ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਸ਼੍ਰੀ ਪਟੇਲ ਦੀ ਸ਼ਖਸੀਅਤ ਅਤੇ ਸਮਰਪਣ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਨਾਗਰਿਕਾਂ ਲਈ ਪ੍ਰੇਰਣਾ ਸਰੋਤ ਬਣੇ ਰਹਿਣਗੇ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

 

 “ਦੇਸ਼ ਦੇ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਤ-ਸ਼ਤ ਨਮਨ। ਉਨ੍ਹਾਂ ਦੀ ਸ਼ਖਸੀਅਤ ਅਤੇ ਸਮਰਪਣ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਲਈ ਦੇਸ਼ਵਾਸੀਆਂ ਦੀ ਪ੍ਰੇਰਣਾ ਸ਼ਕਤੀ ਬਣੇ ਰਹਿਣਗੇ।