ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 28 ਜਨਵਰੀ ਨੂੰ ਸਵੇਰੇ 11:30 ਵਜੇ ਰਾਜਸਥਾਨ ਦੇ ਭੀਲਵਾੜਾ ਵਿਖੇ ਭਗਵਾਨ ਸ਼੍ਰੀ ਦੇਵਨਾਰਾਇਣ ਜੀ ਦੇ 1111ਵੇਂ ‘ਅਵਤਰਣ ਮਹੋਤਸਵ’ ਨੂੰ ਸੰਬੋਧਨ ਕਰਨਗੇ। ਇਸ ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਮੁੱਖ ਮਹਿਮਾਨ ਹੋਣਗੇ।
ਭਗਵਾਨ ਸ਼੍ਰੀ ਦੇਵਨਾਰਾਇਣ ਜੀ ਰਾਜਸਥਾਨ ਦੇ ਲੋਕਾਂ ਦੁਆਰਾ ਪੂਜੇ ਜਾਂਦੇ ਹਨ ਅਤੇ ਉਨ੍ਹਾਂ ਦੇ ਅਨੁਯਾਈ ਦੇਸ਼ ਭਰ ਵਿੱਚ ਫੈਲੇ ਹੋਏ ਹਨ। ਵਿਸ਼ੇਸ਼ ਤੌਰ 'ਤੇ ਜਨਤਕ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਕਾਰਜਾਂ ਦੇ ਲਈ ਉਨ੍ਹਾਂ ਦਾ ਸਨਮਾਨ ਕੀਤਾ ਜਾਂਦਾ ਹੈ।