ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਮੱਧ ਪ੍ਰਦੇਸ਼ ਸਰਕਾਰ ਦੀਆਂ ਸੁਸ਼ਾਸਨ ਸਬੰਧੀ ਪਹਿਲਾਂ ’ਤੇ ਗੱਲ ਕੀਤੀ ਅਤੇ ਜਾਣਿਆ ਕਿ ਕਿਵੇਂ ਉਨ੍ਹਾਂ ਦੀਆਂ ਪਰਿਵਰਤਨਕਾਰੀ ਯੋਜਨਾਵਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ (@ChouhanShivraj) ਜੀ ਨਾਲ ਮੁਲਾਕਾਤ ਹੋਈ। ਉਨ੍ਹਾਂ ਨੇ ਮੱਧ ਪ੍ਰਦੇਸ਼ ਸਰਕਾਰ ਦੀਆਂ ਸੁਸ਼ਾਸਨ ਸਬੰਧੀ ਪਹਿਲਾਂ ’ਤੇ ਚਰਚਾ ਕੀਤੀ ਅਤੇ ਦੱਸਿਆ ਕਿ ਕਿਵੇਂ ਉਨ੍ਹਾਂ ਦੀਆਂ ਪਰਿਵਰਤਨਕਾਰੀ ਯੋਜਨਾਵਾਂ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਰਹੀਆਂ ਹਨ।”
Met MP CM Shri @ChouhanShivraj Ji, who discussed the good governance initiatives of the MP Government and how their transformative schemes are bringing a positive change in people’s lives. pic.twitter.com/o1q4WfRXTQ
— Narendra Modi (@narendramodi) April 23, 2022