ਮੈਂ ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਫੁਮਿਓ ਕਿਸ਼ਿਦਾ ਦੇ ਸੱਦੇ ’ਤੇ 23-24 ਮਈ, 2022 ਤੱਕ ਜਪਾਨ ਦੇ ਟੋਕਿਓ ਦਾ ਦੌਰਾ ਕਰਾਂਗਾ।

ਮਾਰਚ 2022 ਵਿੱਚ ਮੈਨੂੰ 14ਵੇਂ ਭਾਰਤ-ਜਪਾਨ ਸਲਾਨਾ ਸਮਿਟ ਲਈ ਪ੍ਰਧਾਨ ਮੰਤਰੀ ਸ਼੍ਰੀ ਕਿਸ਼ਿਦਾ ਦੀ ਆਓ ਭਗਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਸੀ। ਟੋਕਿਓ ਦੀ ਆਪਣੀ ਯਾਤਰਾ ਦੇ ਦੌਰਾਨ ਮੈਂ ਭਾਰਤ-ਜਪਾਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਆਪਣੇ ਸੰਵਾਦ ਨੂੰ ਅੱਗੇ ਜਾਰੀ ਬਣਾ ਕੇ ਰੱਖਣ ਲਈ ਉਤਸੁਕ ਹਾਂ।

ਜਪਾਨ ਵਿੱਚ ਮੈਂ ਸੈਕਿੰਡ ਇਨ-ਪਰਸਨ ਕਵਾਡ ਨੇਤਾ ਸੰਮੇਲਨ ਵਿੱਚ ਵੀ ਹਿੱਸਾ ਲਾਵਾਂਗਾ, ਜੋ ਚਾਰ ਕਵਾਡ ਦੇਸ਼ਾਂ ਦੇ ਨੇਤਾਵਾਂ ਨੂੰ ਕਵਾਡ ਪਹਿਲਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਦਾ ਅਵਸਰ ਉਪਲੱਬਧ ਕਰਾਏਗਾ। ਅਸੀਂ ਹਿੰਦ-ਪ੍ਰਸ਼ਾਂਤ ਖੇਤਰ ਦੇ ਘਟਨਾਕ੍ਰਮਾਂ ਅਤੇ ਪਰਸਪਰ ਹਿਤ ਦੇ ਆਲਮੀ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ ਪ੍ਰਦਾਨ ਕਰਾਂਗੇ।

ਮੈਂ ਰਾਸ਼ਟਰਪਤੀ ਸ਼੍ਰੀ ਜੋਸੇਫ ਬਾਇਡਨ ਨਾਲ ਦੁਵੱਲੀ ਬੈਠਕ ਕਰਾਂਗਾ, ਜਿੱਥੇ ਅਸੀਂ ਅਮਰੀਕਾ ਦੇ ਨਾਲ ਆਪਣੇ ਵਿਭਿੰਨ ਪਹਿਲੂਆਂ ਵਾਲੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ’ਤੇ ਚਰਚਾ ਕਰਾਂਗੇ। ਅਸੀਂ ਖੇਤਰੀ ਵਿਕਾਸ ਅਤੇ ਰਣਨੀਤਕ ਆਲਮੀ ਮੁੱਦਿਆਂ ’ਤੇ ਵੀ ਆਪਣਾ ਸੰਵਾਦ ਜਾਰੀ ਰੱਖਾਂਗੇ।

ਆਸਟਰੇਲੀਆ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਸ਼੍ਰੀ ਐਂਥਨੀ ਅਲਬਾਨੀਜ ਪਹਿਲੀ ਵਾਰ ਕਵਾਡ ਲੀਡਰਸ ਸਮਿਟ ਵਿੱਚ ਸ਼ਾਮਲ ਹੋਣਗੇ। ਮੈਂ ਉਨ੍ਹਾਂ ਨਾਲ ਇੱਕ ਦੁਵੱਲੀ ਬੈਠਕ ਕਰਨ ਲਈ ਉਤਸੁਕ ਹਾਂ ਜਿਸ ਦੌਰਾਨ ਵਿਆਪਕ ਰਣਨੀਤਕ ਸਾਂਝੇਦਾਰੀ ਤਹਿਤ ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਬਹੁਆਯਾਮੀ ਸਹਿਯੋਗ ਅਤੇ ਖੇਤਰੀ ਤੇ ਪਰਸਪਰ ਹਿਤਾਂ ਦੇ ਆਲਮੀ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।

ਭਾਰਤ ਅਤੇ ਜਪਾਨ ਦੇ ਵਿਚਕਾਰ ਆਰਥਿਕ ਸਹਿਯੋਗ ਸਾਡੀ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਦਾ ਇੱਕ ਮਹੱਤਵਪੂਰਨ ਪਹਿਲੂ ਹੈ। ਮਾਰਚ ਸਮਿਟ ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਕਿਸ਼ਿਦਾ ਅਤੇ ਮੈਂ ਜਪਾਨ ਤੋਂ ਭਾਰਤ ਵਿੱਚ ਅਗਲੇ ਪੰਜ ਸਾਲਾਂ ਵਿੱਚ ਜਨਤਕ ਅਤੇ ਨਿਜੀ ਨਿਵੇਸ਼ ਤੇ ਵਿੱਤ ਪੋਸ਼ਣ ਵਿੱਚ 5 ਟ੍ਰਿਲੀਅਨ ਜਪਾਨੀ ਯੇਨ ਪ੍ਰਾਪਤ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ ਸੀ। ਅਗਾਮੀ ਯਾਤਰਾ ਦੌਰਾਨ ਮੈਂ ਇਸ ਟੀਚੇ ਦੇ ਪਾਲਣ ਵਿੱਚ ਆਪਣੇ ਦੇਸ਼ਾਂ ਵਿਚਕਾਰ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਪਾਨ ਦੇ ਵਪਾਰ ਜਗਤ ਦੇ ਸਿਖਰਲੇ ਵਿਅਕਤੀਆਂ ਨਾਲ ਮੁਲਾਕਾਤ ਕਰਾਂਗਾ।

ਜਪਾਨ ਵਿੱਚ ਭਾਰਤੀ ਡਾਇਸਪੋਰਾ ਦੇ ਲਗਭਗ 40,000 ਮੈਂਬਰ ਹਨ ਜੋ ਜਪਾਨ ਦੇ ਨਾਲ ਸਾਡੇ ਸਬੰਧਾਂ ਵਿੱਚ ਇੱਕ ਮਹੱਤਵਪੂਰਨ ਅਧਾਰ ਹਨ। ਮੈਂ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਉਤਸੁਕ ਹਾਂ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
When PM Modi Visited ‘Mini India’: A Look Back At His 1998 Mauritius Visit

Media Coverage

When PM Modi Visited ‘Mini India’: A Look Back At His 1998 Mauritius Visit
NM on the go

Nm on the go

Always be the first to hear from the PM. Get the App Now!
...
I reaffirm India’s commitment to strong bilateral relations with Mauritius: PM at banquet hosted by Mauritius President
March 11, 2025

Your Excellency राष्ट्रपति धरमबीर गोकुल जी,

First Lady श्रीमती बृंदा गोकुल जी,
उप राष्ट्रपति रोबर्ट हंगली जी,
प्रधान मंत्री रामगुलाम जी,
विशिष्ट अतिथिगण,

मॉरिशस के राष्ट्रीय दिवस समारोह में मुख्य अतिथि के रूप में एक बार फिर शामिल होना मेरे लिए सौभाग्य की बात है।

इस आतिथ्य सत्कार और सम्मान के लिए मैं राष्ट्रपति जी का हार्दिक आभार व्यक्त करता हूँ।
यह केवल भोजन का अवसर नहीं है, बल्कि भारत और मॉरीशस के जीवंत और घनिष्ठ संबंधों का प्रतीक है।

मॉरीशस की थाली में न केवल स्वाद है, बल्कि मॉरीशस की समृद्ध सामाजिक विविधता की झलक भी है।

इसमें भारत और मॉरीशस की साझी विरासत भी समाहित है।

मॉरीशस की मेज़बानी में हमारी मित्रता की मिठास घुली हुई है।

इस अवसर पर, मैं - His Excellency राष्ट्रपति धरमबीर गोकुल जी और श्रीमती बृंदा गोकुल जी के उत्तम स्वास्थ्य और कल्याण; मॉरीशस के लोगों की निरंतर प्रगति, समृद्धि और खुशहाली की कामना करता हूँ; और, हमारे संबंधों के लिए भारत की प्रतिबद्धता दोहराता हूँ

जय हिन्द !
विवे मॉरीस !