ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਚਾਰਜ ਸੰਭਾਲਣ ਅਤੇ ਚੋਣਾਂ ਵਿੱਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ।
ਦੋਵੇਂ ਲੀਡਰਸ ਨੇ ਦੋਵੇਂ ਦੇਸ਼ਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਯਾਦ ਕੀਤਾ ਅਤੇ ਭਾਰਤ ਅਤੇ ਬ੍ਰਿਟੇਨ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਇਆ। ਦੋਵੇਂ ਲੀਡਰਸ ਨੇ ਆਪਸੀ ਤੌਰ ‘ਤੇ ਲਾਭਕਾਰੀ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।
ਬ੍ਰਿਟੇਨ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਭਾਰਤੀ ਸਮੁਦਾਏ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਦੋਵੇਂ ਧਿਰਾਂ ਨੇ ਜਨਤਾ ਦੇ ਦਰਮਿਆਨ ਆਪਸੀ ਸਬੰਧਾਂ ਨੂੰ ਪ੍ਰੋਤਸਾਹਨ ਦੇਣ ‘ਤੇ ਸਹਿਮਤੀ ਪ੍ਰਗਟਾਈ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।
ਦੋਵੇਂ ਲੀਡਰਸ ਨੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਪ੍ਰਗਟਾਈ।