ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਅਕਤੂਬਰ ਨੂੰ ਸਵੇਰੇ 10:30 ਵਜੇ ਵੀਡੀਓ ਸੰਦੇਸ਼ ਰਾਹੀਂ ਕਾਨੂੰਨ ਮੰਤਰੀਆਂ ਅਤੇ ਕਾਨੂੰਨ ਸਕੱਤਰਾਂ ਦੀ ਆਲ ਇੰਡੀਆ ਕਾਨਫਰੰਸ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।

ਇਹ ਦੋ ਰੋਜ਼ਾ ਕਾਨਫਰੰਸ ਕਾਨੂੰਨ ਅਤੇ ਨਿਆਂ ਮੰਤਰਾਲੇ ਵਲੋਂ ਗੁਜਰਾਤ ਦੇ ਏਕਤਾ ਨਗਰ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਕਾਨਫਰੰਸ ਦਾ ਉਦੇਸ਼ ਨੀਤੀ ਨਿਰਮਾਤਾਵਾਂ ਨੂੰ ਭਾਰਤੀ ਕਾਨੂੰਨੀ ਅਤੇ ਨਿਆਂ ਪ੍ਰਣਾਲੀ ਨਾਲ ਸਬੰਧਤ ਮੁੱਦਿਆਂ 'ਤੇ ਚਰਚਾ ਕਰਨ ਲਈ ਇੱਕ ਸਾਂਝਾ ਮੰਚ ਪ੍ਰਦਾਨ ਕਰਨਾ ਹੈ। ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਇਸ ਕਾਨਫਰੰਸ ਰਾਹੀਂ ਆਪਣੇ ਵਧੀਆ ਅਭਿਆਸਾਂ ਨੂੰ ਸਾਂਝਾ ਕਰਨ, ਨਵੇਂ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਆਪਸੀ ਸਹਿਯੋਗ ਨੂੰ ਬਿਹਤਰ ਬਣਾਉਣ ਦੇ ਯੋਗ ਹੋਣਗੇ।

ਇਸ ਕਾਨਫਰੰਸ ਵਿੱਚ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਜਿਵੇਂ ਕਿ ਜਲਦੀ ਅਤੇ ਕਿਫਾਇਤੀ ਨਿਆਂ ਲਈ ਸਾਲਸੀ ਅਤੇ ਵਿਚੋਲਗੀ ਵਰਗੇ ਵਿਸ਼ਿਆਂ ਦੇ ਆਲੇ-ਦੁਆਲੇ ਘੁੰਮਦੀ ਚਰਚਾ; ਸਮੁੱਚੇ ਕਾਨੂੰਨੀ ਢਾਂਚੇ ਨੂੰ ਅਪਗ੍ਰੇਡ ਕਰਨਾ; ਪੁਰਾਣੇ ਕਾਨੂੰਨਾਂ ਨੂੰ ਹਟਾਉਣਾ; ਨਿਆਂ ਤੱਕ ਪਹੁੰਚ ਵਿੱਚ ਸੁਧਾਰ; ਕੇਸਾਂ ਦੀ ਲੰਬਿਤਤਾ ਨੂੰ ਘਟਾਉਣਾ ਅਤੇ ਜਲਦੀ ਨਿਪਟਾਰੇ ਨੂੰ ਯਕੀਨੀ ਬਣਾਉਣਾ; ਬਿਹਤਰ ਕੇਂਦਰ-ਰਾਜ ਤਾਲਮੇਲ ਲਈ ਰਾਜ ਬਿੱਲਾਂ ਨਾਲ ਸਬੰਧਤ ਪ੍ਰਸਤਾਵਾਂ ਵਿੱਚ ਇਕਸਾਰਤਾ ਲਿਆਉਣਾ; ਰਾਜ ਦੇ ਕਾਨੂੰਨੀ ਪ੍ਰਣਾਲੀਆਂ ਦੀ ਮਜ਼ਬੂਤੀ ਆਦਿ 'ਤੇ ਚਰਚਾ ਹੋਵੇਗੀ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Modi hails diaspora in Kuwait, says India has potential to become skill capital of world

Media Coverage

PM Modi hails diaspora in Kuwait, says India has potential to become skill capital of world
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi