ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਅਧਿਆਪਕ ਦਿਵਸ ਮੌਕੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਕੀਤੀ।
ਮੌਜੂਦ ਲੋਕਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਰਵਪੱਲੀ ਰਾਧਾਕ੍ਰਿਸ਼ਨਨ ਨੂੰ ਨਮਨ ਕੀਤਾ। ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਵੀ ਯਾਦ ਕਰਵਾਇਆ ਕਿ ਭਾਰਤ ਦੇ ਮੌਜੂਦਾ ਰਾਸ਼ਟਰਪਤੀ ਜੋ ਕਿ ਇੱਕ ਅਧਿਆਪਕਾ ਵੀ ਹਨ ਅਤੇ ਓਡੀਸ਼ਾ ਦੇ ਦੂਰ-ਦਰਾਜ ਦੇ ਖੇਤਰਾਂ ਵਿੱਚ ਪੜ੍ਹਾਉਂਦੇ ਰਹੇ ਹਨ, ਹੱਥੋਂ ਸਨਮਾਨਿਤ ਹੋਣਾ ਵੱਧ ਅਹਿਮ ਹੈ। ਪ੍ਰਧਾਨ ਮੰਤਰੀ ਨੇ ਕਿਹਾ, ''ਅੱਜ ਜਦੋਂ ਦੇਸ਼ ਆਜ਼ਾਦੀ ਦੇ ਅੰਮ੍ਰਿਤ ਦੇ ਵਿਸ਼ਾਲ ਸੁਪਨਿਆਂ ਨੂੰ ਸਾਕਾਰ ਕਰਨ 'ਚ ਰੁੱਝਿਆ ਹੋਇਆ ਹੈ, ਤਾਂ ਸਰਵਪੱਲੀ ਰਾਧਾਕ੍ਰਿਸ਼ਨਨ ਦੇ ਸਿੱਖਿਆ ਦੇ ਖੇਤਰ 'ਚ ਕੀਤੇ ਗਏ ਪ੍ਰਯਤਨ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਕਰਦੇ ਹਨ। ਇਸ ਮੌਕੇ 'ਤੇ ਮੈਂ ਸਾਰੇ ਅਧਿਆਪਕਾਂ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ, ਜਿਨ੍ਹਾਂ ਨੂੰ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।"
ਅਧਿਆਪਕਾਂ ਦੇ ਗਿਆਨ ਅਤੇ ਸਮਰਪਣ ਦੀ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਸਭ ਤੋਂ ਵੱਡਾ ਗੁਣ ਸਕਾਰਾਤਮਕ ਦ੍ਰਿਸ਼ਟੀਕੋਣ ਹੈ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਸੁਧਾਰ ਲਈ ਵਿਦਿਆਰਥੀਆਂ ਦੇ ਨਾਲ ਲਗਾਤਾਰ ਕੰਮ ਕਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ,"ਇੱਕ ਅਧਿਆਪਕ ਦੀ ਭੂਮਿਕਾ ਇੱਕ ਵਿਅਕਤੀ ਨੂੰ ਸਹੀ ਰਸਤਾ ਦਿਖਾਉਣਾ ਹੈ। ਇਹ ਇੱਕ ਅਧਿਆਪਕ ਹੈ ਜੋ ਸੁਪਨੇ ਦੇਖਣਾ ਸਿਖਾਉਂਦਾ ਹੈ ਅਤੇ ਉਨ੍ਹਾਂ ਸੁਪਨਿਆਂ ਨੂੰ ਸੰਕਲਪ ਵਿੱਚ ਬਦਲਦਾ ਹੈ।" ਪ੍ਰਧਾਨ ਮੰਤਰੀ ਨੇ ਕਿਹਾ ਕਿ 2047 ਦੀ ਭਾਰਤ ਦੀ ਸਥਿਤੀ ਅਤੇ ਕਿਸਮਤ ਅੱਜ ਦੇ ਵਿਦਿਆਰਥੀਆਂ 'ਤੇ ਟਿਕੀ ਹੋਈ ਹੈ ਅਤੇ ਉਨ੍ਹਾਂ ਦਾ ਭਵਿੱਖ ਅੱਜ ਦੇ ਅਧਿਆਪਕਾਂ ਦੁਆਰਾ ਘੜਿਆ ਜਾ ਰਿਹਾ ਹੈ, ਇਸ ਲਈ "ਤੁਸੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਅਤੇ ਰਾਸ਼ਟਰ ਦੀ ਰੂਪ–ਰੇਖਾ ਉਲੀਕਣ ਵਿੱਚ ਮਦਦ ਕਰ ਰਹੇ ਹੋ।" ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਇੱਕ ਅਧਿਆਪਕ ਵਿਦਿਆਰਥੀ ਦੇ ਸੁਪਨਿਆਂ ਨਾਲ ਜੁੜਿਆ ਹੁੰਦਾ ਹੈ ਤਾਂ ਉਹ ਉਸ ਦਾ ਸਤਿਕਾਰ ਅਤੇ ਪਿਆਰ ਪ੍ਰਾਪਤ ਕਰਨ ਵਿੱਚ ਸਫਲ ਹੁੰਦਾ ਹੈ।
ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਦੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿੱਚ ਵਿਵਾਦਾਂ ਅਤੇ ਵਿਰੋਧਤਾਈਆਂ ਨੂੰ ਸੁਲਝਾਉਣ ਦੀ ਮਹੱਤਤਾ ਬਾਰੇ ਵੀ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਇਹ ਜ਼ਰੂਰੀ ਹੈ ਕਿ ਵਿਦਿਆਰਥੀ ਸਕੂਲ, ਸਮਾਜ ਅਤੇ ਘਰ ਵਿੱਚ ਜੋ ਅਨੁਭਵ ਕਰਦਾ ਹੈ, ਉਸ ਵਿੱਚ ਕੋਈ ਵਿਰੋਧਾਭਾਸ ਨਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਦੇ ਵਿਕਾਸ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਸਾਂਝੇਦਾਰਾਂ ਦੁਆਰਾ ਤਾਲਮੇਲ ਵਾਲੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਪਸੰਦ-ਨਾਪਸੰਦ ਨਾ ਰੱਖਣ ਅਤੇ ਹਰ ਵਿਦਿਆਰਥੀ ਨਾਲ ਬਰਾਬਰ ਦਾ ਵਿਵਹਾਰ ਕਰਨ ਦੀ ਸਲਾਹ ਵੀ ਦਿੱਤੀ।
ਰਾਸ਼ਟਰੀ ਸਿੱਖਿਆ ਨੀਤੀ ਨੂੰ ਮਿਲੀ ਪ੍ਰਸ਼ੰਸਾ ਨੂੰ ਉਜਾਗਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਹੀ ਦਿਸ਼ਾ ਵਿੱਚ ਇੱਕ ਕਦਮ ਹੈ। ਸਿੱਖਿਆ 'ਤੇ ਰਾਸ਼ਟਰੀ ਨੀਤੀ ਨੂੰ ਇੱਕ ਤੋਂ ਵੱਧ ਵਾਰ ਪੜ੍ਹਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਦੀ ਤੁਲਨਾ ਕੀਤੀ, ਜਿੱਥੇ ਉਨ੍ਹਾਂ ਨੇ ਭਗਵਦ ਗੀਤਾ ਨੂੰ ਵਾਰ-ਵਾਰ ਪੜ੍ਹਿਆ, ਹਰ ਵਾਰ ਇੱਕ ਨਵਾਂ ਅਰਥ ਲੱਭਿਆ। ਪ੍ਰਧਾਨ ਮੰਤਰੀ ਨੇ ਸਿੱਖਿਆ 'ਤੇ ਰਾਸ਼ਟਰੀ ਨੀਤੀ ਨੂੰ ਇਸ ਤਰੀਕੇ ਨਾਲ ਜੋੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਕਿ ਇਹ ਅਧਿਕਾਰਤ ਦਸਤਾਵੇਜ਼ ਵਿਦਿਆਰਥੀਆਂ ਦੇ ਜੀਵਨ ਦਾ ਅਧਾਰ ਬਣੇ। ਉਨ੍ਹਾਂ ਨੇ ਕਿਹਾ,"ਰਾਸ਼ਟਰੀ ਸਿੱਖਿਆ ਨੀਤੀ ਬਣਾਉਣ ਵਿੱਚ ਸਾਡੇ ਅਧਿਆਪਕਾਂ ਨੇ ਵੱਡੀ ਭੂਮਿਕਾ ਨਿਭਾਈ ਹੈ।" ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਿੱਖਿਆ ਬਾਰੇ ਰਾਸ਼ਟਰੀ ਨੀਤੀ ਨੂੰ ਲਾਗੂ ਕਰਨ ਲਈ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ।
'ਪੰਚ ਪ੍ਰਣ' ਦੇ ਆਪਣੇ ਸੁਤੰਤਰਤਾ ਦਿਵਸ ਮੌਕੇ ਕੀਤੇ ਐਲਾਨ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਇਹਨਾਂ ਪੰਚ ਪ੍ਰਾਣਾਂ ਦੀ ਸਕੂਲਾਂ ਵਿੱਚ ਨਿਯਮਿਤ ਤੌਰ 'ਤੇ ਚਰਚਾ ਕੀਤੀ ਜਾ ਸਕਦੀ ਹੈ ਤਾਂ ਜੋ ਵਿਦਿਆਰਥੀਆਂ ਦੀਆਂ ਭਾਵਨਾਵਾਂ ਸਪਸ਼ਟ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਜਵੀਜ਼ਾਂ ਦੀ ਦੇਸ਼ ਦੀ ਤਰੱਕੀ ਦੇ ਰਾਹ ਵਜੋਂ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਸਾਨੂੰ ਇਸ ਨੂੰ ਬੱਚਿਆਂ ਅਤੇ ਵਿਦਿਆਰਥੀਆਂ ਤੱਕ ਲਿਜਾਣ ਦਾ ਰਾਹ ਲੱਭਣ ਦੀ ਜ਼ਰੂਰਤ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਪੂਰੇ ਦੇਸ਼ ਵਿੱਚ ਕੋਈ ਵੀ ਅਜਿਹਾ ਵਿਦਿਆਰਥੀ ਨਹੀਂ ਹੋਣਾ ਚਾਹੀਦਾ ਜਿਸ ਦਾ 2047 ਦਾ ਸੁਪਨਾ ਨਾ ਹੋਵੇ।" ਉਨ੍ਹਾਂ ਨੇ ਕਿਹਾ ਕਿ ਦਾਂਡੀ ਯਾਤਰਾ ਅਤੇ ਭਾਰਤ ਛੱਡੋ ਅੰਦੋਲਨ ਦੌਰਾਨ ਦੇਸ਼ ਵਿੱਚ ਜੋ ਉਤਸ਼ਾਹ ਸੀ, ਉਸ ਨੂੰ ਮੁੜ ਸੁਰਜੀਤ ਕਰਨ ਦੀ ਜ਼ਰੂਰਤ ਹੈ।
ਯੂਨਾਈਟਿਡ ਕਿੰਗਡਮ ਨੂੰ ਪਛਾੜ ਕੇ ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਭਾਰਤ ਦੀ ਪ੍ਰਾਪਤੀ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ 6ਵੀਂ ਸਭ ਤੋਂ ਵੱਡੀ ਅਰਥਵਿਵਸਥਾ ਤੋਂ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ, ਜਿਨ੍ਹਾਂ ਨੇ ਭਾਰਤ 'ਤੇ ਕਰੀਬ 250 ਸਾਲਾਂ ਤੱਕ ਰਾਜ ਕੀਤਾ ਹੈ, ਉਸ ਨੂੰ ਪਿੱਛੇ ਛੱਡਿਆ ਜਾ ਰਿਹਾ ਹੈ। ਅਰਥਵਿਵਸਥਾ ਦੀ ਸਥਿਤੀ ਅੰਕੜਿਆਂ ਨਾਲੋਂ ਬਹੁਤ ਜ਼ਿਆਦਾ ਹੈ। ਪ੍ਰਧਾਨ ਮੰਤਰੀ ਨੇ ਤਿਰੰਗੇ ਪ੍ਰਤੀ ਉਤਸ਼ਾਹ ਬਾਰੇ ਗੱਲ ਕੀਤੀ, ਜਿਸ ਦੀ ਬਦੌਲਤ ਭਾਰਤ ਅੱਜ ਦੀ ਦੁਨੀਆ ਵਿੱਚ ਨਵੀਆਂ ਉਚਾਈਆਂ ਨੂੰ ਸਰ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਉਤਸ਼ਾਹ ਅੱਜ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਸਾਰਿਆਂ ਨੂੰ ਦੇਸ਼ ਲਈ ਜਿਉਣ, ਕੰਮ ਕਰਨ ਅਤੇ ਮਰਨ ਦਾ ਉਹੀ ਜੋਸ਼ ਪੈਦਾ ਕਰਨ ਦੀ ਅਪੀਲ ਕੀਤੀ, ਜਿਵੇਂ ਕਿ 1930 ਤੋਂ 1942 ਦੌਰਾਨ ਦੇਖਿਆ ਗਿਆ ਸੀ, ਜਦੋਂ ਹਰ ਭਾਰਤੀ ਆਜ਼ਾਦੀ ਲਈ ਅੰਗ੍ਰੇਜ਼ਾਂ ਨਾਲ ਲੜ ਰਿਹਾ ਸੀ। ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਆਪਣੇ ਦੇਸ਼ ਨੂੰ ਪਿੱਛੇ ਨਹੀਂ ਰਹਿਣ ਦੇਵਾਂਗਾ। ਪ੍ਰਧਾਨ ਮੰਤਰੀ ਨੇ ਦੁਹਰਾਇਆ, “ਅਸੀਂ ਹਜ਼ਾਰਾਂ ਸਾਲਾਂ ਦੀ ਗ਼ੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜ ਦਿੱਤਾ ਹੈ, ਅਤੇ ਅਸੀਂ ਹੁਣ ਨਹੀਂ ਰੁਕਾਂਗੇ। ਅਸੀਂ ਸਿਰਫ਼ ਅੱਗੇ ਵਧਾਂਗੇ।” ਆਪਣੇ ਸੰਬੋਧਨ ਦੀ ਸਮਾਪਤੀ ਕਰਦਿਆਂ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਅਧਿਆਪਕਾਂ ਨੂੰ ਭਾਰਤ ਦੇ ਭਵਿੱਖ ਵਿੱਚ ਸਾਂਝਾ ਉਤਸ਼ਾਹ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਦੀ ਤਾਕਤ ਕਈ ਗੁਣਾ ਵਧ ਸਕੇ।
ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ ਅਤੇ ਸਿੱਖਿਆ ਰਾਜ ਮੰਤਰੀ ਸ਼੍ਰੀਮਤੀ ਅੰਨਪੂਰਣਾ ਦੇਵੀ ਵੀ ਮੌਜੂਦ ਸਨ।
ਪਿਛੋਕੜ
ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਪ੍ਰਦਾਨ ਕਰਨ ਦਾ ਉਦੇਸ਼ ਦੇਸ਼ ਦੇ ਕੁਝ ਬਿਹਤਰੀਨ ਅਧਿਆਪਕਾਂ ਦੇ ਬੇਮਿਸਾਲ ਯੋਗਦਾਨ ਦਾ ਜਸ਼ਨ ਮਨਾਉਣਾ ਅਤੇ ਉਨ੍ਹਾਂ ਦਾ ਸਨਮਾਨ ਕਰਨਾ ਹੈ, ਜਿਨ੍ਹਾਂ ਨੇ ਆਪਣੀ ਪ੍ਰਤੀਬੱਧਤਾ ਅਤੇ ਸਖ਼ਤ ਮਿਹਨਤ ਨਾਲ ਨਾ ਸਿਰਫ਼ ਸਕੂਲੀ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਕੀਤਾ ਹੈ, ਸਗੋਂ ਆਪਣੇ ਵਿਦਿਆਰਥੀਆਂ ਦੇ ਜੀਵਨ ਨੂੰ ਵੀ ਖ਼ੁਸ਼ਹਾਲ ਬਣਾਇਆ ਹੈ।
ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਰਾਹੀਂ ਐਲੀਮੈਂਟਰੀ ਅਤੇ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਨ ਵਾਲੇ ਹੋਣਹਾਰ ਅਧਿਆਪਕਾਂ ਨੂੰ ਜਨਤਕ ਮਾਨਤਾ ਦਿੱਤੀ ਜਾਂਦੀ ਹੈ। ਇਸ ਸਾਲ ਦੇਸ਼ ਭਰ ਦੇ 45 ਅਧਿਆਪਕਾਂ ਨੂੰ ਇੱਕ ਸਖ਼ਤ ਅਤੇ ਪਾਰਦਰਸ਼ੀ ਔਨਲਾਈਨ ਤਿੰਨ-ਪੜਾਵੀ ਪ੍ਰਕਿਰਿਆ ਰਾਹੀਂ ਪੁਰਸਕਾਰ ਲਈ ਚੁਣਿਆ ਗਿਆ ਹੈ।
आज जब देश आज़ादी के अमृतकाल के अपने विराट सपनों को साकार करने में जुट चुका है, तब शिक्षा के क्षेत्र में राधाकृष्णन जी के प्रयास हम सभी को प्रेरित करते हैं।
— PMO India (@PMOIndia) September 5, 2022
इस अवसर पर मैं राष्ट्रीय पुरस्कार प्राप्त सभी शिक्षकों को बहुत-बहुत बधाई देता हूं: PM @narendramodi
एक टीचर की भूमिका ही एक व्यक्ति को रोशनी दिखाने की होती है, वो सपने बोता है: PM @narendramodi
— PMO India (@PMOIndia) September 5, 2022
राष्ट्रीय शिक्षा नीति बनाने में हमारे टीचर्स का बहुत बड़ा रोल रहा है: PM @narendramodi
— PMO India (@PMOIndia) September 5, 2022