ਵਾਲੀ ਸਰਕਾਰ ਦੁਆਰਾ ਯਕੀਨੀ ਬਣਾਈ ਗਈ ਸੁਰੱਖਿਆ, ਮਾਣ ਅਤੇ ਸਤਿਕਾਰ ਬੇਮਿਸਾਲ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ ਮਹਿਲਾਵਾਂ ਨੇ ਫ਼ੈਸਲਾ ਕੀਤਾ ਹੈ ਕਿ ਉਹ ਪਹਿਲਾਂ ਵਾਲੇ ਹਾਲਾਤ ਨੂੰ ਵਾਪਸ ਨਹੀਂ ਆਉਣ ਦੇਣਗੀਆਂ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਰਾਹੀਂ ਲਿੰਗ ਚੋਣ ਰਾਹੀਂ ਗਰਭਪਾਤ ਨੂੰ ਰੋਕਣ ਲਈ ਸਮਾਜ ਦੀ ਚੇਤਨਾ ਜਗਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਰਾਜਾਂ ਵਿੱਚ ਬੇਟੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਗਰਭਵਤੀ ਮਹਿਲਾਵਾਂ ਦੇ ਟੀਕਾਕਰਣ, ਹਸਪਤਾਲਾਂ ਵਿੱਚ ਜਣੇਪੇ ਅਤੇ ਗਰਭ ਅਵਸਥਾ ਦੌਰਾਨ ਪੋਸ਼ਣ 'ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ। ਪ੍ਰਧਾਨ ਮੰਤਰੀ ਮਾਤ੍ਰ ਵੰਦਨਾ ਯੋਜਨਾ ਦੇ ਤਹਿਤ ਗਰਭ ਅਵਸਥਾ ਦੌਰਾਨ ਮਹਿਲਾਵਾਂ ਦੇ ਬੈਂਕ ਖਾਤੇ ਵਿੱਚ 5,000 ਰੁਪਏ ਜਮ੍ਹਾਂ ਕੀਤੇ ਜਾਂਦੇ ਹਨ, ਤਾਂ ਜੋ ਉਹ ਸਹੀ ਖੁਰਾਕ ਦਾ ਧਿਆਨ ਰੱਖ ਸਕਣ।
ਪ੍ਰਧਾਨ ਮੰਤਰੀ ਨੇ ਅਜਿਹੇ ਕਈ ਕਦਮ ਗਿਣਵਾਏ, ਜਿਨ੍ਹਾਂ ਨਾਲ ਮਹਿਲਾਵਾਂ ਦਾ ਮਾਣ ਵਧਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਵੱਛ ਭਾਰਤ ਮਿਸ਼ਨ ਤਹਿਤ ਕਰੋੜਾਂ ਪਖਾਨਿਆਂ ਦੇ ਨਿਰਮਾਣ, ਉੱਜਵਲਾ ਯੋਜਨਾ ਤਹਿਤ ਗੈਸ ਕਨੈਕਸ਼ਨ ਦੀ ਸੁਵਿਧਾ ਅਤੇ ਘਰ ਵਿੱਚ ਹੀ ਟੂਟੀ ਦਾ ਪਾਣੀ ਮਿਲਣ ਨਾਲ ਭੈਣਾਂ ਦੇ ਜੀਵਨ ਵਿੱਚ ਵੀ ਇੱਕ ਨਵੀਂ ਸੁਵਿਧਾ ਆ ਰਹੀ ਹੈ। .
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਦਹਾਕਿਆਂ ਤੋਂ ਘਰ ਅਤੇ ਜਾਇਦਾਦ ਨੂੰ ਸਿਰਫ਼ ਮਰਦਾਂ ਦਾ ਅਧਿਕਾਰ ਮੰਨਿਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਇਸ ਅਸਮਾਨਤਾ ਨੂੰ ਦੂਰ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਇਸ ਦੀ ਸਭ ਤੋਂ ਵੱਡੀ ਉਦਾਹਰਣ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਦਿੱਤੇ ਜਾ ਰਹੇ ਮਕਾਨਾਂ ਨੂੰ ਪਹਿਲ ਦੇ ਅਧਾਰ 'ਤੇ ਮਹਿਲਾਵਾਂ ਦੇ ਨਾਂ 'ਤੇ ਬਣਾਇਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਅਤੇ ਪਰਿਵਾਰ ਦੀ ਆਮਦਨ ਵਧਾਉਣ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਵਿੱਚ ਮਹਿਲਾਵਾਂ ਨੂੰ ਬਰਾਬਰ ਦੀਆਂ ਭਾਗੀਦਾਰ ਬਣਾਇਆ ਜਾ ਰਿਹਾ ਹੈ। ਅੱਜ, ਮੁਦਰਾ ਯੋਜਨਾ ਪਿੰਡਾਂ ਦੇ ਗ਼ਰੀਬ ਪਰਿਵਾਰਾਂ ਤੋਂ ਵੀ ਨਵੀਂ ਮਹਿਲਾ ਉੱਦਮੀਆਂ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੀਨਦਿਆਲ ਅੰਤਯੋਦਯ ਯੋਜਨਾ ਰਾਹੀਂ ਮਹਿਲਾਵਾਂ ਨੂੰ ਦੇਸ਼ ਭਰ ਵਿੱਚ ਸਵੈ-ਸਹਾਇਤਾ ਸਮੂਹਾਂ ਅਤੇ ਗ੍ਰਾਮੀਣ ਸੰਸਥਾਵਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦਿੱਤਾ,“ਮੈਂ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀਆਂ ਭੈਣਾਂ ਨੂੰ ਆਤਮਨਿਰਭਰ ਭਾਰਤ ਮੁਹਿੰਮ ਦੀ ਚੈਂਪੀਅਨ ਮੰਨਦੀ ਹਾਂ। ਇਹ ਸਵੈ-ਸਹਾਇਤਾ ਸਮੂਹ ਅਸਲ ਵਿੱਚ ਰਾਸ਼ਟਰੀ ਸਹਾਇਤਾ ਸਮੂਹ ਹਨ।”
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਦੋਹਰੇ ਇੰਜਣ ਵਾਲੀ ਸਰਕਾਰ, ਬਿਨਾ ਕਿਸੇ ਭੇਦਭਾਵ ਦੇ ਬੇਟੀਆਂ ਦੇ ਭਵਿੱਖ ਨੂੰ ਸਸ਼ਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਲੜਕੀਆਂ ਦੇ ਵਿਆਹ ਦੀ ਕਾਨੂੰਨੀ ਉਮਰ ਸਬੰਧੀ ਅਹਿਮ ਫ਼ੈਸਲੇ ਬਾਰੇ ਵੀ ਜਾਣਕਾਰੀ ਦਿੱਤੀ। ਸ਼੍ਰੀ ਮੋਦੀ ਨੇ ਕਿਹਾ,“ਪਹਿਲਾਂ, ਪੁੱਤਰਾਂ ਲਈ ਵਿਆਹ ਦੀ ਕਾਨੂੰਨੀ ਉਮਰ 21 ਸਾਲ ਸੀ, ਪਰ ਬੇਟੀਆਂ ਲਈ ਇਹ ਸਿਰਫ 18 ਸਾਲ ਸੀ। ਬੇਟੀਆਂ ਵੀ ਚਾਹੁੰਦੀਆਂ ਸਨ ਕਿ ਉਨ੍ਹਾਂ ਨੂੰ ਪੜ੍ਹਾਈ ਲਈ ਸਮਾਂ ਮਿਲੇ ਅਤੇ ਬਰਾਬਰ ਮੌਕੇ ਮਿਲਣ। ਇਸ ਲਈ ਬੇਟੀਆਂ ਦੇ ਵਿਆਹ ਦੀ ਉਮਰ 21 ਸਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੇਸ਼ ਬੇਟੀਆਂ ਦੀ ਖਾਤਰ ਇਹ ਫ਼ੈਸਲਾ ਲੈ ਰਿਹਾ ਹੈ।”
ਪ੍ਰਧਾਨ ਮੰਤਰੀ ਨੇ ਹਾਲ ਹੀ ਦੇ ਸਾਲਾਂ ਵਿੱਚ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਸੁਧਾਰ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਫੀਆ ਰਾਜ ਅਤੇ ਅਰਾਜਕਤਾ ਦੇ ਖ਼ਾਤਮੇ ਦਾ ਸਭ ਤੋਂ ਵੱਧ ਲਾਭ ਯੂਪੀ ਦੀਆਂ ਭੈਣਾਂ ਅਤੇ ਬੇਟੀਆਂ ਨੂੰ ਹੋਇਆ ਹੈ। ਉਨ੍ਹਾਂ ਨੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ, “ਅੱਜ ਉੱਤਰ ਪ੍ਰਦੇਸ਼ ਵਿੱਚ ਸੁਰੱਖਿਆ ਦੇ ਨਾਲ-ਨਾਲ ਅਧਿਕਾਰ ਵੀ ਹਨ। ਅੱਜ ਉੱਤਰ ਪ੍ਰਦੇਸ਼ ਕੋਲ ਕਾਰੋਬਾਰ ਦੇ ਨਾਲ-ਨਾਲ ਸੰਭਾਵਨਾਵਾਂ ਵੀ ਹਨ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੀਆਂ ਮਾਵਾਂ ਅਤੇ ਭੈਣਾਂ ਦੇ ਅਸ਼ੀਰਵਾਦ ਨਾਲ, ਕੋਈ ਵੀ ਇਸ ਨਵੇਂ ਉੱਤਰ ਪ੍ਰਦੇਸ਼ ਨੂੰ ਹਨੇਰੇ ਵਿੱਚ ਨਹੀਂ ਧੱਕ ਸਕਦਾ।’’
प्रयागराज हजारों सालों से हमारी मातृशक्ति की प्रतीक माँ गंगा-यमुना-सरस्वती के संगम की धरती रही है।
— PMO India (@PMOIndia) December 21, 2021
आज ये तीर्थ नगरी नारी-शक्ति के इतने अद्भुत संगम की भी साक्षी बन रही है: PM @narendramodi
अभी यहाँ मुझे मुख्यमंत्री कन्या सुमंगला योजना की एक लाख से ज्यादा लाभार्थी बेटियों के खातों में करोड़ों रुपए ट्रान्सफर करने का सौभाग्य मिला।
— PMO India (@PMOIndia) December 21, 2021
ये योजना गाँव-गरीब के लिए, बेटियों के लिए भरोसे का बहुत बड़ा माध्यम बन रही है: PM @narendramodi
यूपी में विकास के लिए, महिलाओं के सशक्तीकरण के लिए जो काम हुआ है, वो पूरा देश देख रहा है: PM @narendramodi
— PMO India (@PMOIndia) December 21, 2021
उत्तर प्रदेश की महिलाओं ने, माताओं-बहनों-बेटियों ने ठान लिया है- अब वो पहले की सरकारों वाला दौर, वापस नहीं आने देंगी।
— PMO India (@PMOIndia) December 21, 2021
डबल इंजन की सरकार ने यूपी की महिलाओं को जो सुरक्षा दी है, जो सम्मान दिया है, उनकी गरिमा बढ़ाई है, वो अभूतपूर्व है: PM @narendramodi
बेटियां कोख में ही ना मारी जाएं, वो जन्म लें, इसके लिए हमने 'बेटी बचाओ, बेटी पढ़ाओ' अभियान के माध्यम से समाज की चेतना को जगाने का प्रयास किया।
— PMO India (@PMOIndia) December 21, 2021
आज परिणाम ये है कि देश के अनेक राज्यों में बेटियों की संख्या में बहुत वृद्धि हुई है: PM @narendramodi
हमने गर्भवती महिलाओं के टीकाकरण, अस्पतालों में डिलिवरी और गर्भावस्था के दौरान पोषण पर विशेष ध्यान दिया।
— PMO India (@PMOIndia) December 21, 2021
प्रधानमंत्री मातृवंदना योजना के तहत गर्भावस्था के दौरान 5 हज़ार रुपए महिलाओं के बैंक खाते में जमा किए जाते हैं, ताकि वो उचित खान-पान का ध्यान रख सकें: PM @narendramodi
स्वच्छ भारत मिशन के तहत करोड़ों शौचालय बनने से,
— PMO India (@PMOIndia) December 21, 2021
उज्जवला योजना के तहत गरीब से गरीब बहनों को गैस कनेक्शन की सुविधा मिलने से,
घर में ही नल से जल आने से,
बहनों के जीवन में सुविधा भी आ रही है और उनकी गरिमा में भी वृद्धि हुई है: PM @narendramodi
आज हमारी सरकार की योजनाएं, इस असमानता को भी दूर कर रही हैं।
— PMO India (@PMOIndia) December 21, 2021
प्रधानमंत्री आवास योजना इसका सबसे बड़ा उदाहरण है।
प्रधानमंत्री आवास योजना के तहत जो घर दिये जा रहे हैं, वो प्राथमिकता के आधार पर महिलाओं के ही नाम से बन रहे हैं: PM @narendramodi
दशकों तक ऐसी व्यवस्था रही कि घर और घर की संपत्ति को केवल पुरुषों का ही अधिकार समझा जाने लगा।
— PMO India (@PMOIndia) December 21, 2021
घर है तो किसके नाम? पुरुषों के नाम।
खेत है तो किसके नाम? पुरुषों के नाम।
नौकरी, दुकान पर किसका हक? पुरुषों का: PM @narendramodi
दशकों तक ऐसी व्यवस्था रही कि घर और घर की संपत्ति को केवल पुरुषों का ही अधिकार समझा जाने लगा।
— PMO India (@PMOIndia) December 21, 2021
घर है तो किसके नाम? पुरुषों के नाम।
खेत है तो किसके नाम? पुरुषों के नाम।
नौकरी, दुकान पर किसका हक? पुरुषों का: PM @narendramodi
रोजगार के लिए, परिवार की आमदनी बढ़ाने के लिए जो योजनाएँ देश चला रहा है, उसमें भी महिलाओं को बराबर का भागीदार बनाया जा रहा है।
— PMO India (@PMOIndia) December 21, 2021
मुद्रा योजना आज गांव-गांव में, गरीब परिवारों से भी नई-नई महिला उद्यमियों को प्रोत्साहित कर रही है: PM @narendramodi
दीनदयाल अंत्योदय योजना के जरिए भी देश भर में महिलाओं को सेल्फ हेल्प ग्रुप्स और ग्रामीण संगठनों से जोड़ा जा रहा है।
— PMO India (@PMOIndia) December 21, 2021
महिला स्वयं सहायता समूह की बहनों को तो मैं आत्मनिर्भर भारत अभियान की चैपिंयन मानता हूं।
ये स्वयं सहायता समूह, असल में राष्ट्र सहायता समूह हैं: PM @narendramodi
बेटियाँ भी चाहती थीं कि उन्हें उनकी पढ़ाई लिखाई के लिए, आगे बढ़ने के लिए समय मिले, बराबर अवसर मिलें।
— PMO India (@PMOIndia) December 21, 2021
इसलिए, बेटियों के लिए शादी की उम्र को 21 साल करने का प्रयास किया जा रहा है।
देश ये फैसला बेटियों के लिए कर रहा है, लेकिन किसको इससे तकलीफ हो रही है, ये सब देख रहे हैं: PM
बिना किसी भेदभाव, बिना किसी पक्षपात, डबल इंजन की सरकार, बेटियों के भविष्य को सशक्त करने के लिए निरंतर काम कर रही है।
— PMO India (@PMOIndia) December 21, 2021
अभी कुछ दिन पहले ही केंद्र सरकार ने एक और फैसला किया है।
पहले बेटों के लिए शादी की उम्र कानूनन 21 साल थी, लेकिन बेटियों के लिए ये उम्र 18 साल ही थी: PM
आप कुछ कह नहीं सकती थीं, बोल नहीं सकती थीं।
— PMO India (@PMOIndia) December 21, 2021
क्योंकि थाने गईं तो अपराधी, बलात्कारी की सिफ़ारिश में किसी का फोन आ जाता था।
योगी जी ने इन गुंडों को उनकी सही जगह पहुंचाया है: PM @narendramodi
5 साल पहले यूपी की सड़कों पर माफियाराज था!
— PMO India (@PMOIndia) December 21, 2021
यूपी की सत्ता में गुंडों की हनक हुआ करती थी!
इसका सबसे बड़ा भुक्तभोगी कौन था?
मेरे यूपी की बहन बेटियाँ थीं।
उन्हें सड़क पर निकलना मुश्किल हुआ करता था। स्कूल, कॉलेज जाना मुश्किल होता था: PM @narendramodi
आज यूपी में सुरक्षा भी है, अधिकार भी हैं।
— PMO India (@PMOIndia) December 21, 2021
आज यूपी में संभावनाएं भी हैं, व्यापार भी है।
मुझे पूरा विश्वास है, जब हमारी माताओं बहनों का आशीर्वाद है, इस नई यूपी को कोई वापस अंधेरे में नहीं धकेल सकता: PM @narendramodi