ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ’ਚ ਨੌਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨੀਂਹ–ਪੱਥਰ ਰੱਖਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ, ਕੇਂਦਰੀ ਮੰਤਰੀ ਸ਼੍ਰੀ ਜਯੋਤਿਰਾਦਿੱਤਿਆ ਸਿੰਧੀਆ, ਜਨਰਲ ਵੀ.ਕੇ. ਸਿੰਘ, ਸ਼੍ਰੀ ਸੰਜੀਵ ਬਲਿਯਾਨ, ਸ਼੍ਰੀ ਐੱਸਪੀ ਸਿੰਘ ਬਘੇਲ ਅਤੇ ਸ਼੍ਰੀ ਬੀਐੱਲ ਵਰਮਾ ਮੌਜੂਦ ਸਲ।
ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ 21ਵੀਂ ਸਦੀ ਦਾ ਨਵਾਂ ਭਾਰਤ ਅੱਜ ਬਿਹਤਰੀਨ ਆਧੁਨਿਕ ਬੁਨਿਆਦੀ ਢਾਂਚਾ ਉਸਾਰ ਰਿਹਾ ਹੈ। ਉਨ੍ਹਾਂ ਕਿਹਾ,‘ਬਿਹਤਰ ਸੜਕਾਂ, ਬਿਹਤਰ ਰੇਲ ਨੈੱਟਵਰਕ, ਬਿਹਤਰ ਏਅਰਪੋਰਟ ਸਿਰਫ਼ ਬੁਨਿਆਦੀ–ਢਾਂਚੇ ਨਾਲ ਸਬੰਧਿਤ ਪ੍ਰੋਜੈਕਟ ਹੀ ਨਹੀਂ ਹਨ, ਸਗੋਂ ਉਹ ਸਮੁੱਚੇ ਖੇਤਰ ਦੀ ਕਾਇਆ–ਕਲਪ ਵੀ ਕਰਦੇ ਹਨ ਤੇ ਲੋਕਾਂ ਦੇ ਜੀਵਨਾਂ ਨੂੰ ਪੂਰੀ ਤਰ੍ਹਾਂ ਤਬਦੀਲ ਕਰਦੇ ਹਨ।’
ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਇਡਾ ਦਾ ਇੰਟਰਨੈਸ਼ਨਲ ਏਅਰਪੋਰਟ ਉੱਤਰੀ ਭਾਰਤ ਦਾ ਲੌਜਿਸਟਿਕਸ ਏਅਰਪੋਰਟ ਬਣੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਏਅਰਪੋਰਟ ਇਸ ਸਮੁੱਚੇ ਖੇਤਰ ਨੂੰ ‘ਨੈਸ਼ਨਲ ਗਤੀਸ਼ਕਤੀ ਮਾਸਟਰ–ਪਲਾਨ’ ਦਾ ਇੱਕ ਤਾਕਤਵਰ ਪ੍ਰਤੀਕ ਬਣਾਏਗਾ।
ਬੁਨਿਆਦੀ ਢਾਂਚੇ ਦੇ ਵਿਕਾਸ ਦੇ ਆਰਥਿਕ ਨੁਕਸਾਨ 'ਤੇ ਟਿੱਪਣੀ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਏਅਰਪੋਰਟ ਦੇ ਨਿਰਮਾਣ ਦੌਰਾਨ ਰੋਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ। ਏਅਰਪੋਰਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਜ਼ਾਰਾਂ ਲੋਕਾਂ ਦੀ ਵੀ ਲੋੜ ਹੁੰਦੀ ਹੈ। ਇਸ ਲਈ "ਇਹ ਏਅਰਪੋਰਟ ਪੱਛਮੀ ਯੂਪੀ ਦੇ ਹਜ਼ਾਰਾਂ ਲੋਕਾਂ ਨੂੰ ਨਵਾਂ ਰੋਜ਼ਗਾਰ ਵੀ ਦੇਵੇਗਾ"।
ਪ੍ਰਧਾਨ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ 7 ਦਹਾਕਿਆਂ ਬਾਅਦ, ਪਹਿਲੀ ਵਾਰ, ਉੱਤਰ ਪ੍ਰਦੇਸ਼ ਨੂੰ ਉਹ ਮਿਲਣਾ ਸ਼ੁਰੂ ਹੋਇਆ ਹੈ ਜਿਸ ਦਾ ਉਹ ਹਮੇਸ਼ਾ ਹੱਕਦਾਰ ਸੀ। ਡਬਲ ਇੰਜਣ ਵਾਲੀ ਸਰਕਾਰ ਦੇ ਯਤਨਾਂ ਸਦਕਾ ਅੱਜ ਉੱਤਰ ਪ੍ਰਦੇਸ਼ ਦੇਸ਼ ਦਾ ਸਭ ਤੋਂ ਵੱਧ ਜੁੜਿਆ ਖੇਤਰ ਬਣ ਰਿਹਾ ਹੈ। ਉਨ੍ਹਾਂ ਕਿਹਾ, ਨੌਇਡਾ ਦਾ ਇੰਟਰਨੈਸ਼ਨਲ ਏਅਰਪੋਰਟ ਭਾਰਤ ਦੇ ਵਧ ਰਹੇ ਹਵਾਬਾਜ਼ੀ ਖੇਤਰ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਏਗਾ ਅਤੇ ਹਵਾਈ ਜਹਾਜ਼ਾਂ ਦੇ ਰੱਖ-ਰਖਾਅ, ਮੁਰੰਮਤ ਅਤੇ ਸੰਚਾਲਨ ਦਾ ਇੱਕ ਪ੍ਰਮੁੱਖ ਕੇਂਦਰ ਹੋਵੇਗਾ। ਉਨ੍ਹਾਂ ਦੱਸਿਆ ਕਿ 40 ਏਕੜ ਵਿੱਚ ਰੱਖ–ਰਖਾਅ, ਰਿਪੇਅਰ ਅਤੇ ਓਵਰਹਾਲ ਐੱਮ.ਆਰ.ਓ ਦੀ ਸੁਵਿਧਾ ਆ ਰਹੀ ਹੈ, ਜਿਸ ਨਾਲ ਸੈਂਕੜੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅੱਜ ਭਾਰਤ ਵਿਦੇਸ਼ਾਂ ਵਿੱਚ ਇਹ ਸੇਵਾਵਾਂ ਪ੍ਰਾਪਤ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕਰਦਾ ਹੈ।
ਆ ਰਹੀ ਏਕੀਕ੍ਰਿਤ ਮਲਟੀ-ਮੋਡਲ ਕਾਰਗੋ ਹੱਬ 'ਤੇ ਟਿੱਪਣੀ ਕਰਦਿਆਂ, ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਜਿਹੇ ਲੈਂਡ-ਲਾਕਡ (ਸਮੁੰਦਰ ਤੋਂ ਦੂਰ) ਇਸ ਰਾਜ ਵਿੱਚ ਏਅਰਪੋਰਟ ਬਹੁਤ ਲਾਭਦਾਇਕ ਹੋਵੇਗਾ। ਇਹ ਹੱਬ ਅਲੀਗੜ੍ਹ, ਮਥੁਰਾ, ਮੇਰਠ, ਆਗਰਾ, ਬਿਜਨੌਰ, ਮੁਰਾਦਾਬਾਦ ਅਤੇ ਬਰੇਲੀ ਜਿਹੇ ਉਦਯੋਗਿਕ ਕੇਂਦਰਾਂ ਦੀ ਸੇਵਾ ਕਰੇਗਾ। ਉਨ੍ਹਾਂ ਕਿਹਾ ਕਿ ਖੁਰਜਾ ਕਾਰੀਗਰ, ਮੇਰਠ ਖੇਡ ਉਦਯੋਗ, ਸਹਾਰਨਪੁਰ ਫਰਨੀਚਰ, ਮੁਰਾਦਾਬਾਦ ਦਾ ਪਿੱਤਲ ਉਦਯੋਗ, ਆਗਰਾ ਦੇ ਫੁਟਵੀਅਰ ਅਤੇ ਪੇਠਾ ਉਦਯੋਗ ਨੂੰ ਆਉਣ ਵਾਲੇ ਬੁਨਿਆਦੀ ਢਾਂਚੇ ਤੋਂ ਵੱਡੀ ਮਦਦ ਮਿਲੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼, ਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਵਾਂਝਾ ਅਤੇ ਹਨੇਰੇ ਵਿੱਚ ਰੱਖਿਆ, ਜਿਸ ਉੱਤਰ ਪ੍ਰਦੇਸ਼ ਨੂੰ ਪਿਛਲੀਆਂ ਸਰਕਾਰਾਂ ਨੇ ਝੂਠੇ ਸੁਪਨੇ ਦਿਖਾਏ ਸਨ, ਉਹ ਨਾ ਸਿਰਫ਼ ਰਾਸ਼ਟਰੀ ਸਗੋਂ ਅੰਤਰਰਾਸ਼ਟਰੀ ਪੱਧਰ 'ਤੇ ਵੀ ਆਪਣੀ ਪਹਿਚਾਣ ਬਣਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜੇਵਰ ਏਅਰਪੋਰਟ ਦਾ ਹਵਾਲਾ ਦਿੱਤਾ ਕਿ ਕਿਵੇਂ ਯੂਪੀ ਅਤੇ ਕੇਂਦਰ ਦੀਆਂ ਪਿਛਲੀਆਂ ਸਰਕਾਰਾਂ ਨੇ ਪੱਛਮੀ ਉੱਤਰ ਪ੍ਰਦੇਸ਼ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ। ਉਨ੍ਹਾਂ ਕਿਹਾ ਕਿ ਦੋ ਦਹਾਕੇ ਪਹਿਲਾਂ ਯੂਪੀ ਦੀ ਭਾਜਪਾ ਸਰਕਾਰ ਨੇ ਇਸ ਪ੍ਰੋਜੈਕਟ ਦਾ ਸੰਕਲਪ ਲਿਆ ਸੀ। ਪਰ ਬਾਅਦ ਵਿੱਚ ਇਹ ਏਅਰਪੋਰਟ ਕਈ ਸਾਲਾਂ ਤੱਕ ਦਿੱਲੀ ਅਤੇ ਲਖਨਊ ਦੀਆਂ ਪਿਛਲੀਆਂ ਸਰਕਾਰਾਂ ਦੀ ਖਿੱਚੋਤਾਣ ਵਿੱਚ ਉਲਝਿਆ ਰਿਹਾ। ਇਸ ਤੋਂ ਪਹਿਲਾਂ ਯੂਪੀ ਦੀ ਸਰਕਾਰ ਨੇ ਉਸ ਵੇਲੇ ਦੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਇਸ ਏਅਰਪੋਰਟ ਦੇ ਪ੍ਰੋਜੈਕਟ ਨੂੰ ਟਾਲਿਆ ਜਾਵੇ। ਹੁਣ ਡਬਲ ਇੰਜਣ ਵਾਲੀ ਸਰਕਾਰ ਦੇ ਯਤਨਾਂ ਸਦਕਾ ਅੱਜ ਅਸੀਂ ਉਸੇ ਏਅਰਪੋਰਟ ਦਾ ਭੂਮੀ–ਪੂਜਨ ਦੇਖ ਰਹੇ ਹਾਂ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚਾ ਸਾਡੇ ਲਈ ਰਾਜਨੀਤੀ ਦਾ ਹਿੱਸਾ ਨਹੀਂ ਹੈ, ਸਗੋਂ ਰਾਸ਼ਟਰੀ ਨੀਤੀ (ਰਾਸ਼ਟਰ ਨੀਤੀ – ਨੈਸ਼ਨਲ ਪਾਲਿਸੀ) ਦਾ ਹਿੱਸਾ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਪ੍ਰੋਜੈਕਟ ਅਟਕ ਨਾ ਜਾਣ, ਲਟਕ ਨਾ ਜਾਣ ਜਾਂ ਕੁਰਾਹੇ ਨਾ ਪੈਣ। ਅਸੀਂ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੇ ਹਾਂ ਕਿ ਬੁਨਿਆਦੀ ਢਾਂਚੇ ਦਾ ਕੰਮ ਨਿਰਧਾਰਿਤ ਸਮੇਂ ਦੇ ਅੰਦਰ ਪੂਰਾ ਹੋ ਜਾਵੇ।
ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਸਾਡੇ ਦੇਸ਼ ਵਿੱਚ ਕੁਝ ਸਿਆਸੀ ਪਾਰਟੀਆਂ ਨੇ ਹਮੇਸ਼ਾ ਆਪਣੇ ਸਵਾਰਥ ਨੂੰ ਸਭ ਤੋਂ ਉੱਪਰ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ,“ਇਨ੍ਹਾਂ ਲੋਕਾਂ ਦੀ ਸੋਚ ਸਵੈ-ਹਿਤ ਹੈ, ਸਿਰਫ ਆਪਣਾ ਤੇ ਆਪਣੇ ਪਰਿਵਾਰ ਦਾ ਵਿਕਾਸ ਹੈ। ਜਦੋਂ ਕਿ ਅਸੀਂ ਪਹਿਲਾਂ ਕੌਮ ਦੀ ਭਾਵਨਾ ਦਾ ਪਾਲਣ ਕਰਦੇ ਹਾਂ। ਸਬਕਾ ਸਾਥ-ਸਬਕਾ ਵਿਕਾਸ, ਸਬਕਾ ਵਿਸ਼ਵਾਸ-ਸਬਕਾ ਪ੍ਰਯਾਸ ਸਾਡਾ ਮੰਤਰ ਹੈ।”
ਪ੍ਰਧਾਨ ਮੰਤਰੀ ਨੇ ਸਰਕਾਰ ਦੁਆਰਾ ਹਾਲ ਹੀ ਵਿੱਚ ਕੀਤੀਆਂ ਪਹਿਲਾਂ ਦੀ ਸੂਚੀ ਗਿਣਵਾਈ। ਉਨ੍ਹਾਂ ਨੇ 100 ਕਰੋੜ ਵੈਕਸੀਨ ਡੋਜ਼ ਦਾ ਮੀਲ–ਪੱਥਰ, 2070 ਤੱਕ ਸ਼ੁੱਧ ਜ਼ੀਰੋ ਲਕਸ਼ ਨਿਰਧਾਰਿਤ ਕਰਨ, ਕੁਸ਼ੀਨਗਰ ਏਅਰਪੋਰਟ, ਉੱਤਰ ਪ੍ਰਦੇਸ਼ ਵਿੱਚ 9 ਮੈਡੀਕਲ ਕਾਲਜ, ਮਹੋਬਾ ਵਿੱਚ ਨਵੇਂ ਡੈਮ ਅਤੇ ਸਿੰਜਾਈ ਪ੍ਰੋਜੈਕਟ, ਰੱਖਿਆ ਗਲਿਆਰਾ ਅਤੇ ਝਾਂਸੀ ਵਿੱਚ ਸਬੰਧਿਤ ਪ੍ਰੋਜੈਕਟਾਂ, ਪੂਰਵਾਂਚਲ ਐਕਸਪ੍ਰੈੱਸਵੇਅ, ਜਨ–ਜਾਤੀਯਾ ਗੌਰਵ ਦਿਵਸ ਮਨਾਉਣ, ਭੋਪਾਲ ਵਿੱਚ ਆਧੁਨਿਕ ਰੇਲਵੇ ਸਟੇਸ਼ਨ, ਪੰਧਰਪੁਰ, ਮਹਾਰਾਸ਼ਟਰ ਵਿੱਚ ਰਾਸ਼ਟਰੀ ਰਾਜਮਾਰਗ ਅਤੇ, ਅੱਜ, ਨੌਇਡਾ ਅੰਤਰਰਾਸ਼ਟਰੀ ਏਅਰਪੋਰਟ ਦਾ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਅੰਤ ’ਚ ਆਖਿਆ,"ਕੁਝ ਸਿਆਸੀ ਪਾਰਟੀਆਂ ਦੀਆਂ ਸਵਾਰਥੀ ਨੀਤੀਆਂ ਸਾਡੀ ਦੇਸ਼–ਭਗਤੀ ਤੇ ਰਾਸ਼ਟਰੀ ਸੇਵਾ ਦੇ ਸਾਹਮਣੇ ਖੜ੍ਹੀਆਂ ਨਹੀਂ ਹੋ ਸਕਦੀਆਂ"।
21वीं सदी का नया भारत आज एक से बढ़कर एक बेहतरीन आधुनिक infrastructure का निर्माण कर रहा है।
— PMO India (@PMOIndia) November 25, 2021
बेहतर सड़कें, बेहतर रेल नेटवर्क, बेहतर एयरपोर्ट ये सिर्फ इंफ्रास्ट्रक्चर प्रोजेक्ट्स ही नहीं होते बल्कि ये पूरे क्षेत्र का कायाकल्प कर देते हैं, लोगों का जीवन पूरी तरह से बदल देते हैं: PM
नोएडा इंटरनेशनल एयरपोर्ट उत्तरी भारत का logistic गेटवे बनेगा।
— PMO India (@PMOIndia) November 25, 2021
ये इस पूरे क्षेत्र को नेशनल गतिशक्ति मास्टरप्लान का एक सशक्त प्रतिबिंब बनाएगा: PM @narendramodi
हवाई अड्डे के निर्माण के दौरान रोज़गार के हजारों अवसर बनते हैं।
— PMO India (@PMOIndia) November 25, 2021
हवाई अड्डे को सुचारु रूप से चलाने के लिए भी हज़ारों लोगों की आवश्यकता होती है।
पश्चिमी यूपी के हजारों लोगों को ये एयरपोर्ट नए रोजगार भी देगा: PM @narendramodi
आज़ादी के 7 दशक बाद, पहली बार उत्तर प्रदेश को वो मिलना शुरु हुआ है, जिसका वो हमेशा से हकदार रहा है।
— PMO India (@PMOIndia) November 25, 2021
डबल इंजन की सरकार के प्रयासों से, आज उत्तर प्रदेश देश के सबसे कनेक्टेड क्षेत्र में परिवर्तित हो रहा है: PM @narendramodi
पहले की सरकारों ने जिस उत्तर प्रदेश को अभाव और अंधकार में बनाए रखा,
— PMO India (@PMOIndia) November 25, 2021
पहले की सरकारों ने जिस उत्तर प्रदेश को हमेशा झूठे सपने दिखाए,
वही उत्तर प्रदेश आज राष्ट्रीय ही नहीं, अंतर्राष्ट्रीय छाप छोड़ रहा है: PM @narendramodi
अब डबल इंजन की सरकार के प्रयासों से आज हम उसी एयरपोर्ट के भूमिपूजन के साक्षी बन रहे हैं: PM @narendramodi
— PMO India (@PMOIndia) November 25, 2021
लेकिन बाद में ये एयरपोर्ट अनेक सालों तक दिल्ली और लखनऊ में पहले जो सरकारें रहीं, उनकी खींचतान में उलझा रहा।
— PMO India (@PMOIndia) November 25, 2021
यूपी में पहले जो सरकार थी उसने तो बाकायदा चिट्ठी लिखकर, तब की केंद्र सरकार को कह दिया था कि इस एयरपोर्ट के प्रोजेक्ट को बंद कर दिया जाए: PM @narendramodi
यूपी में और केंद्र में पहले जो सरकारें रहीं, उन्होंने कैसे पश्चिमी उत्तर प्रदेश के विकास को नजरअंदाज किया, उसका एक उदाहरण ये जेवर एयरपोर्ट भी है।
— PMO India (@PMOIndia) November 25, 2021
2 दशक पहले यूपी की भाजपा सरकार ने इस प्रोजेक्ट का सपना देखा था: PM @narendramodi
इंफ्रास्ट्रक्चर हमारे लिए राजनीति का नहीं बल्कि राष्ट्रनीति का हिस्सा है।
— PMO India (@PMOIndia) November 25, 2021
हम ये सुनिश्चित कर रहे हैं कि प्रोजेक्ट्स अटके नहीं, लटके नहीं, भटके नहीं।
हम ये सुनिश्चित करने का प्रयास करते हैं कि तय समय के भीतर ही इंफ्रास्ट्रक्चर का काम पूरा किया जाए: PM @narendramodi
हमारे देश में कुछ राजनीतिक दलों ने हमेशा अपने स्वार्थ को सर्वोपरि रखा है। इन लोगों की सोच रही है- अपना स्वार्थ, सिर्फ अपना खुद का, परिवार का विकास।
— PMO India (@PMOIndia) November 25, 2021
जबकि हम राष्ट्र प्रथम की भावना पर चलते हैं।
सबका साथ-सबका विकास, सबका विश्वास-सबका प्रयास, हमारा मंत्र है: PM @narendramodi