ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ 75ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਦੇ ਰੂਪ ਵਿੱਚ ਫਰਾਂਸ ਦੇ ਰਾਸ਼ਟਰਪਤੀ, ਸ਼੍ਰੀ ਇਮੈਨੁਅਲ ਮੈਕ੍ਰੋਂ (Emmanuel Macron) ਦਾ ਸੁਆਗਤ ਕਰਨ ਲਈ ਉਤਸੁਕ ਹਨ।
ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਦੁਆਰਾ ਐਕਸ (X) 'ਤੇ ਕੀਤੀ ਇੱਕ ਪੋਸਟ ਦਾ ਜੁਆਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ:
"ਮੇਰੇ ਪਿਆਰੇ ਮਿੱਤਰ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ, ਅਸੀਂ 75ਵੇਂ ਗਣਤੰਤਰ ਦਿਵਸ 'ਤੇ ਮੁੱਖ ਮਹਿਮਾਨ ਵਜੋਂ ਤੁਹਾਡਾ ਸੁਆਗਤ ਕਰਨ ਲਈ ਉਤਸੁਕ ਹਾਂ। ਅਸੀਂ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਅਤੇ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਵਿੱਚ ਸਾਂਝੇ ਵਿਸ਼ਵਾਸ ਦਾ ਵੀ ਉਤਸਵ ਮਨਾਵਾਂਗੇ। ਬਿਯੇਨਟੋਟ (Bientot)!”
My Dear Friend President @EmmanuelMacron, we eagerly look forward to receiving you as the Chief Guest at the 75th Republic Day. We will also celebrate India- France strategic partnership and shared belief in democratic values. Bientôt ! https://t.co/jvzvOY2NNa
— Narendra Modi (@narendramodi) December 22, 2023