ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਨੇਤਨਯਾਹੂ ਨੂੰ ਛੇਵੀਂ ਵਾਰ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਵਜੋਂ ਚੁਣੇ ਜਾਣ ਲਈ ਆਪਣੀਆਂ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਬਹੁਤ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
ਦੋਹਾਂ ਨੇਤਾਵਾਂ ਨੇ ਹਾਲ ਹੀ ਦੇ ਵਰ੍ਹਿਆਂ ਵਿੱਚ ਭਾਰਤ-ਇਜ਼ਰਾਈਲ ਰਣਨੀਤਕ ਸਾਂਝੇਦਾਰੀ ਵਿੱਚ ਤੇਜ਼ ਪ੍ਰਗਤੀ 'ਤੇ ਤਸੱਲੀ ਪ੍ਰਗਟਾਈ ਅਤੇ ਵਿਭਿੰਨ ਖੇਤਰਾਂ ਵਿੱਚ ਰਣਨੀਤਕ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਸੰਭਾਵਨਾ 'ਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਨੇਤਨਯਾਹੂ ਨੂੰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।