ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਤਹਿਤ ਟੀਕਾਕਰਣ ਦੀ ਘੱਟ ਕਵਰੇਜ ਵਾਲੇ 40 ਤੋਂ ਜ਼ਿਆਦਾ ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ
ਸਾਰੇ ਅਧਿਕਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਇਸ ਸਾਲ ਦੇ ਅੰਤ ਤੱਕ ਟੀਕਾਕਰਣ ਦੀ ਕਵਰੇਜ ਨੂੰ ਹੋਰ ਵਧਾ ਕੇ ਸਵੈ–ਭਰੋਸੇ ਤੇ ਆਤਮ–ਵਿਸ਼ਵਾਸ ਨਾਲ ਨਵੇਂ ਸਾਲ ’ਚ ਦਾਖ਼ਲ ਹੋਣ
“ਹੁਣ ਅਸੀਂ ਟੀਕਾਕਰਣ ਮੁਹਿੰਮ ਹਰ ਘਰ ’ਚ ਲਿਜਾਣ ਦੀ ਤਿਆਰੀ ਕਰ ਰਹੇ ਹਾਂ। ‘ਹਰ ਘਰ ਦਸਤਕ’ ਦੇ ਮੰਤਰ ਨਾਲ, ਹਰੇਕ ਬੂਹਾ ਖੜਕਾਓ, ਡਬਲ ਡੋਜ਼ ਵੈਕਸੀਨ ਦੇ ਸੁਰੱਖਿਆ ਨੈੱਟ ਦੀ ਘਾਟ ਵਾਲੇ ਹਰੇਕ ਘਰ ਤੱਕ ਪਹੁੰਚ ਕੀਤੀ ਜਾਵੇਗੀ”
“ਸਥਾਨਕ ਪੱਧਰ ਦੇ ਪਾੜੇ ਦੂਰ ਕਰਦਿਆਂ ਸਭ ਦੇ ਟੀਕਾਕਰਣ ਲਈ ਹੁਣ ਤੱਕ ਦੇ ਅਨੁਭਵ ਨੂੰ ਧਿਆਨ ’ਚ ਰੱਖਦਿਆਂ ਸੂਖਮ ਰਣਨੀਤੀਆਂ ਵਿਕਸਤ ਕਰੋ”
“ਆਪਣੇ ਜ਼ਿਲ੍ਹਿਆਂ ਨੂੰ ਰਾਸ਼ਟਰੀ ਔਸਤ ਦੇ ਨੇੜੇ ਲਿਜਾਣ ਲਈ ਤੁਹਾਨੂੰ ਆਪਣੀ ਬਿਹਤਰੀਨ ਕਾਰਗੁਜ਼ਾਰੀ ਦਿਖਾਉਣੀ ਹੋਵੇਗੀ”
“ਤੁਸੀਂ ਸਥਾਨਕ ਧਾਰਮਿਕ ਆਗੂਆਂ ਤੋਂ ਹੋਰ ਮਦਦ ਲੈ ਸਕਦੇ ਹੋ। ਟੀਕਾਕਰਣ ਦੇ ਮਹਾਨ ਸਮਰਥਕ ਬਣਾਉਣ ਲਈ ਸਦਾ ਸਾਰੇ ਧਰਮਾਂ ਦੇ ਲੀਡਰ ਲੱਭੋ”
“ਤੁਹਾਨੂੰ ਅਜਿਹੇ ਲੋਕਾਂ ਨਾਲ ਸੰਪਰਕ ਕਰਨਾ ਹੋਵੇਗਾ, ਜਿਨ੍ਹਾਂ ਨੇ ਨਿਰਧਾਰਤ ਸਮਾਂ ਬੀਤ ਜਾਣ ਦੇ ਬਾਵਜੂਦ ਤਰਜੀਹੀ ਅਧਾਰ ’ਤੇ ਦੂਜੀ ਖ਼ੁਰਾਕ ਨਹੀਂ ਲਈ”

ਇਟਲੀ ਅਤੇ ਗਲਾਸਗੋ ਦੀ ਯਾਤਰਾ ਤੋਂ ਪਰਤਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਜ਼ਿਲ੍ਹਿਆਂ ਨਾਲ ਇੱਕ ਸਮੀਖਿਆ ਬੈਠਕ ਕੀਤੀ, ਜਿੱਥੇ ਟੀਕਾਕਰਣ ਦੀ ਕਵਰੇਜ ਘੱਟ ਹੋਈ ਹੈ। ਇਸ ਬੈਠਕ ਵਿੱਚ ਉਨ੍ਹਾਂ ਜ਼ਿਲ੍ਹਿਆਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿੱਥੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਦੀ ਕਵਰੇਜ 50% ਤੋਂ ਵੀ ਘੱਟ ਹੋਈ ਹੈ ਤੇ ਦੂਜੀ ਡੋਜ਼ ਦੀ ਕਵਰੇਜ ਵੀ ਘੱਟ ਰਹੀ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ, ਮਣੀਪੁਰ, ਨਾਗਾਲੈਂਡ, ਅਰੁਣਾਚਲ ਪ੍ਰਦੇਸ਼, ਮਹਾਰਾਸ਼ਟਰ, ਮੇਘਾਲਿਆ ਤੇ ਹੋਰ ਰਾਜਾਂ ਦੇ ਘੱਟ ਟੀਕਾਕਰਣ ਕਵਰੇਜ ਵਾਲੇ 40 ਜ਼ਿਲ੍ਹਿਆਂ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਜ਼ਿਲ੍ਹਾ ਅਧਿਕਾਰੀਆਂ ਨੇ ਆਪੋ–ਆਪਣੇ ਜ਼ਿਲ੍ਹਿਆਂ ’ਚ ਸਾਹਮਣੇ ਆਉਣ ਵਾਲੇ ਉਨ੍ਹਾਂ ਮਸਲਿਆਂ ਤੇ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਕਰਕੇ ਉਨ੍ਹਾਂ ਦੀ ਵੈਕਸੀਨ ਦੀ ਕਵਰੇਜ ਘੱਟ ਰਹੀ ਹੈ। ਉਨ੍ਹਾਂ ਨੇ ਅਫ਼ਵਾਹਾਂ ਕਾਰਨ ਵੈਕਸੀਨ ਲਗਵਾਉਣ ਪ੍ਰਤੀ ਝਿਜਕ, ਆਉਣ–ਜਾਣ ਦੇ ਔਖੇ ਰਾਹ, ਹਾਲੀਆ ਮਹੀਨਿਆਂ ’ਚ ਕੁਝ ਖ਼ਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਇਨ੍ਹਾਂ ਚੁਣੌਤੀਆਂ ਉੱਤੇ ਕਾਬੂ ਪਾਉਣ ਲਈ ਹੁਣ ਤੱਕ ਚੁੱਕੇ ਗਏ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ। ਜ਼ਿਲ੍ਹਾ ਅਧਿਕਾਰੀਆਂ ਨੇ ਆਪਣੇ ਵੱਲੋਂ ਅਪਣਾਏ ਗਏ ਚੰਗੇ ਅਭਿਆਸ ਵੀ ਸਾਂਝੇ ਕੀਤੇ, ਜਿਨ੍ਹਾਂ ਸਦਕਾ ਕਵਰੇਜ ਵਿੱਚ ਵਾਧਾ ਹੋਇਆ ਹੈ।

ਗੱਲਬਾਤ ਦੌਰਾਨ, ਪ੍ਰਧਾਨ ਮੰਤਰੀ ਨੇ ਵੈਕਸੀਨ ਪ੍ਰਤੀ ਝਿਜਕ ਦੇ ਮੁੱਦੇ ਅਤੇ ਇਸ ਪਿਛਲੇ ਸਥਾਨਕ ਕਾਰਕਾਂ ਬਾਰੇ ਵਿਸਤਾਰ ਵਿੱਚ ਚਰਚਾ ਕੀਤੀ। ਉਨ੍ਹਾਂ ਵਿਚਾਰਾਂ ਦੀ ਇੱਕ ਵਿਆਪਕ ਲੜੀ 'ਤੇ ਚਰਚਾ ਕੀਤੀ, ਜੋ ਇਨ੍ਹਾਂ ਜ਼ਿਲ੍ਹਿਆਂ ਵਿੱਚ 100% ਟੀਕਾਕਰਣ ਕਵਰੇਜ ਨੂੰ ਯਕੀਨੀ ਬਣਾਉਣ ਲਈ ਲਾਗੂ ਕੀਤੇ ਜਾ ਸਕਦੇ ਹਨ। ਉਨ੍ਹਾਂ ਧਾਰਮਿਕ ਅਤੇ ਭਾਈਚਾਰਕ ਆਗੂਆਂ ਦੁਆਰਾ ਵੱਧ ਤੋਂ ਵੱਧ ਭਾਈਚਾਰਕ ਸ਼ਮੂਲੀਅਤ ਬਾਰੇ ਗੱਲ ਕੀਤੀ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਦੇਸ਼ ਸਾਲ ਦੇ ਅੰਤ ਤੱਕ ਟੀਕਾਕਰਣ ਦਾ ਘੇਰਾ ਵਧਾਏ ਅਤੇ ਨਵੇਂ ਸਾਲ ਵਿੱਚ ਨਵੇਂ ਸਵੈ–ਭਰੋਸੇ ਅਤੇ ਆਤਮਵਿਸ਼ਵਾਸ ਨਾਲ ਦਾਖ਼ਲ ਹੋਵੇ।

ਕੇਂਦਰੀ ਸਿਹਤ ਸਕੱਤਰ ਨੇ ਦੇਸ਼ ਵਿੱਚ ਟੀਕਾਕਰਣ ਕਵਰੇਜ ਦੀ ਸੰਖੇਪ ਜਾਣਕਾਰੀ ਦਿੱਤੀ। ਉਨ੍ਹਾਂ ਨੇ ਰਾਜਾਂ ਵਿੱਚ ਵੈਕਸੀਨ ਦੀਆਂ ਬਕਾਇਆ ਪਈਆਂ ਖੁਰਾਕਾਂ ਦੀ ਉਪਲਬਧਤਾ ਦਾ ਲੇਖਾ-ਜੋਖਾ ਦਿੱਤਾ, ਅਤੇ ਟੀਕਾਕਰਣ ਕਵਰੇਜ ਨੂੰ ਹੋਰ ਬਿਹਤਰ ਬਣਾਉਣ ਲਈ ਰਾਜਾਂ ਵਿੱਚ ਚਲਾਈਆਂ ਜਾ ਰਹੀਆਂ ਵਿਸ਼ੇਸ਼ ਟੀਕਾਕਰਣ ਮੁਹਿੰਮਾਂ ਬਾਰੇ ਵੀ ਗੱਲ ਕੀਤੀ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਹਾਜ਼ਰ ਮੁੱਖ ਮੰਤਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਧਿਆਨ ਜ਼ਿਲ੍ਹੇ ਨੂੰ ਹੋਰ ਦ੍ਰਿੜਤਾ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਸਦੀ ਦੀ ਇਸ ਸਭ ਤੋਂ ਵੱਡੀ ਮਹਾਂਮਾਰੀ ਵਿੱਚ ਦੇਸ਼ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ,“ਕੋਰੋਨਾ ਵਿਰੁੱਧ ਦੇਸ਼ ਦੀ ਲੜਾਈ ਵਿੱਚ ਇੱਕ ਖਾਸ ਗੱਲ ਇਹ ਸੀ ਕਿ ਅਸੀਂ ਨਵੇਂ ਹੱਲ ਲੱਭੇ ਅਤੇ ਨਵੀਨਤਾਕਾਰੀ ਤਰੀਕੇ ਵਰਤਣ ਦੀ ਕੋਸ਼ਿਸ਼ ਕੀਤੀ”। ਉਨ੍ਹਾਂ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਿਲ੍ਹਿਆਂ ਵਿੱਚ ਟੀਕਾਕਰਣ ਨੂੰ ਵਧਾਉਣ ਲਈ ਨਵੇਂ ਨਿਵੇਕਲੇ ਤਰੀਕਿਆਂ ’ਤੇ ਹੋਰ ਕੰਮ ਕਰਨ। ਉਨ੍ਹਾਂ ਦੱਸਿਆ ਕਿ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਕੋਲ ਵੀ ਅਜਿਹੀਆਂ ਚੁਣੌਤੀਆਂ ਸਨ ਪਰ ਉਨ੍ਹਾਂ ਦਾ ਦ੍ਰਿੜਤਾ ਅਤੇ ਨਵੀਨਤਾ ਨਾਲ ਸਾਹਮਣਾ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਹੁਣ ਤੱਕ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਸਥਾਨਕ ਪੱਧਰ ਦੀਆਂ ਘਾਟਾਂ ਨੂੰ ਦੂਰ ਕਰਕੇ ਵੱਧ ਤੋਂ ਵੱਧ ਟੀਕਾਕਰਣ ਕਰਨ ਲਈ ਸੂਖਮ ਰਣਨੀਤੀਆਂ ਤਿਆਰ ਕਰਨ। ਪ੍ਰਧਾਨ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜ ਪੈਣ 'ਤੇ ਜ਼ਿਲ੍ਹਿਆਂ ਦੇ ਹਰੇਕ ਪਿੰਡ, ਹਰੇਕ ਕਸਬੇ ਲਈ ਵੱਖ-ਵੱਖ ਰਣਨੀਤੀਆਂ ਬਣਾਉਣ ਲਈ ਕਿਹਾ। ਉਨ੍ਹਾਂ ਸੁਝਾਅ ਦਿੱਤਾ ਕਿ ਖੇਤਰ ਦੇ ਅਧਾਰ 'ਤੇ 20-25 ਲੋਕਾਂ ਦੀ ਟੀਮ ਬਣਾ ਕੇ ਅਜਿਹਾ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਜੋ ਟੀਮਾਂ ਤੁਸੀਂ ਬਣਾਈਆਂ ਹਨ, ਉਨ੍ਹਾਂ ਵਿੱਚ ਸਿਹਤਮੰਦ ਮੁਕਾਬਲਾ ਕਰਵਾਉਣ ਦੀ ਕੋਸ਼ਿਸ਼ ਕਰੋ। ਅਧਿਕਾਰੀਆਂ ਨੂੰ ਸਥਾਨਕ ਟੀਚਿਆਂ ਲਈ ਖੇਤਰ-ਵਾਰ ਸਮਾਂ-ਸਾਰਣੀ ਤਿਆਰ ਕਰਨ ਲਈ ਕਿਹਾ, ਪ੍ਰਧਾਨ ਮੰਤਰੀ ਨੇ ਕਿਹਾ, “ਤੁਹਾਨੂੰ ਆਪਣੇ ਜ਼ਿਲ੍ਹਿਆਂ ਨੂੰ ਰਾਸ਼ਟਰੀ ਔਸਤ ਦੇ ਨੇੜੇ ਲਿਜਾਣ ਲਈ ਆਪਣੀ ਬਿਹਤਰ ਕਾਰਗੁਜ਼ਾਰੀ ਦਿਖਾਉਣੀ ਪਵੇਗੀ।

ਪ੍ਰਧਾਨ ਮੰਤਰੀ ਨੇ ਟੀਕਾਕਰਣ ਬਾਰੇ ਅਫ਼ਵਾਹਾਂ ਅਤੇ ਗਲਤਫਹਿਮੀ ਦੇ ਮੁੱਦੇ ਨੂੰ ਛੋਹਿਆ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਇਸ ਦਾ ਇੱਕੋ ਇੱਕ ਹੱਲ ਹੈ ਅਤੇ ਰਾਜ ਦੇ ਅਧਿਕਾਰੀਆਂ ਨੂੰ ਧਾਰਮਿਕ ਆਗੂਆਂ ਤੋਂ ਮਦਦ ਲੈਣ ਲਈ ਕਿਹਾ। ਪ੍ਰਧਾਨ ਮੰਤਰੀ ਨੇ ਨੋਟ ਕੀਤਾ ਕਿ ਧਾਰਮਿਕ ਆਗੂ ਟੀਕਾਕਰਣ ਮੁਹਿੰਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਸ਼੍ਰੀ ਮੋਦੀ ਨੇ ਕੁਝ ਦਿਨ ਪਹਿਲਾਂ ਵੈਟਿਕਨ ਵਿਖੇ ਪੋਪ ਫ਼੍ਰਾਂਸਿਸ ਨਾਲ ਆਪਣੀ ਮੁਲਾਕਾਤ ਨੂੰ ਯਾਦ ਕੀਤਾ। ਉਨ੍ਹਾਂ ਧਾਰਮਿਕ ਆਗੂਆਂ ਦੇ ਟੀਕਿਆਂ ਸਬੰਧੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ’ਤੇ ਵਿਸ਼ੇਸ਼ ਜ਼ੋਰ ਦੇਣ ਦੀ ਅਪੀਲ ਕੀਤੀ।

ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਟੀਕਾਕਰਣ ਕੇਂਦਰ ਤੱਕ ਲਿਜਾਣ ਅਤੇ ਸੁਰੱਖਿਅਤ ਟੀਕਾਕਰਣ ਦੀ ਥਾਂ ਗੀਅਰ ਬਦਲਦਿਆਂ ਘਰ-ਘਰ ਜਾ ਕੇ ਟੀਕੇ ਲਗਾਉਣ ਲਈ ਪ੍ਰਬੰਧ ਕਰਨ ਵਾਸਤੇ ਕਿਹਾ। ਉਨ੍ਹਾਂ ਸਿਹਤ ਕਰਮੀਆਂ ਨੂੰ ‘ਹਰ ਘਰ ਟੀਕਾ, ਘਰ ਘਰ ਟੀਕਾ’ ਵੈਕਸੀਨ ਹਰ ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ‘ਹਰ ਘਰ ਦਸਤਕ’ ਦੀ ਭਾਵਨਾ ਨਾਲ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਹਰ ਘਰ ਦੇ ਬੂਹੇ ’ਤੇ ਦਸਤਕ ਦੇਣ ਲਈ ਵੀ ਕਿਹਾ। “ਹੁਣ ਅਸੀਂ ਟੀਕਾਕਰਣ ਮੁਹਿੰਮ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਤਿਆਰੀ ਕਰ ਰਹੇ ਹਾਂ। 'ਹਰ ਘਰ ਦਸਤਕ' ਦੇ ਮੰਤਰ ਨਾਲ, ਹਰ ਘਰ ਦਾ ਦਰਵਾਜ਼ਾ ਖੜਕਾਓ, ਵੈਕਸੀਨ ਦੀ ਡਬਲ ਡੋਜ਼ ਦੇ ਸੁਰੱਖਿਆ ਜਾਲ ਦੀ ਘਾਟ ਵਾਲੇ ਹਰ ਘਰ ਤੱਕ ਪਹੁੰਚ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਸੁਚੇਤ ਕੀਤਾ ਕਿ ਹਰ ਘਰ ਦਾ ਦਰਵਾਜ਼ਾ ਖੜਕਾਉਂਦੇ ਸਮੇਂ ਪਹਿਲੀ ਖੁਰਾਕ ਦੇ ਨਾਲ-ਨਾਲ ਦੂਜੀ ਖੁਰਾਕ 'ਤੇ ਵੀ ਬਰਾਬਰ ਧਿਆਨ ਦੇਣ ਦੀ ਲੋੜ ਹੈ। ਕਿਉਂਕਿ ਜਦੋਂ ਵੀ ਇਨਫੈਕਸ਼ਨ ਦੇ ਮਾਮਲੇ ਘੱਟ ਹੋਣੇ ਸ਼ੁਰੂ ਹੋ ਜਾਂਦੇ ਹਨ, ਤਾਂ ਕਈ ਵਾਰ ਜ਼ਰੂਰੀ ਹੋਣ ਦੀ ਭਾਵਨਾ ਘੱਟ ਜਾਂਦੀ ਹੈ। ਲੋਕਾਂ ਵਿੱਚ ਟੀਕੇ ਲਗਾਉਣ ਦੀ ਮੁਸਤੈਦੀ ਘੱਟ ਜਾਂਦੀ ਹੈ। ਉਨ੍ਹਾਂ ਚੇਤਾਵਨੀ ਦਿੱਤੀ,“ਤੁਹਾਨੂੰ ਉਨ੍ਹਾਂ ਲੋਕਾਂ ਨਾਲ ਸੰਪਰਕ ਕਰਨਾ ਪਏਗਾ ਜਿਨ੍ਹਾਂ ਨੇ ਪਹਿਲ ਦੇ ਅਧਾਰ 'ਤੇ ਨਿਰਧਾਰਤ ਸਮਾਂ ਬੀਤਣ ਦੇ ਬਾਵਜੂਦ ਦੂਜੀ ਖੁਰਾਕ ਨਹੀਂ ਲਈ ਹੈ...ਇਸ ਨੂੰ ਨਜ਼ਰਅੰਦਾਜ਼ ਕਰਨ ਨਾਲ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਲਈ ਸਮੱਸਿਆਵਾਂ ਪੈਦਾ ਹੋ ਗਈਆਂ ਹਨ।”

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੁਫ਼ਤ ਟੀਕਾਕਰਣ ਮੁਹਿੰਮ ਦੇ ਤਹਿਤ ਭਾਰਤ ਨੇ ਇੱਕ ਦਿਨ ਵਿੱਚ ਲਗਭਗ 2.5 ਕਰੋੜ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕਰਨ ਦਾ ਰਿਕਾਰਡ ਬਣਾਇਆ, ਇਹ ਕਾਰਨਾਮਾ ਭਾਰਤ ਦੀਆਂ ਸਮਰੱਥਾਵਾਂ ਦੀ ਗਵਾਹੀ ਦਿੰਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਜ਼ਿਲ੍ਹਿਆਂ ਵਿੱਚ ਆਪਣੇ ਸਾਥੀਆਂ ਦੇ ਚੰਗੇ ਅਭਿਆਸਾਂ ਤੋਂ ਸਿੱਖਣ ਅਤੇ ਸਥਾਨਕ ਜ਼ਰੂਰਤਾਂ ਅਤੇ ਵਾਤਾਵਰਣ ਲਈ ਢੁਕਵੀਂਆਂ ਪਹੁੰਚਾਂ ਨੂੰ ਅਪਣਾਉਣ 'ਤੇ ਜ਼ੋਰ ਦਿੱਤਾ।

 

 

 

 

 

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Cabinet approves minimum support price for Copra for the 2025 season

Media Coverage

Cabinet approves minimum support price for Copra for the 2025 season
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi