ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸ ਦੇ ਰਾਸ਼ਟਰਪਤੀ, ਸ਼੍ਰੀ ਵਲਾਦਿਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਦੋਵਾਂ ਨੇਤਾਵਾਂ ਨੇ ਆਪਣੇ ਦੇਸ਼ਾਂ ਦੇ ਦਰਮਿਆਨ ਹੁਣੇ ਹੋਏ ਉੱਚ ਪੱਧਰੀ ਅਦਾਨ-ਪ੍ਰਦਾਨ ਦੇ ਬਾਅਦ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ‘ਤੇ ਪ੍ਰਗਤੀ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਦੁਵੱਲੇ ਸਬੰਧਾਂ ਵਿੱਚ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ ਅਤੇ ਭਾਰਤ-ਰੂਸ ਵਿਸ਼ੇਸ਼ ਅਤੇ ਵਿਸ਼ੇਸ਼ਾਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਭਵਿੱਖ ਦੀਆਂ ਪਹਿਲਾਂ ਦਾ ਰੋਡਮੈਪ ਵਿਕਸਿਤ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।
ਉਨ੍ਹਾਂ ਨੇ ਆਪਸੀ ਹਿਤਾਂ ਦੇ ਖੇਤਰੀ ਅਤੇ ਆਲਮੀ ਮੁੱਦਿਆਂ ‘ਤੇ ਵੀ ਵਿਚਾਰ ਸਾਂਝਾ ਕੀਤੇ।
ਪ੍ਰਧਾਨ ਮੰਤਰੀ ਨੇ 2024 ਵਿੱਚ ਰੂਸ ਨੂੰ ਬ੍ਰਿਕਸ ਦੀ ਪ੍ਰਧਾਨਗੀ ਦੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਾਰਤ ਦੇ ਪੂਰਨ ਸਮਰਥਨ ਦਾ ਭਰੋਸਾ ਦਿਵਾਇਆ।
ਦੋਵੇਂ ਨੇਤਾਵਾਂ ਨੇ ਆਪਸੀ ਸੰਪਰਕ ਜਾਰੀ ਰੱਖਣ ਦੀ ਗੱਲ ਕੀਤੀ।