ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਸਾਂਝੇਗਾਰੀ ਦੇ ਪ੍ਰਤੀ ਰਾਸ਼ਟਰਪਤੀ ਬਾਇਡੇਨ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ
ਨੇਤਾਵਾਂ ਨੇ ਕਿਹਾ ਕਿ ਭਾਰਤ-ਅਮਰੀਕਾ ਸਾਂਝੇਦਾਰੀ ਦਾ ਉਦੇਸ਼ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਨੂੰ ਲਾਭ ਪਹੁੰਚਾਉਣਾ ਹੈ
ਦੋਵਾਂ ਨੇਤਾਵਾਂ ਨੇ ਯੂਕਰੇਨ ਵਿੱਚ ਸਥਿਤੀ ਦੇ ਨਾਲ-ਨਾਲ ਵੱਖ-ਵੱਖ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡੇਨ ਨੂੰ ਯੂਕਰੇਨ ਦੀ ਆਪਣੀ ਹਾਲੀਆ ਯਾਤਰਾ ਦੇ ਬਾਰੇ ਦੱਸਿਆ
ਪ੍ਰਧਾਨ ਮੰਤਰੀ ਨੇ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ
ਦੋਵਾਂ ਨੇਤਾਵਾਂ ਨੇ ਬੰਗਲਾ ਦੇਸ਼ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਬਹਾਲੀ ਅਤੇ ਘੱਟ ਗਿਣਤੀਆਂ, ਵਿਸ਼ੇਸ਼ ਤੌਰ ‘ਤੇ ਹਿੰਦੂਆਂ ਦੀ ਸੁਰੱਖਿਆ ਸੁਨਿਸ਼ਿਤ ਕਰਨ ‘ਤੇ ਜ਼ੋਰ ਦਿੱਤਾ
ਨੇਤਾਵਾਂ ਨੇ ਕਵਾਡ ਸਮੇਤ ਵੱਖ-ਵੱਖ ਬਹੁ-ਪੱਖੀ ਮੰਚਾਂ ‘ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਮਰੀਕਾ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਜੋਸੈਫ ਆਰ.ਬਾਇਡੇਨ ਨਾਲ ਅੱਜ ਟੈਲੀਫੋਨ ‘ਤੇ ਗੱਲਬਾਤ ਹੋਈ।

ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਦੇ ਪ੍ਰਤੀ ਰਾਸ਼ਟਰਪਤੀ ਬਾਇਡੇਨ ਦੀ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਇਹ ਸਾਂਝੇਦਾਰੀ ਲੋਕਤੰਤਰ, ਕਾਨੂੰਨ ਦਾ ਸ਼ਾਸਨ ਅਤੇ ਲੋਕਾਂ ਦੇ ਦਰਮਿਆਨ ਮਜ਼ਬੂਤ ਸਬੰਧਾਂ ਦੀਆਂ ਸਾਝੀਆਂ ਕੀਮਤਾਂ ‘ਤੇ ਅਧਾਰਿਤ ਹੈ।

ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਭਾਰਤ-ਅਮਰੀਕਾ ਸਾਂਝੇਦਾਰੀ ਦਾ ਉਦੇਸ਼ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਨੂੰ ਲਾਭ ਪਹੁੰਚਾਉਣਾ ਹੈ।

ਦੋਵਾਂ ਨੇਤਾਵਾਂ ਨੇ ਕਈ ਖੇਤਰੀ ਅਤੇ ਗਲੋਬਲ ਮੁੱਦਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਵਿੱਚ ਸਥਿਤੀ ‘ਤੇ ਚਰਚਾ ਕਰਦੇ ਹੋਏ ਰਾਸ਼ਟਰਪਤੀ ਬਾਇਡੇਨ ਨੂੰ ਆਪਣੀ ਹਾਲੀਆ ਯੂਕਰੇਨ ਯਾਤਰਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੱਲਬਾਤ ਅਤੇ ਕੂਟਨੀਤੀ ਦੇ ਜ਼ਰੀਏ ਸਮੱਸਿਆ ਨਾਲ ਨਜਿੱਠਣ ਸਬੰਧੀ ਭਾਰਤ ਦੇ ਦ੍ਰਿਸ਼ਟੀਕੋਣ ਅਤੇ ਜਲਦੀ ਤੋਂ ਜਲਦੀ ਸ਼ਾਂਤੀ ਅਤੇ ਸਥਿਰਤਾ ਦੀ ਬਹਾਲੀ ਲਈ ਭਾਰਤ ਦੇ ਪੂਰਨ ਸਮਰਥਨ ਨੂੰ ਦੁਹਰਾਇਆ।

ਦੋਵਾਂ ਨੇਤਾਵਾਂ ਨੇ ਬੰਗਲਾਦੇਸ਼ ਦੀ ਸਥਿਤੀ ‘ਤੇ ਆਪਣੀ ਸਾਂਝੀ ਚਿੰਤਾ ਵਿਅਕਤ ਕੀਤੀ। ਉਨ੍ਹਾਂ  ਨੇ ਕਾਨੂੰਨ ਅਤੇ ਵਿਵਸਥਾ ਦੀ ਬਹਾਲੀ ਅਤੇ ਬੰਗਲਾਦੇਸ਼ ਵਿੱਚ ਘੱਟ ਗਿਣਤੀਆਂ , ਵਿਸ਼ੇਸ਼ ਤੌਰ ‘ਤੇ ਹਿੰਦੂਆਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ‘ਤੇ ਜ਼ੋਰ ਦਿੱਤਾ।

ਦੋਵਾਂ ਨੇਤਾਵਾਂ ਨੇ ਕਵਾਡ ਸਮੇਤ ਵੱਖ-ਵੱਖ ਬਹੁ-ਪਖੀ ਮੰਚਾਂ ‘ਤੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੁਹਰਾਈ।

 ਉਨ੍ਹਾਂ ਨੇ ਲਗਾਤਾਰ ਸੰਪਰਕ ਵਿੱਚ ਬਣੇ ਰਹਿਣ ਲਈ ਵੀ ਸਹਿਮਤੀ ਜਤਾਈ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
The People’s Padma: How PM Modi Redefined India’s Highest Civilian Awards

Media Coverage

The People’s Padma: How PM Modi Redefined India’s Highest Civilian Awards
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਜਨਵਰੀ 2025
January 28, 2025

Appreciation for PM Modi’s Transformative Decade of Empowerment, Innovation and Promoting Tradition