ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 24 ਅਗਸਤ 2023 ਨੂੰ ਜੋਹਾਨਸਬਰਗ ਵਿੱਚ 15ਵੇਂ ਬ੍ਰਿਕਸ ਸਮਿਟ(15th BRICS Summit) ਦੇ ਮੌਕੇ ‘ਤੇ ਇਥੋਪੀਆ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਡਾ. ਅਬੀਯ ਅਹਿਮਦ ਅਲੀ (Dr. Abiy Ahmed Ali) ਨਾਲ ਮੁਲਾਕਾਤ ਕੀਤੀ।
ਦੋਹਾਂ ਲੀਡਰਾਂ ਨੇ ਵਿਕਾਸ ਵਿੱਚ ਸਾਂਝੇਦਾਰੀ ਅਤੇ ਸਮਰੱਥਾ ਨਿਰਮਾਣ, ਵਪਾਰ ਅਤੇ ਨਿਵੇਸ਼, ਰੱਖਿਆ ਸਹਿਯੋਗ, ਆਈਸੀਟੀ(ICT), ਖੇਤੀਬਾੜੀ, ਨੌਜਵਾਨਾਂ ਦੇ ਕੌਸ਼ਲ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਪਰਸਪਰ ਸਬੰਧਾਂ (skilling of youth and people-to-people linkages) ਸਹਿਤ ਪ੍ਰਮੁੱਖ ਖੇਤਰਾਂ ‘ਤੇ ਸਾਰਥਕ ਚਰਚਾ ਕੀਤੀ। ਉਨ੍ਹਾਂ ਨੇ ਮਹੱਤਵਪੂਰਨ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਨੇ ਬ੍ਰਿਕਸ (BRICS) ਵਿੱਚ ਇਥੋਪੀਆ ਦੀ ਸਦੱਸਤਾ (ਮੈਂਬਰਸ਼ਿਪ) ਦੇ ਲਈ ਪ੍ਰਧਾਨ ਮੰਤਰੀ ਅਬੀਯ ਅਹਿਮਦ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ‘ਵੌਇਸ ਆਵ੍ ਗਲੋਬਲ ਸਾਊਥ ਸਮਿਟ’ (Voice of Global South Summit) ਵਿੱਚ ਹਿੱਸਾ ਲੈਣ ਦੇ ਲਈ ਪ੍ਰਧਾਨ ਮੰਤਰੀ ਅਬੀਯ ਅਹਿਮਦ ਦੀ ਸ਼ਲਾਘਾ ਕੀਤੀ।
ਪ੍ਰਧਾਨ ਮੰਤਰੀ ਅਬੀਯ ਅਹਿਮਦ ਨੇ ਇਥੋਪੀਆ ਨੂੰ ਬ੍ਰਿਕਸ ਪਰਿਵਾਰ (BRICS family) ਵਿੱਚ ਸ਼ਾਮਲ ਕਰਨ ਲਈ ਭਾਰਤ ਦੇ ਸਮਰਥਨ ਵਾਸਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਚੰਦਰਯਾਨ ਮਿਸ਼ਨ ਦੀ ਸਫ਼ਲਤਾ ‘ਤੇ ਪ੍ਰਧਾਨ ਮੰਤਰੀ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਇਥੋਪੀਆ ਅਤੇ ਦੱਖਣੀ ਦੁਨੀਆ ਦੇ ਦੇਸ਼ਾਂ (ਗਲੋਬਲ ਸਾਊਥ -Global South) ਦੇ ਲਈ ਮਾਣ ਅਤੇ ਪ੍ਰੇਰਣਾ ਦਾ ਪਲ ਦੱਸਿਆ।
Held fruitful talks with PM @AbiyAhmedAli. Congratulated him on Ethiopia joining BRICS. We discussed ways to boost ties in sectors like trade, defence and people to people relations. pic.twitter.com/PE6a8xRgZQ
— Narendra Modi (@narendramodi) August 24, 2023