ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਮਾਧਿਅਮ ਨਾਲ ਸੂਡਾਨ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਦੇ ਲਈ ਅੱਜ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਵਿਦੇਸ਼ ਮੰਤਰੀ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਸੂਡਾਨ ਵਿੱਚ ਭਾਰਤ ਦੇ ਰਾਜਦੂਤ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਮੀਟਿੰਗ ਦੇ ਦੌਰਾਨ, ਸੂਡਾਨ ਵਿੱਚ ਹਾਲ ਦੇ ਘਟਨਾਕ੍ਰਮਾਂ ਦਾ ਜਾਇਜ਼ਾ ਲਿਆ ਅਤੇ ਵਿਸ਼ੇਸ਼ ਤੌਰ ‘ਤੇ ਪੂਰੇ ਦੇਸ਼ ਵਿੱਚ ਰਹਿਣ ਵਾਲੇ 3,000 ਤੋਂ ਵੱਧ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦੀ ਸਥਿਤੀ ‘ਤੇ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ।
ਪ੍ਰਧਾਨ ਮੰਤਰੀ ਨੇ ਇੱਕ ਭਾਰਤੀ ਨਾਗਰਿਕ ਦੀ ਮੌਤ ‘ਤੇ ਸੋਗ ਵਿਅਕਤ ਕੀਤਾ, ਜੋ ਪਿਛਲੇ ਹਫ਼ਤੇ ਇੱਕ ਗੁਮਰਾਹ ਵਿਅਕਤੀ ਦੀ ਗੋਲੀ ਦਾ ਸ਼ਿਕਾਰ ਹੋ ਗਿਆ ਸੀ।
ਪ੍ਰਧਾਨ ਮੰਤਰੀ ਮੋਦੀ ਨੇ ਸਾਰੇ ਸਬੰਧਿਤ ਅਧਿਕਾਰੀਆਂ ਨੂੰ ਸਤਰਕ ਰਹਿਣ, ਘਟਨਾਕ੍ਰਮ ‘ਤੇ ਬਰੀਕੀ ਨਾਲ ਨਜ਼ਰ ਰੱਖਣ ਅਤੇ ਸੂਡਾਨ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਦਾ ਲਗਾਤਾਰ ਮੁੱਲਾਂਕਣ ਕਰਨ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ। ਪ੍ਰਧਾਨ ਮੰਤਰੀ ਨੇ ਆਗਾਮੀ ਆਕਸਮਿਕ ਤੌਰ ‘ਤੇ ਉੱਥੋਂ ਭਾਰਤੀ ਨਾਗਰਿਕਾਂ ਨੂੰ ਸੁਰੱਖਿਅਤ ਕੱਢਣ ਦੀਆਂ ਯੋਜਨਾਵਾਂ ਦੀ ਤਿਆਰੀ, ਤੇਜ਼ੀ ਨਾਲ ਬਦਲਦੇ ਸੁਰੱਖਿਆ ਪਰਿਦ੍ਰਿਸ਼ ਅਤੇ ਵਿਭਿੰਨ ਵਿਕਲਪਾਂ ਦੀ ਵਿਵਹਾਰਕਤਾ ਦੇ ਲਈ ਇੱਕ ਵਿਵਰਣ ਤਿਆਰ ਕਰਨ ਦਾ ਨਿਰਦੇਸ਼ ਦਿੱਤਾ।
ਪ੍ਰਧਾਨ ਮੰਤਰੀ ਨੇ ਖੇਤਰ ਵਿੱਚ ਗੁਆਂਢੀ ਦੇਸ਼ਾਂ ਦੇ ਨਾਲ-ਨਾਲ ਸੂਡਾਨ ਵਿੱਚ ਬੜੀ ਸੰਖਿਆ ਵਿੱਚ ਨਾਗਰਿਕਾਂ ਦੇ ਨਾਲ ਨਿਕਟ ਸੰਵਾਦ ਬਣਾਈ ਰੱਖਣ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।