ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੱਖਣੀ ਅਫ਼ਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀਮਾਨ ਮਾਟੇਮੇਲਾ ਸਿਰਿਲ ਰਾਮਾਫੋਸਾ (Matemela Cyril Ramaphosa) ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ 2023 ਵਿੱਚ ਮਨਾਏ ਜਾਣ ਵਾਲੇ ਦੁਵੱਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ ਤੀਹਵੀਂ ਵਰ੍ਹੇਗੰਢ ਦੇ ਸੰਦਰਭ ਸਮੇਤ ਦੁਵੱਲੇ ਸਹਿਯੋਗ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ।
ਰਾਸ਼ਟਰਪਤੀ ਰਾਮਾਫੋਸਾ ਨੇ ਪ੍ਰਧਾਨ ਮੰਤਰੀ ਨੂੰ 22-24 ਅਗਸਤ, 2023 ਨੂੰ ਦੱਖਣੀ ਅਫਰੀਕਾ ਦੀ ਮੇਜ਼ਬਾਨੀ ਵਿੱਚ ਹੋਣ ਵਾਲੀ ਬ੍ਰਿਕਸ ਸਮਿਟ ਲਈ ਸੱਦਾ ਦਿੱਤਾ ਅਤੇ ਉਨ੍ਹਾਂ ਨੂੰ ਇਸ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਸੱਦਾ ਸਵੀਕਾਰ ਕਰ ਲਿਆ ਅਤੇ ਦੱਸਿਆ ਕਿ ਉਹ ਸਮਿਟ ਵਿੱਚ ਸ਼ਾਮਲ ਹੋਣ ਲਈ ਜੋਹਾਨਸਬਰਗ ਦੀ ਆਪਣੀ ਫੇਰੀ ਲਈ ਉੱਤਸੁਕ ਹਨ।
ਉਨ੍ਹਾਂ ਨੇ ਆਪਸੀ ਹਿੱਤਾਂ ਦੇ ਕਈ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।
ਰਾਸ਼ਟਰਪਤੀ ਰਾਮਾਫੋਸਾ ਨੇ ਜੀ20 ਦੀ ਮੌਜੂਦਾ ਪ੍ਰੈਜ਼ੀਡੈਂਸੀ ਹੇਠ ਭਾਰਤ ਦੀਆਂ ਪਹਿਲਾਂ ਲਈ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਕਿਹਾ ਕਿ ਉਹ ਜੀ20 ਸਮਿਟ ਵਿੱਚ ਸ਼ਾਮਲ ਹੋਣ ਲਈ ਭਾਰਤ ਆਉਣ ਦੀ ਉਮੀਦ ਰੱਖਦੇ ਹਨ।
ਦੋਵੇਂ ਨੇਤਾਵਾਂ ਵਿੱਚ ਆਪਸੀ ਸੰਪਰਕ ਕਾਇਮ ਰੱਖਣ ‘ਤੇ ਵੀ ਸਹਿਮਤੀ ਬਣੀ।