Quoteਦੋਵੇਂ ਨੇਤਾਵਾਂ ਨੇ ਭਾਰਤ-ਬ੍ਰਿਟੇਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਤੋਂ ਦੁਹਰਾਇਆ
Quoteਦੋਵੇਂ ਧਿਰਾਂ ਆਪਸੀ ਤੌਰ ‘ਤੇ ਲਾਭਕਾਰੀ ਮੁਕਤ ਵਪਾਰ ਸਮਝੌਤੇ (FTA) ਦੇ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨਗੇ
Quoteਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸਟਾਰਮਰ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਮਾਣਯੋਗ ਕੀਰ ਸਟਾਰਮਰ ਨਾਲ ਗੱਲਬਾਤ ਕੀਤੀ।

ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵਜੋਂ ਚਾਰਜ ਸੰਭਾਲਣ ਅਤੇ ਚੋਣਾਂ ਵਿੱਚ ਲੇਬਰ ਪਾਰਟੀ ਦੀ ਸ਼ਾਨਦਾਰ ਜਿੱਤ ‘ਤੇ ਵਧਾਈ ਦਿੱਤੀ।

ਦੋਵੇਂ ਲੀਡਰਸ ਨੇ ਦੋਵੇਂ ਦੇਸ਼ਾਂ ਦੇ ਦਰਮਿਆਨ ਇਤਿਹਾਸਿਕ ਸਬੰਧਾਂ ਨੂੰ ਯਾਦ ਕੀਤਾ ਅਤੇ ਭਾਰਤ ਅਤੇ ਬ੍ਰਿਟੇਨ ਦੇ ਦਰਮਿਆਨ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਅੱਗੇ ਵਧਾਉਣ ਦੀ ਆਪਣੀ ਪ੍ਰਤੀਬੱਧਤਾ ਨੂੰ ਮੁੜ ਦੁਹਰਾਇਆ।  ਦੋਵੇਂ ਲੀਡਰਸ ਨੇ ਆਪਸੀ ਤੌਰ ‘ਤੇ ਲਾਭਕਾਰੀ ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤੇ  ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।

ਬ੍ਰਿਟੇਨ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਵਿਕਾਸ ਵਿੱਚ ਭਾਰਤੀ ਸਮੁਦਾਏ ਦੇ ਸਕਾਰਾਤਮਕ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਦੋਵੇਂ ਧਿਰਾਂ ਨੇ ਜਨਤਾ ਦੇ ਦਰਮਿਆਨ ਆਪਸੀ ਸਬੰਧਾਂ ਨੂੰ ਪ੍ਰੋਤਸਾਹਨ ਦੇਣ ‘ਤੇ ਸਹਿਮਤੀ ਪ੍ਰਗਟਾਈ।

 ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੂੰ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।

ਦੋਵੇਂ ਲੀਡਰਸ ਨੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਪ੍ਰਗਟਾਈ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Economic Survey: India leads in mobile data consumption/sub, offers world’s most affordable data rates

Media Coverage

Economic Survey: India leads in mobile data consumption/sub, offers world’s most affordable data rates
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 1 ਫਰਵਰੀ 2025
February 01, 2025

Budget 2025-26 Viksit Bharat’s Foundation Stone: Inclusive, Innovative & India-First Policies under leadership of PM Modi