ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਜੁਲਾਈ, 2024 ਨੂੰ ਦੁਪਹਿਰ 12 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ‘ਵਿਕਸਿਤ ਭਾਰਤ ਦੀ ਤਰਫ਼ ਯਾਤਰਾ: ਕੇਂਦਰੀ ਬਜਟ 2024-25 ਦੇ ਬਾਅਦ ਕਾਨਫਰੰਸ’ (‘Journey Towards Viksit Bharat: A Post Union Budget 2024-25 Conference’) ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਨਗੇ।

 ਇਹ ਕਾਨਫਰੰਸ ਕਨਫੈਡਰੇਸ਼ਨ ਆਵ੍ ਇੰਡੀਅਨ ਇੰਡਸਟ੍ਰੀ (ਸੀਆਈਆਈ- CII) ਦੁਆਰਾ ਆਯੋਜਿਤ ਕੀਤੀ ਜਾ ਰਹੀ ਹੈ। ਇਸ ਦਾ ਉਦੇਸ਼ ਵਿਕਾਸ ਦੇ ਲਈ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਅਤੇ ਇਸ ਪ੍ਰਯਾਸ ਵਿੱਚ ਉਦਯੋਗ ਦੀ ਭੂਮਿਕਾ ਦੀ ਰੂਪਰੇਖਾ ਨੂੰ ਪ੍ਰਸਤੁਤ ਕਰਨਾ ਹੈ।

 ਉਦਯੋਗ, ਸਰਕਾਰ, ਡਿਪਲੋਮੈਟਿਕ ਕਮਿਊਨਿਟੀ, ਥਿੰਕ ਟੈਂਕਾਂ ਆਦਿ ਤੋਂ 1000 ਤੋਂ ਅਧਿਕ ਪ੍ਰਤੀਭਾਗੀ ਵਿਅਕਤੀਗਤ ਤੌਰ ‘ਤੇ ਇਸ ਕਾਨਫਰੰਸ ਵਿੱਚ ਹਿੱਸਾ ਲੈਣਗੇ, ਜਦਕਿ ਹੋਰ ਲੋਕ ਦੇਸ਼ ਅਤੇ ਵਿਦੇਸ਼ ਵਿੱਚ ਸਥਿਤ ਵਿਭਿੰਨ ਸੀਆਈਆਈ ਸੈਂਟਰਾਂ (CII centres) ਤੋਂ ਜੁੜਨਗੇ।

 

Explore More
ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ

Popular Speeches

ਹਰ ਭਾਰਤੀ ਦਾ ਖੂਨ ਖੌਲ ਰਿਹਾ ਹੈ: ਮਨ ਕੀ ਬਾਤ ਵਿੱਚ ਪ੍ਰਧਾਨ ਮੰਤਰੀ ਮੋਦੀ
Indian economy 'resilient' despite 'fragile' global growth outlook: RBI Bulletin

Media Coverage

Indian economy 'resilient' despite 'fragile' global growth outlook: RBI Bulletin
NM on the go

Nm on the go

Always be the first to hear from the PM. Get the App Now!
...
ਹਰਿਆਣਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
May 21, 2025

ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) 'ਤੇ ਪੋਸਟ ਕੀਤਾ:

“ਹਰਿਆਣਾ ਦੇ ਮੁੱਖ ਮੰਤਰੀ, ਸ਼੍ਰੀ ਨਾਇਬ ਸਿੰਘ ਸੈਣੀ (@NayabSainiBJP) ਨੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @cmohry”