ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੂਨਾਇਟੇਡ ਕਿੰਗਡਮ ਦੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਰਿਸ਼ੀ ਸੁਨਕ ਨੂੰ, ਜਿਨ੍ਹਾਂ ਨੇ ਬ੍ਰਿਟੇਨ ਦੀਆਂ ਆਮ ਚੋਣਾਂ ਦੇ ਬਾਅਦ ਅਹੁਦਾ ਛੱਡ ਦਿੱਤਾ ਹੈ, ਉਨ੍ਹਾਂ ਦੀ ਅਗਵਾਈ ਅਤੇ ਭਾਰਤ ਤੇ ਬ੍ਰਿਟੇਨ ਦਰਮਿਆਨ ਸਬੰਧਾਂ ਵਿੱਚ ਯੋਗਦਾਨ ਦੇ ਲਈ ਧੰਨਵਾਦ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:
“ਬ੍ਰਿਟੇਨ ਦੀ ਸ਼ਲਾਘਾਯੋਗ ਅਗਵਾਈ ਅਤੇ ਆਪਣੇ ਕਾਰਜਕਾਲ ਦੇ ਦੌਰਾਨ ਭਾਰਤ ਤੇ ਬ੍ਰਿਟੇਨ ਦਰਮਿਆਨ ਸਬੰਧਾਂ ਨੂੰ ਗੂੜ੍ਹਾ ਬਣਾਉਣ ਵਿੱਚ ਸਰਗਰਮ ਯੋਗਦਾਨ ਦੇ ਲਈ @RishiSunak ਦਾ ਧੰਨਵਾਦ। ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਭਵਿੱਖ ਦੇ ਲਈ ਸ਼ੁਭਕਾਮਨਾਵਾਂ।”
Thank you @RishiSunak for your admirable leadership of the UK, and your active contribution to deepen the ties between India and the UK during your term in office. Best wishes to you and your family for the future.
— Narendra Modi (@narendramodi) July 5, 2024