ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸ ਸਥਿਤੀ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ ਹੈ।
ਸ੍ਰੀ ਮੋਦੀ ਨੇ ਸਾਰੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਕਲਿਆਣ ਦੇ ਲਈ ਭੀ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸਿੱਕਿਮ ਦੇ ਮੁੱਖ ਮੰਤਰੀ, ਸ਼੍ਰੀ ਪੀ.ਐੱਸ. ਤਮਾਂਗ (@PSTamangGolay) ਨਾਲ ਗੱਲ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਪਦਾ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਚੁਣੌਤੀ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮੈਂ ਪ੍ਰਭਾਵਿਤ ਸਾਰੇ ਲੋਕਾਂ ਦੀ ਸੁਰੱਖਿਆ ਅਤੇ ਕਲਿਆਣ ਦੇ ਲਈ ਪ੍ਰਾਰਥਨਾ ਕਰਦਾ ਹਾਂ।”
Spoke to Sikkim CM Shri @PSTamangGolay and took stock of the situation in the wake of the unfortunate natural calamity in parts of the state. Assured all possible support in addressing the challenge. I pray for the safety and well-being of all those affected.
— Narendra Modi (@narendramodi) October 4, 2023