ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਈਟੇਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਾਣਯੋਗ ਰਿਸ਼ੀ ਸੁਨਕ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਧਾਨ ਮੰਤਰੀ ਸੁਨਕ ਨੂੰ ਉਨ੍ਹਾਂ ਦੇ ਕਾਰਜਕਾਲ ਦਾ ਇੱਕ ਸਾਲ ਸਫਲਤਾਪੂਰਵਕ ਪੂਰਾ ਹੋਣ ‘ਤੇ ਵਧਾਈ ਦਿੱਤੀ।
ਦੋਨਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਉਭਰਤੀ ਟੈਕਨੋਲੋਜੀ, ਰੱਖਿਆ, ਸੁਰੱਖਿਆ, ਸਿਹਤ ਅਤੇ ਹੋਰ ਖੇਤਰਾਂ ਸਹਿਤ ਦੁਵੱਲੇ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨਾ ਜਾਰੀ ਰੱਖਣ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੋਹਰਾਈ। ਉਨ੍ਹਾਂ ਨੇ ਪਰੰਪਰਾਗਤ ਤੌਰ ‘ਤੇ ਲਾਭਪ੍ਰਦ ਮੁਕਤ ਵਪਾਰ ਸਮਝੌਤੇ ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੀਤੀ ਜਾ ਰਹੀ ਪ੍ਰਗਤੀ ਦਾ ਸੁਆਗਤ ਕੀਤਾ।
ਦੋਨਾਂ ਨੇਤਾਵਾਂ ਨੇ ਪੱਛਮ ਏਸ਼ੀਆ ਖੇਤਰ ਦੇ ਘਟਨਾਕ੍ਰਮਾਂ ਅਤੇ ਇਜ਼ਰਾਈਲ ਅਤੇ ਹਮਾਸ ਦੇ ਵਿੱਚ ਦੇ ਸੰਘਰਸ਼ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਦੋਨਾਂ ਨੇਤਾਵਾਂ ਨੇ ਅੱਤਵਾਦ, ਸੁਰੱਖਿਆ ਦੀ ਬਿਗੜਦੀ ਸਥਿਤੀ ਅਤੇ ਨਾਗਰਿਕਾਂ ਦੇ ਜੀਵਨ ਦੇ ਨੁਕਸਾਨ ‘ਤੇ ਗਹਿਰੀ ਚਿੰਤਾ ਵਿਅਕਤ ਕੀਤੀ। ਦੋਨਾਂ ਨੇਤਾ ਖੇਤਰੀ ਸ਼ਾਂਤੀ, ਸੁਰੱਖਿਆ, ਸਥਿਰਤਾ ਅਤੇ ਨਿਰੰਤਰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦੀ ਜ਼ਰੂਰਤ ‘ਤੇ ਸਹਿਮਤ ਹੋਏ।
ਦੋਵੇਂ ਨੇਤਾ ਪਰਸਪਰ ਸੰਪਰਕ ਵਿੱਚ ਬਣੇ ਰਹਿਣ ‘ਤੇ ਸਹਿਮਤ ਹੋਏ ਅਤੇ ਦੀਵਾਲੀ ਦੇ ਉਤਸਵ ਦੇ ਲਈ ਸ਼ੁਭਕਾਮਨਾਵਾਂ ਦਾ ਅਦਾਨ-ਪ੍ਰਦਾਨ ਕੀਤਾ।