ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਸ਼ਟਰੀ ਸਮੁੰਦਰੀ ਦਿਵਸ ’ਤੇ ਬੰਦਰਗਾਹ ਅਧਾਰਿਤ ਵਿਕਾਸ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਦੀ ਫਿਰ ਤੋਂ ਪੁਸ਼ਟੀ ਕੀਤੀ।
ਕੇਂਦਰੀ ਪੋਰਟ, ਸ਼ਿਪਿੰਗ ਅਤੇ ਜਲਮਾਰਗ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
“ਅਸੀਂ ਧੰਨ ਹਾਂ ਕਿ ਭਾਰਤ ਵਿੱਚ ਇੱਕ ਸਮ੍ਰਿੱਧ ਵਿਰਾਸਤ ਹੈ, ਸਾਨੂੰ ਉਸ ’ਤੇ ਬੇਹਦ ਮਾਣ ਹੈ। ਰਾਸ਼ਟਰੀ ਸਮੁੰਦਰੀ ਦਿਵਸ ’ਤੇ, ਅਸੀਂ ਉਨ੍ਹਾਂ ਸਭ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਸਮੁੰਦਰੀ ਦੁਨੀਆ ਵਿੱਚ ਭਾਰਤ ਦੀ ਪ੍ਰਗਤੀ ਵਿੱਚ ਯੋਗਦਾਨ ਦਿੱਤਾ ਅਤੇ ਬੰਦਰਗਾਹ ਦੀ ਅਗਵਾਈ ਵਾਲੀ ਵਿਕਾਸ ਦੇ ਲਈ ਸਾਡੀ ਪ੍ਰਤੀਬੱਧਤਾ ਨੂੰ ਦੋਹਰਾਇਆ।”
We in India have been blessed with a rich maritime heritage and we are very proud of that. On National Maritime Day, we recall all those who contributed to India's strides in the maritime world and reaffirm our commitment to further port-led development. https://t.co/6as9NZLD1b
— Narendra Modi (@narendramodi) April 5, 2023