Quoteਮਹਾਮਹਿਮ ਸ਼੍ਰੀ ਸੁਗਾ ਸਾਂਸਦਾਂ ਦੇ ਗਣੇਸ਼ ਸਮੂਹ (Ganesha group) ਦੇ ਮੈਂਬਰਾਂ ਅਤੇ ਉਦਯੋਗ ਜਗਤ ਦੇ ਪ੍ਰਮੁੱਖਾਂ ਸਹਿਤ ਇੱਕ ਵਫ਼ਦ ਦੇ ਨਾਲ ਭਾਰਤ ਦੀ ਯਾਤਰਾ ’ਤੇ ਹਨ
Quoteਦੋਹਾਂ ਨੇਤਾਵਾਂ ਨੇ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ
Quoteਪ੍ਰਧਾਨ ਮੰਤਰੀ ਸਾਂਸਦਾਂ ਦੇ “ਗਣੇਸ਼ ਨੋ ਕਾਈ” ਸਮੂਹ (“Ganesha no Kai” group) ਅਤੇ ਕੀਡਨਰੇਨ ਦੇ ਮੈਂਬਰਾਂ (members of Keidanren) ਦੇ ਨਾਲ ਵੀ ਸਾਰਥਕ ਗੱਲਬਾਤ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਪਾਨ-ਇੰਡੀਆ ਐਸੋਸੀਏਸ਼ਨ (ਜੇਆਈਏ- JIA) ਦੇ ਚੇਅਰਮੈਨ ਅਤੇ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਯੋਸ਼ੀਹਿਦੇ ਸੁਗਾ ਨਾਲ ਮੁਲਾਕਾਤ ਕੀਤੀ। ਸ਼੍ਰੀ ਸੁਗਾ 100 ਤੋਂ ਅਧਿਕ ਮੈਂਬਰਾਂ ਵਾਲੇ ਇੱਕ ਵਫ਼ਦ  ਦੇ ਨਾਲ ਭਾਰਤ ਦੀ ਯਾਤਰਾ ’ਤੇ ਹਨ। ਇਸ ਵਫ਼ਦ  ਵਿੱਚ ਸਰਕਾਰੀ ਅਧਿਕਾਰੀ, ਕੀਡਨਰੇਨ (ਜਪਾਨ ਬਿਜ਼ਨਸ ਫੈਡਰੇਸ਼ਨ) ਅਤੇ ਸਾਂਸਦਾਂ ਦੇ “ਗਣੇਸ਼ ਨੋ ਕਾਈ” ਸਮੂਹ (“Ganesha no Kai” group) ਦੇ ਮੈਂਬਰ ਸ਼ਾਮਲ ਹਨ।  

ਪ੍ਰਧਾਨ ਮੰਤਰੀ ਨੇ ਜਪਾਨ-ਇੰਡੀਆ ਐਸੋਸੀਏਸ਼ਨ (ਜੇਆਈਏ- JIA) ਦੇ ਚੇਅਰਮੈਨ ਦੇ ਰੂਪ ਵਿੱਚ ਪਹਿਲੀ ਵਾਰ ਭਾਰਤ ਦੀ ਯਾਤਰਾ ’ਤੇ ਆਏ ਸ਼੍ਰੀ ਸੁਗਾ ਦਾ ਸੁਆਗਤ ਕੀਤਾ। ਦੋਹਾਂ ਨੇਤਾਵਾਂ ਨੇ ਨਿਵੇਸ਼ ਅਤੇ ਆਰਥਿਕ ਸਹਿਯੋਗ,ਰੇਲਵੇ, ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਆਪਸੀ ਸੰਪਰਕ, ਕੌਸ਼ਲ ਵਿਕਾਸ ਦੇ ਖੇਤਰ ਵਿੱਚ ਸਾਂਝੇਦਾਰੀ ਸਹਿਤ ਭਾਰਤ ਅਤੇ ਜਪਾਨ ਦੇ ਦਰਮਿਆਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।

ਪ੍ਰਧਾਨ ਮੰਤਰੀ ਨੇ ਦੋਹਾਂ ਦੇਸ਼ਾਂ ਜੇ ਦਰਮਿਆਨ ਸੰਸਦੀ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ “ਗਣੇਸ਼ ਨੋ ਕਾਈ” (“Ganesha no Kai”) ਸੰਸਦੀ ਸਮੂਹ ਦੇ ਮੈਂਬਰਾਂ ਦੇ ਨਾਲ ਸਾਰਥਕ ਗੱਲਬਾਤ ਕੀਤੀ। ਉਨ੍ਹਾਂ ਨੇ ਜਪਾਨ ਵਿੱਚ ਯੋਗ ਅਤੇ ਆਯੁਰਵੇਦ ਦੀ ਵਧਦੀ ਮਕਬੂਲੀਅਤ ਦਾ ਸੁਆਗਤ ਕੀਤਾ ਅਤੇ ਭਾਰਤ ਅਤੇ ਜਪਾਨ ਦੇ ਦਰਮਿਆਨ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਕੀਡਨਰੇਨ ਦੇ ਮੈਂਬਰਾਂ (Keidanren members) ਦਾ ਭਾਰਤ ਵਿੱਚ ਸੁਆਗਤ ਕੀਤਾ ਅਤੇ ਕਾਰੋਬਾਰ ਈਕੋਸਿਸਟਮ ਨੂੰ ਬਿਹਤਰ ਬਣਾਉਣ ਲਈ ਦੇਸ਼ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਜਪਾਨੀ ਨਿਵੇਸ਼ਕਾਂ ਨੂੰ ਆਪਣੇ ਮੌਜੂਦਾ ਨਿਵੇਸ਼ ਦਾ ਵਿਸਤਾਰ ਕਰਨ ਅਤੇ ਸਹਿਯੋਗ ਦੇ ਨਵੇਂ ਰਸਤੇ ਤਲਾਸ਼ਣ ਲਈ ਸੱਦਾ ਦਿੱਤਾ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Rs 1,555 crore central aid for 5 states hit by calamities in 2024 gets government nod

Media Coverage

Rs 1,555 crore central aid for 5 states hit by calamities in 2024 gets government nod
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਫਰਵਰੀ 2025
February 19, 2025

Appreciation for PM Modi's Efforts in Strengthening Economic Ties with Qatar and Beyond