ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮੋਢੇਰਾ ਵਿੱਚ ਮੋਧੇਸ਼ਵਰੀ ਮਾਤਾ ਮੰਦਿਰ ਦਾ ਦੌਰਾ ਕੀਤਾ ਤੇ ਦਰਸ਼ਨ ਕੀਤੇ ਅਤੇ ਪੂਜਾ ਕੀਤੀ। ਪ੍ਰਧਾਨ ਮੰਤਰੀ ਦਾ ਉੱਥੇ ਪਹੁੰਚਣ 'ਤੇ ਸੁਆਗਤ ਕੀਤਾ ਗਿਆ। ਸ਼੍ਰੀ ਮੋਦੀ ਨੇ ਹੱਥ ਜੋੜ ਕੇ ਦੇਵੀ ਤੋਂ ਅਸ਼ੀਰਵਾਦ ਲਿਆ ਅਤੇ ਪਾਵਨ ਅਸਥਾਨ ਵਿੱਚ ਸਥਿਤ ਮੋਧੇਸ਼ਵਰੀ ਮਾਤਾ ਦੀ ਮੂਰਤੀ ਅੱਗੇ ਮੱਥਾ ਟੇਕਿਆ।
ਪ੍ਰਧਾਨ ਮੰਤਰੀ ਦੇ ਨਾਲ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਭੂਪੇਂਦਰ ਪਟੇਲ ਅਤੇ ਸੰਸਦ ਮੈਂਬਰ ਸ਼੍ਰੀ ਸੀ ਆਰ ਪਾਟਿਲ ਵੀ ਸਨ।
ਇਸ ਤੋਂ ਪਹਿਲਾਂ ਅੱਜ ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਮੋਢੇਰਾ, ਮੇਹਸਾਣਾ ’ਚ 3,900 ਕਰੋੜ ਰੁਪਏ ਤੋਂ ਵੱਧ ਦੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਨ੍ਹਾਂ ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ। ਪ੍ਰਧਾਨ ਮੰਤਰੀ ਨੇ ਮੋਢੇਰਾ ਨੂੰ ਭਾਰਤ ਦਾ ਪਹਿਲਾ 24x7 ਸੌਰ ਊਰਜਾ ਵਾਲਾ ਪਿੰਡ ਐਲਾਨਿਆ।