ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਲਾਓਸ ਵਿੱਚ ਆਸੀਆਨ-ਭਾਰਤ ਸਮਿਟ ਦੇ ਅਵਸਰ ‘ਤੇ ਜਾਪਾਨ ਦੇ ਨਵੇਂ ਚੁਣੇ ਹੋਏ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਸ਼ਿਗੇਰੂ ਇਸ਼ਿਬਾ ਦੇ ਨਾਲ ਦੁਵੱਲੀ ਬੈਠਕ ਕੀਤੀ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਸ਼੍ਰੀ ਇਸ਼ਿਬਾ ਨੂੰ ਉਨ੍ਹਾਂ ਦੀ ਨਵੀਂ ਜਿੰਮੇਵਾਰੀ ਦੇ ਲਈ ਵਧਾਈ ਦਿੱਤੀ ਅਤੇ ਜਾਪਾਨ ਨੂੰ ਨਵੀਆਂ ਉੱਚਾਈਆਂ ‘ਤੇ ਲੈ ਜਾਣ ਵਿੱਚ ਉਨ੍ਹਾਂ ਦੀ ਸਫਲਤਾ ਦੀ ਕਾਮਨਾ ਕੀਤੀ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਇੱਕ ਵਿਸ਼ਵਾਸਯੋਗ ਮਿੱਤਰ ਅਤੇ ਰਣਨੀਤਕ ਸਾਂਝੇਦਾਰ ਦੇ ਰੂਪ ਵਿੱਚ ਜਾਪਾਨ ਦੇ ਨਾਲ ਆਪਣੇ ਸਬੰਧਾਂ ਨੂੰ ਸਰਬਉੱਚ ਪ੍ਰਾਥਮਿਕਤਾ ਦੇਣਾ ਜਾਰੀ ਰੱਖੇਗਾ।
ਦੋਵੇਂ ਨੇਤਾਵਾਂ ਨੇ ਵਪਾਰ ਅਤੇ ਨਿਵੇਸ਼, ਬੁਨਿਆਦੀ ਢਾਂਚੇ ਦੇ ਵਿਕਾਸ, ਰੱਖਿਆ ਅਤੇ ਸੁਰੱਖਿਆ, ਸੈਮੀਕੰਡਕਟਰ, ਕੌਸ਼ਲ, ਸੱਭਿਆਚਾਰ ਅਤੇ ਲੋਕਾਂ ਦੇ ਦਰਮਿਆਨ ਅਦਾਨ-ਪ੍ਰਦਾਨ ਸਹਿਤ ਵਿਭਿੰਨ ਖੇਤਰਾਂ ਵਿੱਚ ਸਹਿਯੋਗ ਵਧਾ ਕੇ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਦੋਨੋਂ ਨੇਤਾਵਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਜਾਪਾਨ ਸ਼ਾਂਤੀਪੂਰਣ, ਸੁਰੱਖਿਅਤ ਅਤੇ ਸਮ੍ਰਿੱਧ ਹਿੰਦ ਪ੍ਰਸ਼ਾਂਤ ਖੇਤਰ ਦੇ ਲਈ ਲਾਜ਼ਮੀ ਭਾਗੀਦਾਰ ਹਨ ਅਤੇ ਇਸ ਲਕਸ਼ ਨੂੰ ਪ੍ਰਾਪਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਪ੍ਰਤੀਬੱਧਤਾ ਦੁਹਰਾਈ।
ਦੋਵੇਂ ਨੇਤਾ ਅਗਲੇ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਦੇ ਲਈ ਉਤਸੁੱਕ ਹਨ ।