ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼ੰਘਾਈ ਸਹਿਯੋਗ ਸੰਗਠਨ (ਐੱਸਸੀਓ) ਦੀ 22ਵੀਂ ਬੈਠਕ ਦੇ ਦੌਰਾਨ ਉਜ਼ਬੇਕਿਸਤਾਨ ਦੇ ਸਮਰਕੰਦ ਵਿੱਚ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ।
ਇਨ੍ਹਾਂ ਨੇਤਾਵਾਂ ਨੇ ਵੱਖ-ਵੱਖ ਪੱਧਰਾਂ 'ਤੇ ਸੰਪਰਕਾਂ ਸਮੇਤ ਦੁਵੱਲੇ ਸਬੰਧਾਂ ਵਿੱਚ ਨਿਰੰਤਰ ਗਤੀ ਦੀ ਸ਼ਲਾਘਾ ਕੀਤੀ। ਰਾਸ਼ਟਰਪਤੀ ਪੁਤਿਨ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਵਲਾਦੀਵੋਸਤੋਕ ਵਿੱਚ ਪੂਰਬੀ ਆਰਥਿਕ ਫੋਰਮ ਵਿੱਚ ਪ੍ਰਧਾਨ ਮੰਤਰੀ ਦੇ ਵੀਡੀਓ-ਸੰਦੇਸ਼ ਦੀ ਪ੍ਰਸ਼ੰਸਾ ਕੀਤੀ।
ਇਨ੍ਹਾਂ ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਮਹੱਤਵਪੂਰਨ ਮੁੱਦਿਆਂ ਦੇ ਨਾਲ-ਨਾਲ ਦਿਲਚਸਪੀ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ। ਮੌਜੂਦਾ ਭੂ-ਰਾਜਨੀਤਿਕ ਸਥਿਤੀ ਤੋਂ ਪੈਦਾ ਹੋਣ ਵਾਲੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਵਿਸ਼ਵ ਖੁਰਾਕ ਸੁਰੱਖਿਆ, ਊਰਜਾ ਸੁਰੱਖਿਆ ਅਤੇ ਖਾਦਾਂ ਦੀ ਉਪਲਬਧਤਾ ਬਾਰੇ ਵੀ ਚਰਚਾ ਹੋਈ।
ਯੂਕ੍ਰੇਨ ਵਿੱਚ ਚਲ ਰਹੇ ਸੰਘਰਸ਼ ਦੇ ਸੰਦਰਭ ਵਿੱਚ, ਪ੍ਰਧਾਨ ਮੰਤਰੀ ਨੇ ਦੁਸ਼ਮਣੀ ਨੂੰ ਜਲਦੀ ਖ਼ਤਮ ਕਰਨ ਅਤੇ ਗੱਲਬਾਤ ਤੇ ਕੂਟਨੀਤੀ ਦੀ ਜ਼ਰੂਰਤ ਦੇ ਆਪਣੇ ਸੱਦੇ ਨੂੰ ਦੁਹਰਾਇਆ।
ਇਸ ਸਾਲ ਦੋਹਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਸੀ, ਜੋ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਨੂੰ ਦਰਸਾਉਂਦੀ ਹੈ। ਉਹ ਆਪਸੀ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ।
Had a wonderful meeting with President Putin. We got the opportunity to discuss furthering India-Russia cooperation in sectors such as trade, energy, defence and more. We also discussed other bilateral and global issues. pic.twitter.com/iHW5jkKOW0
— Narendra Modi (@narendramodi) September 16, 2022