ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ’ ਦੇ ਅਵਸਰ ’ਤੇ ਉਨ੍ਹਾਂ ਲੋਕਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਵੰਡ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਸਨ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਅਤੇ ਉਨ੍ਹਾਂ ਲੋਕਾਂ ਦੇ ਸੰਘਰਸ਼ ਨੂੰ ਯਾਦ ਕੀਤਾ ਜੋ ਆਪਣੇ ਘਰਾਂ ਤੋਂ ਵਿਸਥਾਪਿਤ ਹੋ ਗਏ ਸਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਵਿਭਾਜਨ ਵਿਭੀਸ਼ਿਕਾ ਸਮ੍ਰਿਤੀ ਦਿਵਸ ਉਨ੍ਹਾਂ ਭਾਰਤਵਾਸੀਆਂ ਨੂੰ ਸ਼ਰਧਾਪੂਰਵਕ ਯਾਦ ਕਰਨ ਦਾ ਅਵਸਰ ਹੈ, ਜਿਨ੍ਹਾਂ ਦਾ ਜੀਵਨ ਦੇਸ਼ ਦੀ ਵੰਡ ਦੀ ਬਲੀ ਚੜ੍ਹ ਗਿਆ। ਇਸ ਦੇ ਨਾਲ ਹੀ ਇਹ ਦਿਨ ਉਨ੍ਹਾਂ ਲੋਕਾਂ ਦੇ ਕਸ਼ਟ ਅਤੇ ਸੰਘਰਸ਼ ਦੀ ਭੀ ਯਾਦ ਦਿਵਾਉਂਦਾ ਹੈ, ਜਿਨ੍ਹਾਂ ਨੂੰ ਵਿਸਥਾਪਨ ਦਾ ਡੰਗ ਝਲਣ ਨੂੰ ਮਜਬੂਰ ਹੋਣਾ ਪਿਆ। ਅਜਿਹੇ ਸਾਰੇ ਲੋਕਾਂ ਨੂੰ ਮੇਰਾ ਸ਼ਤ-ਸ਼ਤ ਨਮਨ।”
विभाजन विभीषिका स्मृति दिवस उन भारतवासियों को श्रद्धापूर्वक स्मरण करने का अवसर है, जिनका जीवन देश के बंटवारे की बलि चढ़ गया। इसके साथ ही यह दिन उन लोगों के कष्ट और संघर्ष की भी याद दिलाता है, जिन्हें विस्थापन का दंश झेलने को मजबूर होना पड़ा। ऐसे सभी लोगों को मेरा शत-शत नमन।
— Narendra Modi (@narendramodi) August 14, 2023