ਫਰਾਂਸ ਦੇ ਵਿਦੇਸ਼ ਅਤੇ ਯੂਰਪੀ ਮਾਮਲੇ ਮੰਤਰੀ ਸੁਸ਼੍ਰੀ ਕੈਥਰੀਨ ਕੋਲੋਨਾ, ਜੋ 13-15 ਸਤੰਬਰ, 2022 ਤੱਕ ਭਾਰਤ ਦੇ ਸਰਕਾਰੀ ਦੌਰੇ 'ਤੇ ਹਨ, ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਦੁਵੱਲੇ ਅਤੇ ਆਪਸੀ ਹਿਤ ਦੇ ਵਿਭਿੰਨ ਮੁੱਦਿਆਂ 'ਤੇ ਚਰਚਾ ਕਰਨ ਤੋਂ ਇਲਾਵਾ, ਫਰਾਂਸ ਦੇ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਰਾਸ਼ਟਰਪਤੀ ਮੈਕ੍ਰੋਂ ਦਾ ਮਿੱਤਰਤਾ ਅਤੇ ਸਹਿਯੋਗ ਦਾ ਸੰਦੇਸ਼ ਦਿੱਤਾ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਪੈਰਿਸ ਅਤੇ ਜਰਮਨੀ ਦੇ ਸ਼ਲੌਸ ਐਲਮੌ ਵਿੱਚ ਰਾਸ਼ਟਰਪਤੀ ਮੈਕ੍ਰੋਂ ਦੇ ਨਾਲ ਆਪਣੀਆਂ ਹਾਲ ਦੀਆਂ ਬੈਠਕਾਂ ਨੂੰ ਯਾਦ ਕੀਤਾ ਅਤੇ ਜਲਦੀ ਤੋਂ ਜਲਦੀ ਰਾਸ਼ਟਰਪਤੀ ਦਾ ਭਾਰਤ ਵਿੱਚ ਸੁਆਗਤ ਕਰਨ ਦੀ ਆਪਣੀ ਇੱਛਾ ਜਤਾਈ।