Quote“ਵਾਟਰ ਵਿਜ਼ਨ @ 2047 ਅੰਮ੍ਰਿਤ ਕਾਲ ਦੀ ਅਗਲੇ 25 ਵਰ੍ਹਿਆਂ ਲਈ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ”
Quote"ਜਦੋਂ ਜਨਤਾ ਕਿਸੇ ਮੁਹਿੰਮ ਨਾਲ ਜੁੜੀ ਰਹਿੰਦੀ ਹੈ, ਤਾਂ ਉਸ ਨੂੰ ਕੰਮ ਦੀ ਗੰਭੀਰਤਾ ਦਾ ਵੀ ਪਤਾ ਲਗਦਾ ਹੈ"
Quote"ਜਦੋਂ ਲੋਕ ਸਵੱਛ ਭਾਰਤ ਅਭਿਯਾਨ ਵਿੱਚ ਸ਼ਾਮਲ ਹੋਏ ਤਾਂ ਲੋਕਾਂ ਵਿੱਚ ਵੀ ਇੱਕ ਚੇਤਨਾ ਜਾਗੀ"
Quote"ਦੇਸ਼ ਹਰ ਜ਼ਿਲ੍ਹੇ ਵਿੱਚ 75 ਅੰਮ੍ਰਿਤ ਸਰੋਵਰ ਬਣਾ ਰਿਹਾ ਹੈ, ਜਿਸ ਵਿੱਚੋਂ ਹੁਣ ਤੱਕ 25 ਹਜ਼ਾਰ ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ"
Quote"ਜਲ ਜੀਵਨ ਮਿਸ਼ਨ ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਰਾਜ ਦਾ ਇੱਕ ਪ੍ਰਮੁੱਖ ਵਿਕਾਸ ਮਾਪਦੰਡ ਹੈ"
Quote"'ਪ੍ਰਤੀ ਬੂੰਦ ਅਧਿਕ ਫਸਲ' ਮੁਹਿੰਮ ਦੇ ਤਹਿਤ ਦੇਸ਼ ਵਿੱਚ ਹੁਣ ਤੱਕ 70 ਲੱਖ ਹੈਕਟੇਅਰ ਤੋਂ ਵੱਧ ਜ਼ਮੀਨ ਨੂੰ ਸੂਖਮ ਸਿੰਚਾਈ ਅਧੀਨ ਲਿਆਂਦਾ ਗਿਆ ਹੈ"
Quote"ਗ੍ਰਾਮ ਪੰਚਾਇਤਾਂ ਨੂੰ ਜਲ ਸਪਲਾਈ ਤੋਂ ਲੈ ਕੇ ਸੈਨੀਟੇਸ਼ਨ ਅਤੇ ਕਚਰਾ ਪ੍ਰਬੰਧਨ ਤੱਕ ਦੇ ਰੋਡਮੈਪ 'ਤੇ ਵਿਚਾਰ ਕਰਦੇ ਹੋਏ ਅਗਲੇ 5 ਵਰ੍ਹਿਆਂ ਲਈ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ"
Quote"ਸਾਡੀਆਂ ਨਦੀਆਂ, ਸਾਡੇ ਜਲ ਸੋਮੇ ਸਮੁੱਚੇ ਜਲ ਵਾਤਾਵਰਣ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ"
Quoteਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਵੀਡੀਓ ਸੰਦੇਸ਼ ਦੇ ਜ਼ਰੀਏ ਜਲ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੇ ਸਰਬ ਭਾਰਤੀ ਸਲਾਨਾ ਸੰਮੇਲਨ ਨੂੰ ਸੰਬੋਧਨ ਕੀਤਾ। ਸੰਮੇਲਨ ਦਾ ਵਿਸ਼ਾ 'ਵਾਟਰ ਵਿਜ਼ਨ @ 2047' ਹੈ ਅਤੇ ਫੋਰਮ ਦਾ ਉਦੇਸ਼ ਮੁੱਖ ਨੀਤੀ ਨਿਰਮਾਤਾਵਾਂ ਨੂੰ ਟਿਕਾਊ ਵਿਕਾਸ ਅਤੇ ਮਨੁੱਖੀ ਵਿਕਾਸ ਲਈ ਜਲ ਸਰੋਤਾਂ ਦੀ ਵਰਤੋਂ ਕਰਨ ਦੇ ਢੰਗ-ਤਰੀਕਿਆਂ 'ਤੇ ਚਰਚਾ ਕਰਨ ਲਈ ਇੱਕ ਮੰਚ 'ਤੇ ਇਕੱਠੇ ਕਰਨਾ ਹੈ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਜਲ ਸੁਰੱਖਿਆ ਦੇ ਖੇਤਰਾਂ ਵਿੱਚ ਭਾਰਤ ਦੁਆਰਾ ਕੀਤੇ ਗਏ ਅਸਾਧਾਰਣ ਕਾਰਜਾਂ ਨੂੰ ਉਜਾਗਰ ਕਰਦੇ ਹੋਏ ਜਲ ਮੰਤਰੀਆਂ ਦੀ ਦੇਸ਼ ਦੇ ਪਹਿਲੇ ਸਰਬ ਭਾਰਤੀ ਸੰਮੇਲਨ ਦੀ ਮਹੱਤਤਾ 'ਤੇ ਚਾਨਣਾ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨਕ ਢਾਂਚੇ ਵਿੱਚ ਪਾਣੀ ਦਾ ਵਿਸ਼ਾ ਰਾਜਾਂ ਦੇ ਨਿਯੰਤਰਣ ਵਿੱਚ ਆਉਂਦਾ ਹੈ ਅਤੇ ਪਾਣੀ ਦੀ ਸੰਭਾਲ਼ ਲਈ ਰਾਜਾਂ ਦੇ ਯਤਨ ਦੇਸ਼ ਦੇ ਸਮੂਹਿਕ ਲਕਸ਼ਾਂ ਨੂੰ ਪ੍ਰਾਪਤ ਕਰਨ ਵਿੱਚ ਬਹੁਤ ਸਹਾਇਕ ਹੋਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ, ਸਮਾਜਿਕ ਸੰਸਥਾਵਾਂ ਅਤੇ ਸਿਵਲ ਸੋਸਾਇਟੀ  ਨੂੰ ਪਾਣੀ ਦੀ ਸੰਭਾਲ਼ ਨਾਲ ਸਬੰਧਿਤ ਵੱਧ ਤੋਂ ਵੱਧ ਮੁਹਿੰਮਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, "ਵਾਟਰ ਵਿਜ਼ਨ @ 2047 ਅਗਲੇ 25 ਵਰ੍ਹਿਆਂ ਲਈ ਅੰਮ੍ਰਿਤ ਕਾਲ ਦੀ ਯਾਤਰਾ ਦਾ ਇੱਕ ਮਹੱਤਵਪੂਰਨ ਆਯਾਮ ਹੈ।"

ਪ੍ਰਧਾਨ ਮੰਤਰੀ ਨੇ 'ਸਮਗਰ ਸਰਕਾਰ' ਅਤੇ 'ਸੰਪੂਰਨ ਦੇਸ਼' ਦੇ ਆਪਣੇ ਦ੍ਰਿਸ਼ਟੀਕੋਣ ਨੂੰ ਦੁਹਰਾਉਂਦੇ ਹੋਏ, ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੀਆਂ ਸਰਕਾਰਾਂ ਨੂੰ ਇੱਕ ਪ੍ਰਣਾਲੀ ਦੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ, ਜਿਸ ਵਿੱਚ ਰਾਜ ਸਰਕਾਰਾਂ ਦੇ ਵੱਖ-ਵੱਖ ਮੰਤਰਾਲਿਆਂ, ਜਿਵੇਂ ਕਿ ਜਲ ਮੰਤਰਾਲਾ, ਸਿੰਚਾਈ ਮੰਤਰਾਲਾ, ਖੇਤੀਬਾੜੀ ਮੰਤਰਾਲਾ, ਗ੍ਰਾਮੀਣ ਅਤੇ ਸ਼ਹਿਰੀ ਵਿਕਾਸ ਮੰਤਰਾਲਾ ਅਤੇ ਆਪਦਾ ਪ੍ਰਬੰਧਨ ਮੰਤਰਾਲਾ ਵਿਚਕਾਰ ਲਗਾਤਾਰ ਸੰਪਰਕ ਅਤੇ ਸੰਵਾਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਵਿਭਾਗਾਂ ਕੋਲ ਇੱਕ-ਦੂਸਰੇ ਨਾਲ ਸਬੰਧਿਤ ਜਾਣਕਾਰੀ ਅਤੇ ਅੰਕੜੇ ਹੋਣ ਤਾਂ ਯੋਜਨਾ ਬਣਾਉਣ ਵਿਚ ਮਦਦ ਮਿਲੇਗੀ।

ਇਹ ਦੱਸਦੇ ਹੋਏ ਕਿ ਕੇਵਲ ਸਰਕਾਰ ਦੇ ਪ੍ਰਯਤਨਾਂ ਨਾਲ ਸਫ਼ਲਤਾ ਨਹੀਂ ਮਿਲਦੀ, ਪ੍ਰਧਾਨ ਮੰਤਰੀ ਨੇ ਜਨਤਕ ਅਤੇ ਸਮਾਜਿਕ ਸੰਸਥਾਵਾਂ ਅਤੇ ਸਿਵਲ ਸੋਸਾਇਟੀ ਆਂ ਦੀ ਭੂਮਿਕਾ ਵੱਲ ਧਿਆਨ ਦਿਵਾਇਆ ਅਤੇ ਪਾਣੀ ਦੀ ਸੰਭਾਲ਼ ਨਾਲ ਸਬੰਧਿਤ ਮੁਹਿੰਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਪ੍ਰਧਾਨ ਮੰਤਰੀ ਨੇ ਸਮਝਾਉਂਦਿਆਂ ਕਿਹਾ ਕਿ ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਨਾਲ ਸਰਕਾਰ ਦੀ ਜਵਾਬਦੇਹੀ ਨਹੀਂ ਘਟਦੀ ਹੈ ਅਤੇ ਇਸਦਾ ਮਤਲਬ ਇਹ ਨਹੀਂ ਹੈ ਕਿ ਸਾਰੀ ਜ਼ਿੰਮੇਵਾਰੀ ਲੋਕਾਂ 'ਤੇ ਪਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਨ ਭਾਗੀਦਾਰੀ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਇਸ ਮੁਹਿੰਮ ਵਿੱਚ ਕੀਤੇ ਜਾ ਰਹੇ ਪ੍ਰਯਤਨਾਂ ਅਤੇ ਖਰਚੇ ਜਾਣ ਵਾਲੇ ਪੈਸੇ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ, “ਜਦੋਂ ਲੋਕ ਕਿਸੇ ਵੀ ਮੁਹਿੰਮ ਵਿੱਚ ਸ਼ਾਮਲ ਹੁੰਦੇ ਹਨ ਤਾਂ ਉਨ੍ਹਾਂ ਨੂੰ ਕੰਮ ਦੀ ਗੰਭੀਰਤਾ ਦਾ ਵੀ ਪਤਾ ਲਗ ਜਾਂਦਾ ਹੈ। ਇਸ ਨਾਲ ਕਿਸੇ ਵੀ ਯੋਜਨਾ ਜਾਂ ਮੁਹਿੰਮ ਦੇ ਪ੍ਰਤੀ ਲੋਕਾਂ ਵਿੱਚ ਮਲਕੀਅਤ ਦੀ ਭਾਵਨਾ ਪੈਦਾ ਹੁੰਦੀ ਹੈ।

ਸਵੱਛ ਭਾਰਤ ਅਭਿਯਾਨ ਦੀ ਉਦਾਹਰਣ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, "ਜਦੋਂ ਲੋਕ ਸਵੱਛ ਭਾਰਤ ਅਭਿਯਾਨ ਵਿੱਚ ਸ਼ਾਮਿਲ ਹੋਏ ਤਾਂ ਲੋਕਾਂ ਵਿੱਚ ਵੀ ਇੱਕ ਚੇਤਨਾ ਜਾਗ੍ਰਿਤ ਹੋਈ।" ਭਾਰਤ ਦੇ ਲੋਕਾਂ ਨੂੰ ਉਨ੍ਹਾਂ ਦੇ ਪ੍ਰਯਤਨਾਂ ਦਾ ਸਿਹਰਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕਈ ਪਹਿਲਕਦਮੀਆਂ ਕੀਤੀਆਂ, ਭਾਵੇਂ ਉਹ ਗੰਦਗੀ ਨੂੰ ਹਟਾਉਣ ਲਈ ਸਰੋਤ ਇਕੱਠੇ ਕਰਨ, ਵੱਖ-ਵੱਖ ਵਾਟਰ ਟ੍ਰੀਟਮੈਂਟ ਪਲਾਂਟਾਂ ਦਾ ਨਿਰਮਾਣ ਜਾਂ ਪਖਾਨੇ ਬਣਾਉਣ ਦਾ ਕੰਮ ਹੋਵੇ, ਪਰ ਇਸ ਮੁਹਿੰਮ ਦੀ ਸਫ਼ਲਤਾ ਉਦੋਂ ਯਕੀਨੀ ਹੋਈ, ਜਦੋਂ ਜਨਤਾ ਨੇ ਗੰਦਗੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ। ਪ੍ਰਧਾਨ ਮੰਤਰੀ ਨੇ ਪਾਣੀ ਦੀ ਸੰਭਾਲ਼ ਪ੍ਰਤੀ ਜਨ ਭਾਗੀਦਾਰੀ ਦੇ ਇਸ ਵਿਚਾਰ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ।

ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ, "ਅਸੀਂ ਇੱਕ 'ਜਲ ਜਾਗਰੂਕਤਾ ਮਹੋਤਸਵ' ਦਾ ਆਯੋਜਨ ਕਰ ਸਕਦੇ ਹਾਂ ਜਾਂ ਸਥਾਨਕ ਤੌਰ 'ਤੇ ਆਯੋਜਿਤ ਮੇਲਿਆਂ ਵਿੱਚ ਜਲ ਜਾਗਰੂਕਤਾ ਨਾਲ ਸਬੰਧਿਤ ਪ੍ਰੋਗਰਾਮ ਸ਼ਾਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਸਕੂਲਾਂ ਵਿੱਚ ਪਾਠਕ੍ਰਮ ਤੋਂ ਲੈ ਕੇ ਗਤੀਵਿਧੀਆਂ ਤੱਕ ਨਵਾਚਾਰੀ ਤਰੀਕਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਇਸ ਵਿਸ਼ੇ ਪ੍ਰਤੀ ਜਾਗਰੂਕ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੇਸ਼ ਹਰ ਜ਼ਿਲ੍ਹੇ ਵਿੱਚ 75 ਅੰਮ੍ਰਿਤ ਸਰੋਵਰ ਬਣਾ ਰਿਹਾ ਹੈ, ਜਿਸ ਵਿੱਚ ਹੁਣ ਤੱਕ 25 ਹਜ਼ਾਰ ਅੰਮ੍ਰਿਤ ਸਰੋਵਰ ਬਣਾਏ ਜਾ ਚੁੱਕੇ ਹਨ। ਉਨ੍ਹਾਂ ਸਮੱਸਿਆਵਾਂ ਦੀ ਪਹਿਚਾਣ ਕਰਨ ਅਤੇ ਹੱਲ ਲੱਭਣ ਲਈ ਟੈਕਨੋਲੋਜੀ, ਉਦਯੋਗ ਅਤੇ ਸਟਾਰਟਅੱਪ ਨੂੰ ਜੋੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ ਅਤੇ ਜੀਓ-ਸੈਂਸਿੰਗ ਅਤੇ ਜੀਓ-ਮੈਪਿੰਗ ਜਿਹੀਆਂ ਟੈਕਨੋਲੋਜੀਆਂ ਬਾਰੇ ਦੱਸਿਆ, ਜੋ ਬਹੁਤ ਮਦਦਗਾਰ ਹੋ ਸਕਦੀਆਂ ਹਨ। ਉਨ੍ਹਾਂ ਨੇ ਪਾਣੀ ਨਾਲ ਸਬੰਧਿਤ ਮੁੱਦਿਆਂ ਨੂੰ ਨੀਤੀਗਤ ਪੱਧਰ 'ਤੇ ਨਜਿੱਠਣ ਲਈ ਸਰਕਾਰੀ ਨੀਤੀਆਂ ਅਤੇ ਨੌਕਰਸ਼ਾਹੀ ਪ੍ਰਕਿਰਿਆਵਾਂ ਨੂੰ ਲਾਗੂ ਕਰਨ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

'ਜਲ ਜੀਵਨ ਮਿਸ਼ਨ' ਦੀ ਸਫ਼ਲਤਾ ਨੂੰ ਹਰ ਘਰ ਤੱਕ ਪਾਣੀ ਮੁਹੱਈਆ ਕਰਵਾਉਣ ਲਈ ਇੱਕ ਰਾਜ ਦੇ ਮੁੱਖ ਵਿਕਾਸ ਮਾਪਦੰਡ ਵਜੋਂ ਉਜਾਗਰ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਰਾਜਾਂ ਨੇ ਚੰਗਾ ਕੰਮ ਕੀਤਾ ਹੈ, ਜਦਕਿ ਕਈ ਅਜੇ ਵੀ ਇਸ ਦਿਸ਼ਾ ਵਿੱਚ ਅੱਗੇ ਵੱਧ ਰਹੇ ਹਨ। ਉਨ੍ਹਾਂ ਸੁਝਾਅ ਦਿੱਤਾ ਕਿ ਇੱਕ ਵਾਰ ਜਦੋਂ ਇਹ ਪ੍ਰਣਾਲੀ ਲਾਗੂ ਹੋ ਜਾਂਦੀ ਹੈ ਤਾਂ ਸਾਨੂੰ ਭਵਿੱਖ ਵਿੱਚ ਵੀ ਇਸ ਦੀ ਸਾਂਭ-ਸੰਭਾਲ਼ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਪ੍ਰਸਤਾਵ ਦਿੱਤਾ ਕਿ ਗ੍ਰਾਮ ਪੰਚਾਇਤਾਂ ਜਲ ਜੀਵਨ ਮਿਸ਼ਨ ਦੀ ਅਗਵਾਈ ਕਰਨ ਅਤੇ ਕੰਮ ਪੂਰਾ ਹੋਣ ਤੋਂ ਬਾਅਦ ਇਹ ਵੀ ਤਸਦੀਕ ਕਰਨ ਕਿ ਲੋੜੀਂਦਾ ਅਤੇ ਸਾਫ਼ ਪਾਣੀ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ, "ਹਰੇਕ ਗ੍ਰਾਮ ਪੰਚਾਇਤ ਪਿੰਡ ਵਿੱਚ ਟੂਟੀ ਦਾ ਪਾਣੀ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਦੀ ਗਿਣਤੀ ਨੂੰ ਦਰਸਾਉਂਦੀ ਇੱਕ ਮਹੀਨਾਵਾਰ ਜਾਂ ਤਿਮਾਹੀ ਰਿਪੋਰਟ ਵੀ ਆਨਲਾਈਨ ਜਮ੍ਹਾਂ ਕਰ ਸਕਦੀ ਹੈ।" ਉਨ੍ਹਾਂ ਇਹ ਵੀ ਕਿਹਾ ਕਿ ਪਾਣੀ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਪਾਣੀ ਦੀ ਜਾਂਚ ਦਾ ਪ੍ਰਬੰਧ ਵੀ ਵਿਕਸਿਤ ਕੀਤਾ ਜਾਵੇ।

ਉਦਯੋਗ ਅਤੇ ਖੇਤੀਬਾੜੀ ਦੋਵਾਂ ਖੇਤਰਾਂ ਵਿੱਚ ਪਾਣੀ ਦੀਆਂ ਲੋੜਾਂ ਬਾਰੇ ਗੱਲ ਕਰਦਿਆਂ ਪ੍ਰਧਾਨ ਮੰਤਰੀ ਨੇ ਸੁਝਾਅ ਦਿੱਤਾ ਕਿ ਸਾਨੂੰ ਇਨ੍ਹਾਂ ਦੋਵਾਂ ਖੇਤਰਾਂ ਨਾਲ ਜੁੜੇ ਲੋਕਾਂ ਨੂੰ ਪਾਣੀ ਦੀ ਸੁਰੱਖਿਆ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਉਣੀ ਚਾਹੀਦੀ ਹੈ। ਉਨ੍ਹਾਂ ਨੇ ਫਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ ਜਿਹੀਆਂ ਤਕਨੀਕਾਂ ਦੀਆਂ ਉਦਾਹਰਣਾਂ ਦਿੱਤੀਆਂ, ਜਿਨ੍ਹਾਂ ਦਾ ਪਾਣੀ ਦੀ ਸੰਭਾਲ਼ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇ ਤਹਿਤ ਸ਼ੁਰੂ ਕੀਤੀ ‘ਪ੍ਰਤੀ ਬੂੰਦ ਅਧਿਕ ਫਸਲ’ ਮੁਹਿੰਮ ਬਾਰੇ ਵੀ ਚਾਨਣਾ ਪਾਇਆ ਅਤੇ ਦੱਸਿਆ ਕਿ ਦੇਸ਼ ਵਿੱਚ ਹੁਣ ਤੱਕ 70 ਲੱਖ ਹੈਕਟੇਅਰ ਤੋਂ ਵੱਧ ਜ਼ਮੀਨ ਨੂੰ ਸੂਖਮ ਸਿੰਚਾਈ ਦੇ ਤਹਿਤ ਲਿਆਂਦਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ, “ਸਾਰੇ ਰਾਜਾਂ ਦੁਆਰਾ ਸੂਖਮ ਸਿੰਚਾਈ ਨੂੰ ਨਿਰੰਤਰ ਅੱਗੇ ਵਧਾਇਆ ਜਾਣਾ ਚਾਹੀਦਾ ਹੈ”। ਉਨ੍ਹਾਂ ਨੇ ਅਟਲ ਭੂ-ਜਲ ਸੰਰਖਣ ਯੋਜਨਾ ਦੀ ਉਦਾਹਰਣ ਵੀ ਦਿੱਤੀ, ਜਿਸ ਵਿੱਚ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਵਾਟਰਸ਼ੈੱਡ ਦਾ ਕੰਮ ਜਰੂਰੀ ਹੈ ਅਤੇ ਪਹਾੜੀ ਖੇਤਰਾਂ ਵਿੱਚ ਸਪ੍ਰਿੰਗਸ਼ੈੱਡ ਨੂੰ ਮੁੜ ਸੁਰਜੀਤ ਕਰਨ ਲਈ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦੀ ਜ਼ਰੂਰਤ ਹੈ।

ਪਾਣੀ ਦੀ ਸੰਭਾਲ਼ ਲਈ ਸੂਬੇ ਵਿੱਚ ਜੰਗਲਾਤ ਦਾ ਘੇਰਾ ਵਧਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਪ੍ਰਧਾਨ ਮੰਤਰੀ ਨੇ ਵਾਤਾਵਰਣ ਅਤੇ ਜਲ ਮੰਤਰਾਲੇ ਦੁਆਰਾ ਤਾਲਮੇਲ ਵਾਲੇ ਪ੍ਰਯਤਨਾਂ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪਾਣੀ ਦੇ ਸਾਰੇ ਸਥਾਨਕ ਸਰੋਤਾਂ ਦੀ ਸੰਭਾਲ਼ 'ਤੇ ਧਿਆਨ ਦੇਣ ਲਈ ਵੀ ਕਿਹਾ ਅਤੇ ਦੁਹਰਾਇਆ ਕਿ ਗ੍ਰਾਮ ਪੰਚਾਇਤਾਂ ਨੂੰ ਜਲ ਸਪਲਾਈ ਤੋਂ ਲੈ ਕੇ ਸੈਨੀਟੇਸ਼ਨ ਅਤੇ ਕਚਰਾ ਪ੍ਰਬੰਧਨ ਤੱਕ ਦੀ ਰੂਪ-ਰੇਖਾ 'ਤੇ ਵਿਚਾਰ ਕਰਦੇ ਹੋਏ ਅਗਲੇ 5 ਵਰ੍ਹਿਆਂ ਲਈ ਕਾਰਜ ਯੋਜਨਾ ਤਿਆਰ ਕਰਨੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਇਹ ਵੀ ਕਿਹਾ ਕਿ ਉਹ ਪੰਚਾਇਤ ਪੱਧਰ 'ਤੇ ਪਾਣੀ ਦਾ ਬਜਟ ਤਿਆਰ ਕਰਨ ਦੇ ਤਰੀਕੇ ਇਸ ਅਧਾਰ 'ਤੇ ਅਪਣਾਉਣ ਕਿ ਕਿਹੜੇ ਪਿੰਡ ਵਿੱਚ ਕਿੰਨੇ ਪਾਣੀ ਦੀ ਜ਼ਰੂਰਤ ਹੈ ਅਤੇ ਇਸ ਲਈ ਕੀ ਕੰਮ ਕੀਤਾ ਜਾ ਸਕਦਾ ਹੈ। 'ਕੈਚ ਦ ਰੇਨ' ਮੁਹਿੰਮ ਦੀ ਸਫ਼ਲਤਾ 'ਤੇ ਚਾਨਣਾ ਪਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਜ ਸਰਕਾਰ ਦਾ ਜ਼ਰੂਰੀ ਹਿੱਸਾ ਬਣ ਜਾਣੀਆਂ ਚਾਹੀਦੀਆਂ ਹਨ, ਜਿੱਥੇ ਉਨ੍ਹਾਂ ਦਾ ਸਲਾਨਾ ਮੁੱਲਾਂਕਣ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਰਖਾ ਦਾ ਇੰਤਜ਼ਾਰ ਕਰਨ ਦੀ ਬਜਾਏ ਵਰਖਾ ਤੋਂ ਪਹਿਲਾਂ ਸਾਰੀ ਯੋਜਨਾਬੰਦੀ ਕਰਨ ਦੀ ਜ਼ਰੂਰਤ ਹੈ।

ਪਾਣੀ ਦੀ ਸੰਭਾਲ਼ ਦੇ ਖੇਤਰ ਵਿੱਚ ਸਰਕੂਲਰ ਅਰਥਵਿਵਸਥਾ ਦੀ ਮਹੱਤਤਾ 'ਤੇ ਚਾਨਣਾ ਪਾਉਂਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਬਜਟ ਵਿੱਚ ਸਰਕੂਲਰ ਅਰਥਵਿਵਸਥਾ 'ਤੇ ਬਹੁਤ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ, "ਜਦੋਂ ਸੋਧੇ ਗਏ ਪਾਣੀ ਦੀ ਮੁੜ ਵਰਤੋਂ ਕੀਤੀ ਜਾਂਦੀ ਹੈ, ਤਾਂ ਤਾਜ਼ੇ ਪਾਣੀ ਦੀ ਬਚਤ ਹੁੰਦੀ ਹੈ, ਪੂਰੇ ਵਾਤਾਵਰਣ ਨੂੰ ਇਸ ਨਾਲ ਬਹੁਤ ਲਾਭ ਹੁੰਦਾ ਹੈ। ਇਸ ਲਈ ਪਾਣੀ ਦੋ ਸੋਧ, ਪਾਣੀ ਦੀ ਮੁੜ ਵਰਤੋਂ ਜ਼ਰੂਰੀ ਹੈ।" ਉਨ੍ਹਾਂ ਨੇ ਦੁਹਰਾਇਆ ਕਿ ਰਾਜਾਂ ਨੂੰ ਵੱਖ-ਵੱਖ ਉਦੇਸ਼ਾਂ ਲਈ 'ਟਰੀਟ ਵਾਟਰ' ਦੀ ਵਰਤੋਂ ਨੂੰ ਵਧਾਉਣ ਦੇ ਢੰਗ-ਤਰੀਕੇ ਲੱਭਣੇ ਚਾਹੀਦੇ ਹਨ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਸਾਡੀ ਕੋਈ ਵੀ ਨਦੀ ਜਾਂ ਜਲ ਸਰੋਤ ਬਾਹਰੀ ਕਾਰਕਾਂ ਨਾਲ ਪ੍ਰਦੂਸ਼ਿਤ ਨਾ ਹੋਣ, ਸਾਨੂੰ ਜਲ ਪ੍ਰਬੰਧਨ ਅਤੇ ਸੀਵਰੇਜ ਟ੍ਰੀਟਮੈਂਟ ਨੈੱਟਵਰਕ ਬਣਾਉਣ ਦੀ ਜ਼ਰੂਰਤ ਹੈ। ਹਰ ਰਾਜ ਵਿੱਚ ਕਚਰਾ ਪ੍ਰਬੰਧਨ ਅਤੇ ਸੀਵਰੇਜ ਟ੍ਰੀਟਮੈਂਟ ਦਾ ਇੱਕ ਨੈੱਟਵਰਕ ਬਣਾਉਣ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਕਿਹਾ, "ਸਾਡੀਆਂ ਨਦੀਆਂ, ਸਾਡੇ ਜਲ ਸਰੋਤ ਪੂਰੇ ਜਲ ਵਾਤਾਵਰਣ ਦਾ ਸਭ ਤੋਂ ਮਹੱਤਵਪੂਰਨ ਹਿੱਸਾ ਹਨ।" ਅੰਤ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਇਸ ਦੇ ਨਾਲ ਨਮਾਮਿ ਗੰਗੇ ਮਿਸ਼ਨ ਦੇ ਬਲੂਪ੍ਰਿੰਟ ਦੇ ਰੂਪ ਵਿੱਚ, ਹੋਰ ਰਾਜ ਵੀ ਨਦੀਆਂ ਦੀ ਸੰਭਾਲ਼ ਲਈ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾ ਸਕਦੇ ਹਨ। ਪਾਣੀ ਨੂੰ ਸਹਿਯੋਗ ਅਤੇ ਤਾਲਮੇਲ ਦਾ ਵਿਸ਼ਾ ਬਣਾਉਣਾ ਹਰੇਕ ਰਾਜ ਦੀ ਜ਼ਿੰਮੇਵਾਰੀ ਹੈ।"

ਸਾਰੇ ਰਾਜਾਂ ਦੇ ਜਲ ਸਰੋਤ ਮੰਤਰੀਆਂ ਨੇ ਪਾਣੀ ਦੀ ਸੰਭਾਲ਼ ਦੇ ਵਿਸ਼ੇ 'ਤੇ ਰਾਜ ਮੰਤਰੀਆਂ ਦੇ ਪਹਿਲੀ ਸਰਬ ਭਾਰਤੀ ਸਲਾਨਾ ਸੰਮੇਲਨ ਵਿੱਚ ਹਿੱਸਾ ਲਿਆ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

  • చెచర్ల ఉమాపతి January 30, 2023

    🙏🚩🌹🌹🛕🇮🇳🇮🇳🇮🇳🛕🌹🌹🚩👏
  • S Babu January 09, 2023

    🙏
  • CHANDRA KUMAR January 07, 2023

    Double Spirals Cone Economy (द्वि चक्रीय शंकु अर्थव्यवस्था) वर्तमान समय में भारतीय अर्थव्यवस्था को नई आकृति प्रदान करने की जरूरत है। अभी भारतीय अर्थव्यवस्था वृत्ताकार हो गया है, भारतीय किसान और मजदूर प्राथमिक वस्तु का उत्पादन करता है, जिसका कीमत बहुत कम मिलता है। फिर उसे विश्व से महंगी वस्तु खरीदना पड़ता है, जिसका कीमत अधिक होता है। इस चक्रीय अर्थव्यवस्था में प्राथमिक सस्ता उत्पाद विदेश जाता है और महंगा तृतीयक उत्पाद विदेश से भारत आता है। यह व्यापार घाटा को जन्म देता है। विदेशी मुद्रा को कमी पैदा करता है। अब थोड़ा अर्थव्यवस्था को आकृति बदलकर देखिए, क्योंकि अर्थव्यवस्था का आकृति बदलना आसान है। लेकिन भारत सरकार अर्थव्यवस्था का आकार बढ़ाने के प्रयास में लगा है, वह भी विदेशी निवेश से, यह दूरदर्शिता नहीं है। भारतीय अर्थव्यवस्था में दो तरह की मुद्रा का प्रचलन शुरू करना चाहिए, 80% मुद्रा डिजिटल करेंसी के रूप में और 20% मुद्रा वास्तविक मुद्रा के रूप में। 1. इसके लिए, भारत सरकार अपने कर्मचारियों को वेतन के रूप में 80% वेतन डिजिटल करेंसी में और 20% वेतन भारतीय रुपए में दिया जाए। 2. अनुदान तथा ऋण भी 80% डिजिटल करेंसी के रूप में और 20% भारतीय रुपए के रूप में दिया जाए। 3. इसका फायदा यह होगा कि भारतीय मुद्रा दो भागों में बंट जायेगा। 80% डिजिटल करेंसी से केवल भारत में निर्मित स्वदेशी सामान ही खरीदा और बेचा जा सकेगा। 4. इससे स्वदेशी वस्तुओं का उपभोग बढ़ेगा, व्यापार घाटा कम होगा। 5. महंगे विदेशी सामान को डिजिटल करेंसी से नहीं खरीदा जा सकेगा। 6. वर्तमान समय में सरकारी कर्मचारी अपने धन का 70 से 80% का उपयोग केवल विदेशी ब्रांडेड सामान खरीदने में खर्च होता है। इससे घरेलू अर्थव्यवस्था पर नकारात्मक प्रभाव पड़ता है और सरकार का अधिकतम धन विदेशी अर्थव्यवस्था को गति प्रदान करता है। इसीलिए भारत सरकार को चाहिए की जो वेतन सरकारी कर्मचारियों को दिया जा रहा है उसका उपयोग घरेलू अर्थव्यवस्था को गति देने में किया जाना चाहिए। 7. भारत के उद्योगपति और अत्यधिक संपन्न व्यक्ति अपने धन का उपयोग स्वदेशी वस्तुओं को खरीदने में करे। व्यर्थ का सम्मान पाने के लिए विदेशी ब्रांड पर पैसा खर्च न करे। इसके लिए भी, यह अनिवार्य कर दिया जाए कि यदि किसी व्यक्ति को 20% से अधिक का लाभ प्राप्त होता है तो उसके लाभ का धन दो भागों में बदल दिया जायेगा, 80% भाग डिजिटल करेंसी में और 20% भाग वास्तविक रुपए में। 8. वर्तमान समय में जब वैश्विक मंदी दस्तक देने वाला है, ऐसी समय में भारतीयों को ब्रांडेड वस्तुओं को तरफ आकर्षित होने के बजाय, घरेलू अर्थव्यवस्था को गति देने के लिए, स्वदेशी वस्तुओं का खरीद करना चाहिए। इससे रोजगार सृजन होगा। अब थोड़ा समझते हैं, द्वि चक्रीय शंकु अर्थव्यवस्था को। 1. इसमें दो शंकु है, एक शंकु विदेशी अर्थव्यवस्था को दर्शाता है, और दूसरा शंकु घरेलू अर्थव्यवस्था को दर्शाता है। 2. दोनों शंकु के मध्य में भारत सरकार है, जिसे दोनों अर्थव्यवस्था को नियंत्रित करना चाहिए। यदि आप नाव को नियंत्रित नहीं करेंगे, तब वह नाव दिशाहीन होकर समुद्र में खो जायेगा, इसका फायदा समुद्री डाकू उठायेगा। 3. भारत सरकार को चाहिए की वह दोनों शंकु को इस तरह संतुलित करे की , धन का प्रवाह विदेश अर्थव्यवस्था की तरफ नकारात्मक और घरेलू अर्थव्यवस्था की तरफ सकारात्मक हो। 4. इसके लिए, भारत सरकार को चाहिए की वह अपना बजट का 80% हिस्सा डिजिटल करेंसी के रूप में घरेलू अर्थव्यवस्था को दे, जबकि 20% छपाई के रुपए के रूप में विदेशी अर्थव्यवस्था हेतु उपलब्ध कराए। 5. घरेलू अर्थव्यवस्था को विदेशी अर्थव्यवस्था से अलग किया जाए। विदेशी वस्तुओं की बिक्री हेतु भारत में अलग स्टोर बनाने के लिए बाध्य किया जाए। विदेशी वस्तुओं को खरीदने के लिए अलग मुद्रा (छपाई के रुपए) का इस्तेमाल को ही स्वीकृति दिया जाए। 6. जब दूसरा देश दबाव डाले की हमें भारत में व्यापार करने में बढ़ा उत्पन्न किया जा रहा है, तब उन्हें स्पष्ट कहा जाना चाहिए की हम अपने देश में रोजगार सृजन करने , भुखमरी को खत्म करने का प्रयास कर रहे हैं। 7. दूसरे देशों के राष्ट्रध्यक्ष को धोखा देने के लिए, उन्हें कहा जाए की अभिभ्रात में लोकसभा चुनाव है। लोकसभा चुनाव खत्म होते ही भारतीय अर्थव्यवस्था आप सभी के लिए खोल देंगे, ताकि विदेशियों को भारत में व्यापार करना सुगम हो जाए। 8. अभी भारतीय श्रमिक और मजदूर स्पाइरल शंकु के सबसे नीचे है और एक बार हाथ से पैसा बाजार में खर्च हो गया तो अगले कई दिनों बाद अथवा अगले वर्ष ही पैसा हाथ में आता है। क्योंकि कृषि उत्पाद वर्ष में 2 बार हो बेचने का मौका मिलता है किसानों को। 9. spiral cone में पैसा जितनी तेजी से निम्न वर्ग से उच्च वर्ग को तरफ बढ़ता है, उतनी ही तेजी से निम्न वर्ग का गरीबी बढ़ता है, परिणाम स्वरूप स्वदेशी अर्थव्यवस्था का शंकु का शीर्ष छोटा होता जाता है और निम्न वर्ग का व्यास बढ़ता जाता है। 10. भारत सरकार को अब अनुदान देने के बजाय, निवेश कार्य में धन लगाना चाहिए। ताकि घरेलू अर्थव्यवस्था में वृद्धि हो। 11. अभी भारत सरकार का पैसे जैसे ही भारतीय श्रमिक, भारतीय नौकरशाह को मिलता है। वैसे ही विदेशी कंपनियां, ब्रांडेड सामान का चमक दिखाकर( विज्ञापन द्वारा भ्रमित कर), उस धन को भारतीय घरेलू अर्थव्यवस्था से चूस लेता है और विदेश भेज देता है। 12. ऐसा होने से रोकने के लिए, भारतीयों को दो प्रकार से धन मुहैया कराया जाए। ताकि विदेशी ब्रांडेड सामान खरीद ही न पाए। जो भारतीय फिर भी अपने धन का बड़ा हिस्सा विदेशी सामान खरीदने का प्रयास करे उन्हें अलग अलग तरीके से हतोत्साहित करने का उपाय खोजा जाए। 13. भारत में किसी भी वस्तु के उत्पादन लागत का 30% से अधिक लाभ अर्जित करना, अपराध घोषित किया जाए। इससे भारतीय निम्न वर्ग कम धन में अधिक आवश्यक सामग्री खरीद सकेगा। 14. विदेश में कच्चा कृषि उत्पाद की जगह पैकेट बंद तृतियक उत्कृष्ट उत्पाद भेजा जाए। डोमिनोज पिज्जा की जगह देल्ही पिज्जा को ब्रांड बनाया जाए। 15. कच्चा धात्विक खनिज विदेश भेजने के बजाय, घरेलू उद्योग से उत्कृष्ट धात्वीक सामग्री बनाकर निर्यात किया जाए। 16. उद्योग में अकुशल मजदूर को बुलाकर ट्रेनिंग देकर कुशल श्रमिक बनाया जाए। 17. विदेशी अर्थव्यवस्था वाले से शंकु से धन चूसकर, घरेलू अर्थव्यवस्था वाले शंकु की तरफ प्रवाहित किया जाए। यह कार्य दोनों शंकु के मध्य बैठे भारत सरकार को करना ही होगा। 18. यदि भारत सरकार चीन को सरकार की तरह सक्रियता दिखाए तो भारतीय अर्थव्यवस्था का स्वर्णिम दौर शुरू हो सकता है। 19. अभी तो भारतीय अर्थव्यवस्था से धन तेजी से विदेश को ओर जा रहा है, और निवेश एक तरह का हवा है जो मोटर से पानी निकालने के लिए भेजा जाता है। 20. बीजेपी को वोट भारतीय बेरोजगारों, श्रमिकों और किसानों से ही मांगना है तो एक वर्ष इन्हें ही क्यों न तृप्त किया जाए। फिर चुनाव जीतकर आएंगे, तब उद्योगपतियों और पूंजीपतियों के लिए चार वर्ष तक जी भरकर काम कीजिएगा।
  • Vishal Kumar January 07, 2023

    Jai ho
  • प्रकाश सिंह January 07, 2023

    प्रकाश सिंह ग्राम पंचायत पाली जिला नागौर तहसील डेगाना किसान छोटा सा मोदी जी नमन नमन नमस्कार आप ऐसे दासा दे रहे हो किसान लोगों को किसी के खाते में छोटे-मोटे गरीब आदमी को कोई के भी पैसा आ रहा है तो आ रहा है किसी के नहीं आ रहा था राशन कार्ड बनाओ तो जनता को राशन कार्ड बना लिया था अभी किसी का है किसी के नहीं आया ऐसा क्या है बताते तो आप बड़ी बड़ी बातें फेंक देते हैं करते कुछ भी नहीं है जय हिंद जय भारत
  • virender gihara January 07, 2023

    modi ji jindabad BJP virendar gihara zila upadhyax zila uttar paschim Delhi
  • Dr Upendra Kumar Oli January 07, 2023

    माननीय प्रधान मंत्री महोदय इतना अधिक विकास होने के बाद भी हम दिल्ली , हिमाचल एवम अन्य जगह अपना विश्वास क्यों नही बना पा रहे हैं यह एक बहुत बड़ी सोचने की बात है , मैं बहुत व्यथित हूं, इस पर अलग से कार्य करने की जरूरत है हम क्यों उन समर्थन न करने बालों के दिलों में जगह नहीं बना पा रहे हैं जो की सब कुछ मिलने के बाद भी सरकार को समर्थन नहीं दे रहे हैं डा उपेंद्र कुमार ओली हल्द्वानी उत्तराखंड।
  • Narayan Singh Chandana January 07, 2023

    जल ही जीवन है माननीय प्रधानमंत्री जी का संदेश एवं पहल आमजन के हित में
  • Hanif Ansari January 06, 2023

    Jai hind Jai bjp manniya modi ji
  • Hanif Ansari January 06, 2023

    Namaste bharat bhumi hindu
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Three-wheeler sales in India likely to grow 6-8% in FY26, says SIAM

Media Coverage

Three-wheeler sales in India likely to grow 6-8% in FY26, says SIAM
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 26 ਮਾਰਚ 2025
March 26, 2025

Empowering Every Indian: PM Modi's Self-Reliance Mission