10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਟ੍ਰਾਂਸਫਰ ਕੀਤੇ
ਪ੍ਰਧਾਨ ਮੰਤਰੀ ਨੇ ਲਗਭਗ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ; ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪਹੁੰਚੇਗਾ
“ਐੱਫਪੀਓਜ਼ ਸਾਡੇ ਛੋਟੇ ਕਿਸਾਨਾਂ ਦੀ ਤਾਕਤ ਵਧਾਉਣ ਲਈ ਸਮੂਹਿਕ ਅਕਾਰ ਦੇਣ ‘ਚ ਸ਼ਾਨਦਾਰ ਭੂਮਿਕਾ ਨਿਭਾ ਰਹੀਆਂ ਹਨ”
“ਦੇਸ਼ ਦੇ ਕਿਸਾਨ ਦਾ ਆਤਮਵਿਸ਼ਵਾਸ ਹੀ ਦੇਸ਼ ਦੀ ਪ੍ਰਮੁੱਖ ਤਾਕਤ ਹੈ”
“ਸਾਨੂੰ 2021 ਦੀਆਂ ਪ੍ਰਾਪਤੀਆਂ ਤੋਂ ਪ੍ਰੇਰਣਾ ਲੈ ਕੇ ਨਵੀਂ ਯਾਤਰਾ ਸ਼ੁਰੂ ਕਰਨ ਦੀ ਜ਼ਰੂਰਤ ਹੈ”
“ ‘ਰਾਸ਼ਟਰ ਪ੍ਰਥਮ’ ਦੀ ਭਾਵਨਾ ਨਾਲ ਰਾਸ਼ਟਰ ਪ੍ਰਤੀ ਸਮਰਪਿਤ ਹੋਣਾ ਹੀ ਅੱਜ ਦੇ ਹਰੇਕ ਭਾਰਤੀ ਦਾ ਮਨੋਭਾਵ ਹੈ। ਇਹੀ ਕਾਰਨ ਹੈ ਕਿ ਅੱਜ ਸਾਡੀਆਂ ਕੋਸ਼ਿਸ਼ਾਂ ਤੇ ਸਾਡੇ ਸੰਕਲਪਾਂ ‘ਚ ਏਕਤਾ ਹੈ। ਅੱਜ ਸਾਡੀਆਂ ਨੀਤੀਆਂ ‘ਚ ਨਿਰੰਤਰਤਾ ਤੇ ਸਾਡੇ ਫ਼ੈਸਲਿਆਂ ‘ਚ ਦੂਰਅੰਦੇਸ਼ੀ ਹੈ।”
“ਪ੍ਰਧਾਨ ਮੰਤਰੀ ਸਨਮਾਨ ਨਿਧੀ’ ਭਾਰਤ ਦੇ ਕਿਸਾਨਾਂ ਲਈ ਇੱਕ ਵੱਡੀ ਮਦਦ ਹੈ। ਜੇ ਅੱਜ ਦੀ ਟ੍ਰਾਂਸਫਰ ਰਾਸ਼ੀ ਸ਼ਾਮਲ ਕਰ ਲਈਏ, ਤਾਂ 1.80 ਲੱਖ ਕਰੋੜ ਤੋਂ ਵੱਧ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ”

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੁਨਿਆਦੀ ਪੱਧਰ ਦੇ ਕਿਸਾਨਾਂ ਨੂੰ ਮਜ਼ਬੂਤ ਬਣਾਉਣ ਦੀ ਪ੍ਰਤੀਬੱਧਤਾ ਤੇ ਸੰਕਲਪ ਨੂੰ ਜਾਰੀ ਰੱਖਦਿਆਂ ਅੱਜ ਵੀਡੀਓ ਕਾਨਫ਼ਰੰਸਿੰਗ ਦੇ ਜ਼ਰੀਏ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮ–ਕਿਸਾਨ) ਯੋਜਨਾ ਦੇ ਤਹਿਤ ਵਿੱਤੀ ਲਾਭ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਨਾਲ 10 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟ੍ਰਾਂਸਫਰ ਕੀਤੇ ਜਾਣ ਦੇ ਯੋਗ ਹੋਈ। ਪ੍ਰਧਾਨ ਮੰਤਰੀ ਨੇ 351 ‘ਕਿਸਾਨ ਉਤਪਾਦਕ ਸੰਗਠਨਾਂ’ (ਐੱਫਪੀਓਜ਼ – FPOs) ਨੂੰ ਇਕੁਇਟੀ ਗ੍ਰਾਂਟ ਵੀ ਜਾਰੀ ਕੀਤੀ, ਜਿਸ ਨਾਲ 1.24 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਪੁੱਜੇਗਾ। ਪ੍ਰਧਾਨ ਮੰਤਰੀ ਨੇ ਇਸ ਸਮਾਰੋਹ ਦੌਰਾਨ ਕਿਸਾਨ ਉਤਪਾਦਕ ਸੰਗਠਨਾਂ ਨਾਲ ਗੱਲਬਾਤ ਕੀਤੀ। ਇਸ ਸਮਾਰੋਹ ਨਾਲ ਕੇਂਦਰੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ ਤੇ ਕਈ ਰਾਜਾਂ ਦੇ ਮੁੱਖ ਮੰਤਰੀ, ਲੈਫ਼ਟੀਨੈਂਟ ਜਨਰਲਸ, ਖੇਤੀਬਾੜੀ ਮੰਤਰੀ ਤੇ ਕਿਸਾਨ ਜੁੜੇ ਹੋਏ ਸਨ।

ਉੱਤਰਾਖੰਡ ਦੀ ਕਿਸਾਨ ਉਤਪਾਦਕ ਸੰਗਠਨ (ਐੱਫਪੀਓ) ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਉਨ੍ਹਾਂ ਤੋਂ ਔਰਗੈਨਿਕ ਖੇਤੀ ਦੇ ਵਿਕਲਪ ਅਤੇ ਔਰਗੈਨਿਕ ਉਤਪਾਦਾਂ ਦੀ ਪ੍ਰਮਾਣਿਕਤਾ ਦੇ ਤਰੀਕਿਆਂ ਬਾਰੇ ਪੁੱਛਿਆ। ਉਨ੍ਹਾਂ ਐੱਫਪੀਓ ਦੇ ਔਰਗੈਨਿਕ ਉਤਪਾਦਾਂ ਦੀ ਮਾਰਕਿਟਿੰਗ ਦੀ ਗੱਲ ਵੀ ਕੀਤੀ। ਐੱਫਪੀਓ ਨੇ ਵੀ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਉਹ ਔਰਗੈਨਿਕ ਖਾਤਾਂ ਦਾ ਇੰਤਜ਼ਾਮ ਕਿਵੇਂ ਕਰਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਰਹੀਆਂ ਹਨ ਕਿ ਕੁਦਰਤੀ ਤੇ ਔਰਗੈਨਿਕ ਖੇਤੀ ਨੂੰ ਵਿਆਪਕ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾਂਦਾ ਹੈ ਕਿਉਂਕਿ ਇਹ ਰਸਾਇਣ ਖਾਦ ਉੱਤੇ ਨਿਰਭਰਤਾ ਨੂੰ ਘਟਾਉਂਦੀ ਹੈ ਤੇ ਕਿਸਾਨਾਂ ਦੀ ਆਮਦਨ ‘ਚ ਸੁਧਾਰ ਲਿਆਉਂਦੀ ਹੈ।

ਪੰਜਾਬ ਦੀ ਐੱਫਪੀਓ ਨੇ ਪ੍ਰਧਾਨ ਮੰਤਰੀ ਨੂੰ ਬਿਨਾ ਸਾੜੇ ਪਰਾਲ਼ੀ ਨੂੰ ਟਿਕਾਣੇ ਲਾਉਣ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸੁਪਰਸੀਡਰ ਅਤੇ ਸਰਕਾਰੀ ਏਜੰਸੀਆਂ ਤੋਂ ਮਿਲਣ ਵਾਲੀ ਮਦਦ ਦੀ ਗੱਲ ਵੀ ਕੀਤੀ। ਪ੍ਰਧਾਨ ਮੰਤਰੀ ਨੇ ਇੱਛਾ ਪ੍ਰਗਟਾਈ ਕਿ ਪਰਾਲ਼ੀ ਨੂੰ ਟਿਕਾਣੇ ਲਾਉਣ ਦਾ ਉਨ੍ਹਾਂ ਦਾ ਤਜਰਬਾ ਹਰ ਥਾਂਈਂ ਲਾਗੂ ਹੋਣਾ ਚਾਹੀਦਾ ਹੈ।

ਰਾਜਸਥਾਨ ਦੀ ਐੱਫਪੀਓ ਨੇ ਸ਼ਹਿਦ ਦੇ ਉਤਪਾਦਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਐੱਫਪੀਓ ਦੀ ਧਾਰਨਾ ਨੈਫਡ (NAFED) ਦੀ ਮਦਦ ਨਾਲ ਬਹੁਤ ਲਾਹੇਵੰਦ ਰਹੀ ਹੈ।

ਉੱਤਰ ਪ੍ਰਦੇਸ਼ ਦੀ ਐੱਫਪੀਓ ਨੇ ਕਿਸਾਨਾਂ ਦੀ ਖੁਸ਼ਹਾਲੀ ਦੀ ਨੀਂਹ ਵਜੋਂ ਐੱਫਪੀਓ ਬਣਾਉਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਮੈਂਬਰਾਂ ਨੂੰ ਬੀਜ, ਜੈਵਿਕ ਖਾਦਾਂ, ਬਾਗ਼ਬਾਨੀ ਉਤਪਾਦਾਂ ਦੀਆਂ ਕਿਸਮਾਂ ਨਾਲ ਮਦਦ ਕਰਨ ਦੀ ਆਪਣੀ ਪ੍ਰਕਿਰਿਆ ਬਾਰੇ ਗੱਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਉਣ ਵਿੱਚ ਮਦਦ ਕਰਨ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੂੰ ਈ-ਨਾਮ (e-Nam) ਦੀਆਂ ਸੁਵਿਧਾਵਾਂ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦੇ ਕਿਸਾਨ ਦਾ ਭਰੋਸਾ ਦੇਸ਼ ਦੀ ਮੁੱਖ ਤਾਕਤ ਹੈ।

ਤਮਿਲ ਨਾਡੂ ਦੇ ਐੱਫਪੀਓ ਨੇ ਦੱਸਿਆ ਕਿ ਨਾਬਾਰਡ (NABARD) ਦੇ ਸਹਿਯੋਗ ਨਾਲ, ਉਨ੍ਹਾਂ ਨੇ ਬਿਹਤਰ ਕੀਮਤਾਂ ਪ੍ਰਾਪਤ ਕਰਨ ਲਈ ਐੱਫਪੀਓ ਦਾ ਗਠਨ ਕੀਤਾ ਅਤੇ ਐੱਫਪੀਓ ਪੂਰੀ ਤਰ੍ਹਾਂ ਮਹਿਲਾਵਾਂ ਦੀ ਮਲਕੀਅਤ ਹੈ ਅਤੇ ਪੂਰੀ ਤਰ੍ਹਾਂ ਉਨ੍ਹਾਂ ਵੱਲੋਂ ਹੀ ਚਲਾਈ ਜਾਂਦੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਇਲਾਕੇ ਦੇ ਮੌਸਮ ਦੇ ਮੱਦੇਨਜ਼ਰ ਸੋਰਘਮ ਦੀ ਪੈਦਾਵਾਰ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਰੀ ਸ਼ਕਤੀ ਦੀ ਸਫ਼ਲਤਾ ਉਨ੍ਹਾਂ ਦੀ ਅਦੁੱਤੀ ਇੱਛਾ ਸ਼ਕਤੀ ਦਾ ਸੰਕੇਤ ਹੈ। ਉਨ੍ਹਾਂ ਕਿਸਾਨਾਂ ਨੂੰ ਬਾਜਰੇ ਦੀ ਖੇਤੀ ਦਾ ਲਾਹਾ ਲੈਣ ਲਈ ਕਿਹਾ।

ਗੁਜਰਾਤ ਦੇ ਐੱਫਪੀਓ ਨੇ ਕੁਦਰਤੀ ਖੇਤੀ ਬਾਰੇ ਗੱਲ ਕੀਤੀ ਅਤੇ ਕਿਵੇਂ ਗਊ-ਅਧਾਰਿਤ ਖੇਤੀ ਖਰਚਿਆਂ ਅਤੇ ਮਿੱਟੀ 'ਤੇ ਤਣਾਅ ਨੂੰ ਘਟਾ ਸਕਦੀ ਹੈ। ਖੇਤਰ ਦੇ ਕਬਾਇਲੀ ਭਾਈਚਾਰੇ ਵੀ ਇਸ ਸੰਕਲਪ ਤੋਂ ਲਾਭ ਉਠਾ ਰਹੇ ਹਨ।

ਇਸ ਮੌਕੇ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਮਾਤਾ ਵੈਸ਼ਣੋ ਦੇਵੀ ਤੀਰਥ ਸਥਾਨ 'ਤੇ ਭਗਦੜ ਦੇ ਪੀੜਤਾਂ ਲਈ ਸੰਵੇਦਨਾ ਪ੍ਰਗਟ ਕੀਤੀ। ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਜ਼ਖਮੀਆਂ ਦੇ ਪ੍ਰਬੰਧਾਂ ਦੇ ਸਬੰਧ ਵਿੱਚ ਲੈਫਟੀਨੈਂਟ ਜਨਰਲ ਸ਼੍ਰੀ ਮਨੋਜ ਸਿਨਹਾ ਨਾਲ ਗੱਲ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਅਸੀਂ ਨਵੇਂ ਸਾਲ ਵਿੱਚ ਪ੍ਰਵੇਸ਼ ਕਰ ਰਹੇ ਹਾਂ, ਸਾਨੂੰ ਪਿਛਲੇ ਸਾਲਾਂ ਦੀਆਂ ਪ੍ਰਾਪਤੀਆਂ ਤੋਂ ਪ੍ਰੇਰਣਾ ਲੈ ਕੇ ਇੱਕ ਨਵੀਂ ਯਾਤਰਾ ਸ਼ੁਰੂ ਕਰਨ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਮਹਾਮਾਰੀ ਨਾਲ ਲੜਨ, ਟੀਕਾਕਰਣ ਅਤੇ ਔਖੇ ਸਮੇਂ ਦੌਰਾਨ ਕਮਜ਼ੋਰ ਵਰਗਾਂ ਲਈ ਪ੍ਰਬੰਧ ਕਰਨ ਹਿਤ ਦੇਸ਼ ਦੇ ਯਤਨਾਂ ਨੂੰ ਯਾਦ ਕੀਤਾ। ਦੇਸ਼ ਕਮਜ਼ੋਰ ਵਰਗਾਂ ਨੂੰ ਰਾਸ਼ਨ ਉਪਲਬਧ ਕਰਵਾਉਣ 'ਤੇ 2 ਲੱਖ 60 ਹਜ਼ਾਰ ਕਰੋੜ ਰੁਪਏ ਖਰਚ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਆਪਣੇ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਮੈਡੀਕਲ ਬੁਨਿਆਦੀ ਢਾਂਚੇ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਨਵੇਂ ਆਕਸੀਜਨ ਪਲਾਂਟ, ਨਵੇਂ ਮੈਡੀਕਲ ਕਾਲਜ, ਤੰਦਰੁਸਤੀ ਕੇਂਦਰ, ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ਅਤੇ ਆਯੁਸ਼ਮਾਨ ਭਾਰਤ ਡਿਜੀਟਲ ਸਿਹਤ ਮਿਸ਼ਨ ਵਰਗੇ ਯਤਨਾਂ ਨੂੰ ਸੂਚੀਬੱਧ ਕੀਤਾ।

ਦੇਸ਼ ‘ਸਬਕਾ ਸਾਥ, ਸਬਕਾ ਵਿਕਾਸ ਅਤੇ ਸਬਕਾ ਪ੍ਰਯਾਸ’ ਦੇ ਮੰਤਰ ਨਾਲ ਅੱਗੇ ਵਧ ਰਿਹਾ ਹੈ। ਬਹੁਤ ਸਾਰੇ ਲੋਕ ਦੇਸ਼ ਲਈ ਆਪਣਾ ਜੀਵਨ ਲਗਾ ਰਹੇ ਹਨ, ਉਹ ਦੇਸ਼ ਦਾ ਨਿਰਮਾਣ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਵੀ ਇਹ ਕੰਮ ਕਰਦੇ ਸਨ, ਪਰ ਹੁਣ ਉੱਥੇ ਕੰਮ ਨੂੰ ਮਾਨਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ,“ਇਸ ਸਾਲ ਅਸੀਂ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰਾਂਗੇ। ਇਹ ਸਮਾਂ ਹੈ ਦੇਸ਼ ਦੇ ਸੰਕਲਪਾਂ ਦੀ ਇੱਕ ਨਵੀਂ ਜੀਵੰਤ ਯਾਤਰਾ ਸ਼ੁਰੂ ਕਰਨ ਦਾ, ਨਵੇਂ ਜੋਸ਼ ਨਾਲ ਅੱਗੇ ਵਧਣ ਦਾ।” ਸਮੂਹਿਕ ਯਤਨਾਂ ਦੀ ਸ਼ਕਤੀ ਬਾਰੇ ਵਿਸਤਾਰ ਵਿੱਚ ਦੱਸਦਿਆਂ ਪ੍ਰਧਾਨ ਮੰਤਰੀ ਨੇ ਕਿਹਾ,"ਜਦੋਂ 130 ਕਰੋੜ ਭਾਰਤੀ ਇੱਕ ਕਦਮ ਵਧਾਉਂਦੇ ਹਨ, ਤਾਂ ਇਹ ਸਿਰਫ਼ ਇੱਕ ਕਦਮ ਨਹੀਂ ਹੁੰਦਾ, ਸਗੋਂ ਇਹ 130 ਕਰੋੜ ਕਦਮਾਂ ਦੇ ਬਰਾਬਰ ਹੁੰਦਾ ਹੈ।"

ਅਰਥਵਿਵਸਥਾ ਬਾਰੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਈ ਮਾਪਦੰਡਾਂ 'ਤੇ, ਭਾਰਤੀ ਅਰਥਵਿਵਸਥਾ ਕੋਵਿਡ ਤੋਂ ਪਹਿਲਾਂ ਦੇ ਦਿਨਾਂ ਨਾਲੋਂ ਬਿਹਤਰ ਦਿਖਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡੀ ਅਰਥਵਿਵਸਥਾ ਦੀ ਵਿਕਾਸ ਦਰ 8% ਤੋਂ ਵੱਧ ਹੈ। ਭਾਰਤ ਵਿੱਚ ਰਿਕਾਰਡ ਵਿਦੇਸ਼ੀ ਨਿਵੇਸ਼ ਆਇਆ ਹੈ। ਸਾਡੇ ਵਿਦੇਸ਼ੀ ਮੁਦਰਾ ਭੰਡਾਰ ਰਿਕਾਰਡ ਪੱਧਰ 'ਤੇ ਪਹੁੰਚ ਗਏ ਹਨ। ਜੀਐੱਸਟੀ ਕਲੈਕਸ਼ਨ ਵਿੱਚ ਪੁਰਾਣੇ ਰਿਕਾਰਡ ਨੂੰ ਵੀ ਪਿੱਛੇ ਛੱਡ ਦਿੱਤਾ ਗਿਆ ਹੈ। ਅਸੀਂ ਬਰਾਮਦ ਦੇ ਮਾਮਲੇ ਵਿੱਚ, ਖਾਸ ਕਰਕੇ ਖੇਤੀਬਾੜੀ ਵਿੱਚ, ਵੀ ਨਵੇਂ ਰਿਕਾਰਡ ਬਣਾਏ ਹਨ, । ਉਨ੍ਹਾਂ ਕਿਹਾ ਕਿ 2021 ਵਿੱਚ ਯੂਪੀਆਈ 'ਤੇ 70 ਲੱਖ ਕਰੋੜ ਰੁਪਏ ਤੋਂ ਵੱਧ ਦਾ ਲੈਣ-ਦੇਣ ਕੀਤਾ ਗਿਆ ਸੀ। ਪਿਛਲੇ ਛੇ ਮਹੀਨਿਆਂ ਦੌਰਾਨ ਇਨ੍ਹਾਂ 10 ਹਜ਼ਾਰਾਂ ਵਿੱਚੋਂ 50 ਹਜ਼ਾਰ ਤੋਂ ਵੱਧ ਸਟਾਰਟ-ਅੱਪ ਭਾਰਤ ਵਿੱਚ ਕੰਮ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਲ 2021 ਭਾਰਤ ਦੀ ਸੱਭਿਆਚਾਰਕ ਵਿਰਾਸਤ ਨੂੰ ਮਜ਼ਬੂਤ ਕਰਨ ਦਾ ਸਾਲ ਵੀ ਸੀ। ਕਾਸ਼ੀ ਵਿਸ਼ਵਨਾਥ ਧਾਮ ਅਤੇ ਕੇਦਾਰਨਾਥ ਧਾਮ ਦਾ ਸੁੰਦਰੀਕਰਨ ਅਤੇ ਵਿਕਾਸ, ਆਦਿ ਸ਼ੰਕਰਾਚਾਰੀਆ ਦੀ ਸਮਾਧੀ ਦਾ ਨਵੀਨੀਕਰਣ, ਦੇਵੀ ਅੰਨਪੂਰਨਾ ਦੀ ਚੋਰੀ ਹੋਈ ਮੂਰਤੀ ਦੀ ਬਹਾਲੀ, ਅਯੁੱਧਿਆ ਵਿੱਚ ਰਾਮ ਮੰਦਰ ਦਾ ਨਿਰਮਾਣ ਅਤੇ ਧੌਲਾਵੀਰਾ ਅਤੇ ਦੁਰਗਾ ਪੂਜਾ ਤਿਉਹਾਰ ਨੂੰ ਵਿਸ਼ਵ ਵਿਰਾਸਤ ਦਾ ਦਰਜਾ ਮਿਲਣ ਜਿਹੀਆਂ ਪਹਿਲਾਂ ਭਾਰਤ ਦੀ ਟੂਰਿਜ਼ਮ ਅਤੇ ਤੀਰਥ ਯਾਤਰਾ ਦੀ ਸੰਭਾਵਨਾ ਨੂੰ ਮਜ਼ਬੂਤ ਕਰ ਰਹੇ ਹਨ।

ਸਾਲ 2021 ਮਾਤ੍ਰ-ਸ਼ਕਤੀ ਲਈ ਵੀ ਆਸ਼ਾਵਾਦੀ ਸਾਲ ਸੀ। ਨੈਸ਼ਨਲ ਡਿਫੈਂਸ ਅਕੈਡਮੀ ਦੇ ਦਰਵਾਜ਼ੇ ਦੇ ਨਾਲ-ਨਾਲ ਲੜਕੀਆਂ ਲਈ ਸੈਨਿਕ ਸਕੂਲ ਖੋਲ੍ਹੇ ਗਏ। ਹੁਣੇ-ਹੁਣੇ ਪਿਛਲੇ ਸਾਲ, ਲੜਕੀਆਂ ਲਈ ਵਿਆਹ ਦੀ ਉਮਰ ਲੜਕਿਆਂ ਦੇ ਬਰਾਬਰ 21 ਸਾਲ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਸਨ। ਭਾਰਤੀ ਖਿਡਾਰੀਆਂ ਨੇ ਵੀ 2021 ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਭਾਰਤ ਦੇਸ਼ ਦੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਿਹਾ ਹੈ।

ਜਲਵਾਯੂ ਪਰਿਵਰਤਨ ਦੇ ਵਿਰੁੱਧ ਦੁਨੀਆ ਦੀ ਅਗਵਾਈ ਕਰਦਿਆਂ ਭਾਰਤ ਨੇ 2070 ਤੱਕ ਦੁਨੀਆ ਦੇ ਸਾਹਮਣੇ ਨੈੱਟ ਜ਼ੀਰੋ ਕਾਰਬਨ ਨਿਕਾਸੀ ਦਾ ਲਕਸ਼ ਵੀ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਖੁੱਟ ਊਰਜਾ ਦੇ ਬਹੁਤ ਸਾਰੇ ਰਿਕਾਰਡ ਸਮੇਂ ਤੋਂ ਪਹਿਲਾਂ ਭਾਰਤ ਦੁਆਰਾ ਪੂਰੇ ਕੀਤੇ ਜਾ ਰਹੇ ਹਨ। ਅੱਜ ਭਾਰਤ ਇਲੈਕਟ੍ਰਿਕ ਵਾਹਨਾਂ ਦੀ ਅਗਵਾਈ ਕਰਦਿਆਂ ਹਾਈਡ੍ਰੋਜਨ ਮਿਸ਼ਨ 'ਤੇ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਆਪਣਾ ਭਾਸ਼ਣ ਜਾਰੀ ਰੱਖਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਦੀ ਗਤੀ ਨੂੰ ਇੱਕ ਨਵੀਂ ਧਾਰ ਦੇਣ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ, "ਮੇਕ ਇਨ ਇੰਡੀਆ ਨੂੰ ਨਵੇਂ ਮਾਪ ਦਿੰਦੇ ਹੋਏ, ਦੇਸ਼ ਨੇ ਚਿੱਪ ਨਿਰਮਾਣ, ਸੈਮੀਕੰਡਕਟਰ ਵਰਗੇ ਨਵੇਂ ਖੇਤਰਾਂ ਲਈ ਖ਼ਾਹਿਸ਼ੀ ਯੋਜਨਾਵਾਂ ਲਾਗੂ ਕੀਤੀਆਂ ਹਨ।"

ਪ੍ਰਧਾਨ ਮੰਤਰੀ ਨੇ ਅੱਜ ਦੇ ਭਾਰਤ ਦੇ ਰੌਂਅ ਦਾ ਸਾਰ ਦਿੰਦੇ ਹੋਏ ਕਿਹਾ, “'ਰਾਸ਼ਟਰ ਪ੍ਰਥਮ' ਦੀ ਭਾਵਨਾ ਨਾਲ ਦੇਸ਼ ਨੂੰ ਸਮਰਪਿਤ ਕਰਨਾ ਅੱਜ ਹਰ ਭਾਰਤੀ ਦੀ ਭਾਵਨਾ ਬਣ ਰਿਹਾ ਹੈ। ਅਤੇ ਇਸੇ ਲਈ ਅੱਜ ਸਾਡੇ ਯਤਨਾਂ ਅਤੇ ਸੰਕਲਪਾਂ ਵਿੱਚ ਏਕਤਾ ਹੈ। ਪ੍ਰਾਪਤੀ ਲਈ ਬੇਸਬਰੀ ਹੈ। ਅੱਜ ਸਾਡੀਆਂ ਨੀਤੀਆਂ ਵਿੱਚ ਇਕਸਾਰਤਾ ਹੈ ਅਤੇ ਸਾਡੇ ਫੈਸਲਿਆਂ ਵਿੱਚ ਦੂਰਅੰਦੇਸ਼ੀ ਹੈ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਭਾਰਤ ਦੇ ਕਿਸਾਨਾਂ ਲਈ ਇੱਕ ਵੱਡਾ ਸਹਾਰਾ ਹੈ। ਜੇਕਰ ਅਸੀਂ ਅੱਜ ਦੀ ਰਕਮ ਦੇ ਟ੍ਰਾਂਸਫਰ ਨੂੰ ਸ਼ਾਮਲ ਕਰੀਏ, ਤਾਂ ਕਿਸਾਨਾਂ ਦੇ ਖਾਤਿਆਂ ਵਿੱਚ 1.80 ਲੱਖ ਕਰੋੜ ਰੁਪਏ ਤੋਂ ਵੱਧ ਸਿੱਧੇ ਟ੍ਰਾਂਸਫਰ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਐੱਫਪੀਓ ਰਾਹੀਂ ਛੋਟੇ ਕਿਸਾਨ ਸਮੂਹਿਕ ਤਾਕਤ ਦਾ ਅਹਿਸਾਸ ਕਰ ਰਹੇ ਹਨ। ਉਨ੍ਹਾਂ ਨੇ ਛੋਟੇ ਕਿਸਾਨਾਂ ਲਈ ਐੱਫ.ਪੀ.ਓਜ਼ ਦੇ ਪੰਜ ਲਾਭ ਦੱਸੇ। ਇਹ ਫਾਇਦੇ ਵਧੇ ਹੋਏ ਸੌਦੇਬਾਜ਼ੀ ਦੀ ਸ਼ਕਤੀ, ਪੈਮਾਨੇ, ਨਵੀਨਤਾ, ਜੋਖਮ ਪ੍ਰਬੰਧਨ ਅਤੇ ਮਾਰਕੀਟ ਸਥਿਤੀਆਂ ਦੇ ਅਨੁਕੂਲ ਹਨ। FPO ਦੇ ਫਾਇਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਉਨ੍ਹਾਂ ਨੂੰ ਹਰ ਪੱਧਰ 'ਤੇ ਉਤਸ਼ਾਹਿਤ ਕਰ ਰਹੀ ਹੈ। ਇਨ੍ਹਾਂ ਐੱਫਪੀਓਜ਼ ਨੂੰ 15 ਲੱਖ ਰੁਪਏ ਤੱਕ ਦੀ ਮਦਦ ਮਿਲ ਰਹੀ ਹੈ। ਨਤੀਜੇ ਵਜੋਂ, ਪੂਰੇ ਦੇਸ਼ ਵਿੱਚ ਔਰਗੈਨਿਕ ਐੱਫਪੀਓ, ਤੇਲ ਬੀਜ ਐੱਫਪੀਓ, ਬਾਂਸ ਕਲੱਸਟਰ ਅਤੇ ਹਨੀ ਐੱਫਪੀਓਜ਼ ਜਿਹੇ ਐੱਫਪੀਓ ਸਾਹਮਣੇ ਆ ਰਹੇ ਹਨ। ਪ੍ਰਧਾਨ ਮੰਤਰੀ ਨੇ ਕਿਹਾ,“ਅੱਜ ਸਾਡੇ ਕਿਸਾਨ ‘ਇਕ ਜ਼ਿਲ੍ਹਾ ਇੱਕ ਉਤਪਾਦ’ ਜਿਹੀਆਂ ਯੋਜਨਾਵਾਂ ਤੋਂ ਲਾਭ ਉਠਾ ਰਹੇ ਹਨ ਅਤੇ ਉਨ੍ਹਾਂ ਲਈ ਦੇਸ਼ ਅਤੇ ਵਿਸ਼ਵ-ਵਿਆਪੀ ਬਜ਼ਾਰ ਖੁੱਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ 11 ਹਜ਼ਾਰ ਕਰੋੜ ਰੁਪਏ ਦੇ ਬਜਟ ਵਾਲੇ ਨੈਸ਼ਨਲ ਪਾਮ ਆਇਲ ਮਿਸ਼ਨ ਜਿਹੀਆਂ ਯੋਜਨਾਵਾਂ ਰਾਹੀਂ ਦਰਾਮਦ 'ਤੇ ਨਿਰਭਰਤਾ ਘਟਾਈ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਹਾਲੀਆ ਸਾਲਾਂ ਵਿੱਚ ਖੇਤੀਬਾੜੀ ਖੇਤਰ ਵਿੱਚ ਹਾਸਲ ਕੀਤੇ ਮੀਲ ਪੱਥਰਾਂ ਬਾਰੇ ਗੱਲ ਕੀਤੀ। ਅਨਾਜ ਉਤਪਾਦਨ 300 ਮਿਲੀਅਨ ਟਨ ਨੂੰ ਛੂਹ ਗਿਆ, ਇਸੇ ਤਰ੍ਹਾਂ ਬਾਗ਼ਬਾਨੀ ਅਤੇ ਫਲੋਰੀਕਲਚਰ ਦਾ ਉਤਪਾਦਨ 330 ਮਿਲੀਅਨ ਟਨ ਤੱਕ ਪਹੁੰਚ ਗਿਆ। ਪਿਛਲੇ 6-7 ਸਾਲਾਂ ਵਿੱਚ ਦੁੱਧ ਦਾ ਉਤਪਾਦਨ ਵੀ ਲਗਭਗ 45 ਫੀਸਦੀ ਵਧਿਆ ਹੈ। ਲਗਭਗ 60 ਲੱਖ ਹੈਕਟੇਅਰ ਜ਼ਮੀਨ ਨੂੰ ਸੂਖਮ ਸਿੰਚਾਈ ਅਧੀਨ ਲਿਆਂਦਾ ਗਿਆ; ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਦੇ ਤਹਿਤ 1 ਲੱਖ ਕਰੋੜ ਤੋਂ ਵੱਧ ਮੁਆਵਜ਼ੇ ਵਜੋਂ ਦਿੱਤੇ ਗਏ ਸਨ, ਜਦੋਂ ਕਿ ਪ੍ਰੀਮੀਅਮ ਸਿਰਫ 21 ਹਜ਼ਾਰ ਕਰੋੜ ਰੁਪਏ ਸੀ। ਸਿਰਫ਼ ਸੱਤ ਸਾਲਾਂ ਵਿੱਚ ਈਥਾਨੌਲ ਦਾ ਉਤਪਾਦਨ 40 ਕਰੋੜ ਲਿਟਰ ਤੋਂ ਵਧ ਕੇ 340 ਕਰੋੜ ਲਿਟਰ ਹੋ ਗਿਆ। ਪ੍ਰਧਾਨ ਮੰਤਰੀ ਨੇ ਬਾਇਓ-ਗੈਸ ਨੂੰ ਉਤਸ਼ਾਹਿਤ ਕਰਨ ਲਈ ਗੋਬਰਧਨ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਗਾਂ ਦੇ ਗੋਹੇ ਦਾ ਮੁੱਲ ਹੋਵੇਗਾ ਤਾਂ ਦੁੱਧ ਨਾ ਦੇਣ ਵਾਲੇ ਪਸ਼ੂ ਕਿਸਾਨਾਂ 'ਤੇ ਬੋਝ ਨਹੀਂ ਬਣਨਗੇ। ਸਰਕਾਰ ਨੇ ਕਾਮਧੇਨੂ ਕਮਿਸ਼ਨ ਦੀ ਸਥਾਪਨਾ ਕੀਤੀ ਹੈ ਅਤੇ ਡੇਅਰੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ।

ਪ੍ਰਧਾਨ ਮੰਤਰੀ ਨੇ ਇੱਕ ਵਾਰ ਫਿਰ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਸਾਇਣ ਮੁਕਤ ਖੇਤੀ ਮਿੱਟੀ ਦੀ ਸਿਹਤ ਨੂੰ ਬਚਾਉਣ ਦਾ ਮੁੱਖ ਸਾਧਨ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਖੇਤੀ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਉਨ੍ਹਾਂ ਹਰ ਕਿਸਾਨ ਨੂੰ ਕੁਦਰਤੀ ਖੇਤੀ ਦੀਆਂ ਪ੍ਰਕਿਰਿਆਵਾਂ ਅਤੇ ਫ਼ਾਇਦਿਆਂ ਤੋਂ ਜਾਣੂ ਕਰਵਾਉਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਖੇਤੀ ਵਿੱਚ ਨਵੀਨਤਾ ਕਰਦੇ ਰਹਿਣ ਅਤੇ ਸਵੱਛਤਾ ਜਿਹੇ ਅੰਦੋਲਨ ਦਾ ਸਮਰਥਨ ਕਰਨ ਦਾ ਸੱਦਾ ਦੇ ਕੇ ਸਮਾਪਤ ਕੀਤਾ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PLI, Make in India schemes attracting foreign investors to India: CII

Media Coverage

PLI, Make in India schemes attracting foreign investors to India: CII
NM on the go

Nm on the go

Always be the first to hear from the PM. Get the App Now!
...
PM Modi congratulates hockey team for winning Women's Asian Champions Trophy
November 21, 2024

The Prime Minister Shri Narendra Modi today congratulated the Indian Hockey team on winning the Women's Asian Champions Trophy.

Shri Modi said that their win will motivate upcoming athletes.

The Prime Minister posted on X:

"A phenomenal accomplishment!

Congratulations to our hockey team on winning the Women's Asian Champions Trophy. They played exceptionally well through the tournament. Their success will motivate many upcoming athletes."