ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਕੰਬੋਡੀਆ ਦੇ ਨਰੇਸ਼ ਸ਼੍ਰੀ ਨੋਰੋਡੋਮ ਸਿਹਮੋਨੀ ਨਾਲ ਮੁਲਾਕਾਤ ਕੀਤੀ, ਜੋ 29-31 ਮਈ, 2023 ਤੱਕ ਭਾਰਤ ਦੇ ਆਪਣੇ ਪਹਿਲੇ ਸਰਕਾਰੀ ਦੌਰੇ ’ਤੇ ਹਨ।
ਪ੍ਰਧਾਨ ਮੰਤਰੀ ਅਤੇ ਸ਼੍ਰੀ ਸਿਹਾਮੋਨੀ ਨੇ ਦੋਹਾਂ ਦੇਸ਼ਾਂ ਦੇ ਦਰਮਿਆਨ ਗਹਿਰੇ ਸੱਭਿਅਤਾਗਤ ਸਬੰਧਾਂ, ਮਜ਼ਬੂਤ ਸੱਭਿਆਚਾਰਕ ਅਤੇ ਜਨ-ਜਨ ਦੇ ਦਰਮਿਆਨ ਸੰਪਰਕ ਬਾਰੇ ਚਰਚਾ ਕੀਤੀ।
ਪ੍ਰਧਾਨ ਮੰਤਰੀ ਨੇ ਸ਼੍ਰੀ ਸਿਹਾਮੋਨੀ ਨੂੰ ਸਮਰੱਥਾ ਨਿਰਮਾਣ ਸਹਿਤ ਵਿਭਿੰਨ ਖੇਤਰਾਂ ਵਿੱਚ ਕੰਬੋਡੀਆ ਦੇ ਨਾਲ ਦੁਵੱਲੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਭਾਰਤ ਦੇ ਸੰਕਲਪ ਦਾ ਭਰੋਸਾ ਦਿੱਤਾ। ਮਹਾਮਹਿਮ ਨੇ ਵਿਕਾਸ ਦੇ ਲਈ ਸਹਿਯੋਗ ਵਿੱਚ ਭਾਰਤ ਦੀਆਂ ਪਹਿਲਾਂ ਦੇ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ, ਅਤੇ ਜੀ-20 ਵਿੱਚ ਭਾਰਤ ਦੀ ਪ੍ਰਧਾਨਗੀ ਦੇ ਲਈ ਆਪਣੀ ਤਰਫ਼ੋਂ ਸਰਾਹਨਾ ਕੀਤੀ ਅਤੇ ਸ਼ੁਭਕਾਮਨਾਵਾਂ ਵਿਅਕਤ ਕੀਤੀਆਂ।