ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ, ਪ੍ਰੋਫੈਸਰ ਮੁਹੰਮਦ ਯੂਨੁਸ ਦੇ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਇਸ ਗੱਲਬਾਤ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਲੋਕਤੰਤਰੀ, ਸਥਿਰ, ਸ਼ਾਂਤੀਪੂਰਨ ਅਤੇ ਪ੍ਰਗਤੀਸ਼ੀਲ ਬੰਗਲਾਦੇਸ਼ ਦੇ ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਵਿਭਿੰਨ ਵਿਕਾਸ ਪਹਿਲਾਂ ਦੇ ਜ਼ਰੀਏ ਬੰਗਲਾਦੇਸ਼ ਦੇ ਲੋਕਾਂ ਦਾ ਸਮਰਥਨ ਕਰਨ ਦੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਸਾਰੇ ਘੱਟਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਰੱਖਿਆ ਸੁਨਿਸ਼ਚਿਤ ਕਰਨ ਦੇ ਮਹੱਤਵ ਨੂੰ ਭੀ ਰੇਖਾਂਕਿਤ ਕੀਤਾ।
ਪ੍ਰੋਫੈਸਰ ਯੂਨੁਸ ਨੇ ਭਰੋਸਾ ਦਿੱਤਾ ਕਿ ਅੰਤਰਿਮ ਸਰਕਾਰ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਸਾਰੇ ਘੱਟਗਿਣਤੀ ਸਮੂਹਾਂ ਦੀ ਸੁਰੱਖਿਆ, ਸੰਭਾਲ਼ ਅਤੇ ਰੱਖਿਆ ਨੂੰ ਪ੍ਰਾਥਮਿਕਤਾ ਦੇਵੇਗੀ।
ਦੋਹਾਂ ਰਾਜਨੇਤਾਵਾਂ ਨੇ ਸਬੰਧਿਤ ਰਾਸ਼ਟਰੀ ਪ੍ਰਾਥਮਿਕਤਾਵਾਂ ਦੇ ਅਨੁਰੂਪ ਦੁਵੱਲੇ ਸਬੰਧਾਂ ਨੂੰ ਅੱਗੇ ਵਧਾਉਣ ਦੇ ਤੌਰ-ਤਰੀਕਿਆਂ ‘ਤੇ ਭੀ ਚਰਚਾ ਕੀਤੀ।