ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੂੰ ਅੱਜ ਓਮਾਨ ਦੇ ਸੁਲਤਾਨ ਮਹਾਮਹਿਮ ਸੁਲਤਾਨ ਹੈਥਮ ਬਿਨ ਤਾਰਿਕ ਦਾ ਫੋਨ ਆਇਆ।
ਸੁਲਤਾਨ ਹੈਥਮ ਬਿਨ ਤਾਰਿਕ ਨੇ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਦੇ ਬਾਅਦ ਤੀਸਰੇ ਕਾਰਜ ਕਾਲ ਲਈ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੀ ਪੁਨਰ ਨਿਯੁਕਤੀ ਬਾਰੇ ਪ੍ਰਧਾਨ ਮੰਤਰੀ ਨੂੰ ਹਾਰਦਿਕ ਵਧਾਈਆਂ ਦਿੱਤੀਆਂ।
ਮਹਾਮਹਿਮ ਨੇ ਓਮਾਨ ਅਤੇ ਭਾਰਤ ਦੇ ਦਰਮਿਆਨ ਸਦੀਆਂ ਪੁਰਾਣੇ ਦੋਸਤਾਨਾਂ ਸਬੰਧਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਦੇ ਲੋਕਾਂ ਦੀ ਪ੍ਰਗਤੀ ਅਤੇ ਸਮ੍ਰਿੱਧੀ ਲਈ ਆਪਣੀ ਸ਼ੁਭਕਾਮਨਾਵਾਂ ਵੀ ਦਿੱਤੀਆਂ।
ਪ੍ਰਧਾਨ ਮੰਤਰੀ ਮੋਦੀ ਨੇ ਮਹਾਮਹਿਮ ਨੂੰ ਉਨ੍ਹਾਂ ਦੀ ਹਾਰਦਿਕ ਸ਼ੁਭਕਾਮਨਾਵਾਂ ਲਈ ਧੰਨਵਾਦ ਕੀਤਾ ਅਤੇ ਦਸੰਬਰ 2023 ਵਿੱਚ ਭਾਰਤ ਦੀ ਆਪਣੀ ਇਤਿਹਾਸਿਕ ਯਾਤਰਾ ਦਾ ਜ਼ਿਕਰ ਕੀਤਾ, ਜਿਸ ਨਾਲ ਸਾਰੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਮਜ਼ਬੂਤੀ ਆਈ।
ਦੋਵਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਦੇ ਆਪਸੀ ਲਾਭ ਲਈ ਭਾਰਤ-ਓਮਾਨ ਸਾਂਝੇਦਾਰੀ ਨੂੰ ਹੋਰ ਗਹਿਰਾ ਅਤੇ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਅਤੇ ਓਮਾਨ ਦੇ ਲੋਕਾਂ ਨੂੰ ਆਉਣ ਵਾਲੀ ਈਦ-ਉਲ-ਅਧਾ (ਈਦ-ਉਲ-ਜੁਹਾ) ‘ਤੇ ਹਾਰਦਿਕ ਸ਼ੁਭਕਾਮਨਾਵਾਂ ਵੀ ਦਿੱਤੀਆਂ।