ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਫਰਵਰੀ, 2024 ਨੂੰ ਦੁਪਹਿਰ 1 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਵਿਕਸਿਤ ਭਾਰਤ ਵਿਕਸਿਤ ਗੁਜਰਾਤ’(‘Viksit Bharat Viksit Gujarat’) ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਪੂਰੇ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀਐੱਮਏਵਾਈ- PMAY) ਅਤੇ ਹੋਰ ਆਵਾਸ ਯੋਜਨਾਵਾਂ ਦੇ ਤਹਿਤ ਨਿਰਮਿਤ 1.3 ਲੱਖ ਤੋਂ ਅਧਿਕ ਮਕਾਨਾਂ ਦਾ ਉਦਘਾਟਨ ਅਤੇ ਭੂਮੀ ਪੂਜਨ (Bhoomi Poojan) ਕਰਨਗੇ।
ਪ੍ਰੋਗਰਾਮ ਗੁਜਰਾਤ ਦੇ ਸਾਰੇ ਜ਼ਿਲ੍ਹਿਆਂ ਵਿੱਚ 180 ਤੋਂ ਅਧਿਕ ਸਥਾਨਾਂ ‘ਤੇ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਪ੍ਰੋਗਰਾਮ ਬਨਾਸਕਾਂਠਾ ਜ਼ਿਲ੍ਹੇ ਵਿੱਚ ਹੋਵੇਗਾ। ਰਾਜ ਵਿਆਪੀ ਪ੍ਰੋਗਰਾਮ ਵਿੱਚ ਆਵਾਸ ਯੋਜਨਾਵਾਂ ਸਹਿਤ ਵਿਭਿੰਨ ਸਰਕਾਰੀ ਯੋਜਨਾਵਾਂ ਦੇ ਹਜ਼ਾਰਾਂ ਲਾਭਾਰਥੀਆਂ ਦੀ ਭਾਗੀਦਾਰੀ ਦੇਖੀ ਜਾਵੇਗੀ। ਪ੍ਰੋਗਰਾਮ ਵਿੱਚ ਗੁਜਰਾਤ ਦੇ ਮੁੱਖ ਮੰਤਰੀ, ਗੁਜਰਾਤ ਸਰਕਾਰ ਦੇ ਹੋਰ ਮੰਤਰੀ, ਸਾਂਸਦ, ਵਿਧਾਇਕ ਅਤੇ ਸਥਾਨਕ ਪੱਧਰ ਦੇ ਪ੍ਰਤੀਨਿਧੀ ਭੀ ਸ਼ਾਮਲ ਹੋਣਗੇ।