ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆ ਸਹਿਤ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ‘ਤੇ ਚਰਚਾ ਕੀਤੀ ਜਾਵੇਗੀ
ਪੁਲਿਸਿੰਗ ਅਤੇ ਅੰਦਰੂਨੀ ਸੁਰੱਖਿਆ ਮਾਮਲਿਆਂ ਦੇ ਸਬੰਧ ਵਿੱਚ ਪੇਸ਼ੇਵਰ ਪਿਰਤਾਂ ਅਤੇ ਪ੍ਰਕਿਰਿਆਵਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਸਾਂਝੀਆਂ ਕੀਤੀਆਂ ਜਾਣਗੀਆਂ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 30 ਨਵੰਬਰ ਤੋਂ 1 ਦਸੰਬਰ, 2024 ਤੱਕ ਓਡੀਸ਼ਾ ਦੇ ਭੁਬਨੇਸ਼ਵਰ ਵਿੱਚ ਲੋਕ ਸੇਵਾ ਭਵਨ ਦੇ ਸਟੇਟ ਕਨਵੈਨਸ਼ਨ  ਸੈਂਟਰ ਵਿੱਚ ਪੁਲਿਸ ਦੇ ਡਾਇਰੈਕਟਰ ਜਨਰਲਾਂ/ਇੰਸਪੈਕਟਰ ਜਨਰਲਾਂ ਦੀ ਆਲ ਇੰਡੀਆ ਕਾਨਫਰੰਸ 2024 ਵਿੱਚ ਹਿੱਸਾ ਲੈਣਗੇ।

 

29 ਨਵੰਬਰ ਤੋਂ 1 ਦਸੰਬਰ, 2024 ਤੱਕ ਆਯੋਜਿਤ ਹੋਣ ਵਾਲੇ ਤਿੰਨ ਦਿਨੀਂ ਕਾਨਫਰੰਸ ਵਿੱਚ ਰਾਸ਼ਟਰੀ ਸੁਰੱਖਿਆ ਦੇ ਮਹੱਤਵਪੂਰਨ ਘਟਕਾਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਆਤੰਕਵਾਦ ਵਿਰੋਧੀ, ਖੱਬੇ ਪੱਖੀ ਅਤਿਵਾਦ, ਤਟਵਰਤੀ ਸੁਰੱਖਿਆਨਵੇਂ ਅਪਰਾਧਿਕ ਕਾਨੂੰਨ, ਨਾਰਕੌਟਿਕਸ (Counter Terrorism, Left Wing Extremism, Coastal Security, New Criminal Laws, Narcotics) ਆਦਿ ਸ਼ਾਮਲ ਹਨ। ਕਾਨਫਰੰਸ ਦੇ ਦੌਰਾਨ ਵਿਸ਼ਿਸ਼ਟ ਸੇਵਾ ਦੇ ਲਈ ਰਾਸ਼ਟਰਪਤੀ ਦਾ ਪੁਲਿਸ ਮੈਡਲ ਭੀ ਪ੍ਰਦਾਨ ਕੀਤਾ ਜਾਵੇਗਾ।

 

ਇਹ ਕਾਨਫਰੰਸ ਦੇਸ਼ ਦੇ ਸੀਨੀਅਰ ਪੁਲਿਸ ਪੇਸ਼ੇਵਰਾਂ ਅਤੇ ਸੁਰੱਖਿਆ ਪ੍ਰਸ਼ਾਸਕਾਂ ਨੂੰ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਵਿਭਿੰਨ ਮੁੱਦਿਆਂ ’ਤੇ ਸੁਤੰਤਰ ਤੌਰ ‘ਤੇ ਚਰਚਾ ਅਤੇ ਆਪਣੀ ਪ੍ਰਤੀਕਿਰਿਆ ਵਿਅਕਤ ਕਰਨ ਦੇ ਲਈ ਇੱਕ ਸੰਵਾਦਾਤਮਕ ਮੰਚ ਪ੍ਰਦਾਨ ਕਰੇਗੀ, ਨਾਲ ਹੀ ਭਾਰਤ ਵਿੱਚ ਪੁਲਿਸ ਦੇ ਸਾਹਮਣੇ ਆਉਣ ਵਾਲੇ ਵਿਭਿੰਨ ਪਰਿਚਾਲਨ, ਬੁਨਿਆਦੀ ਢਾਂਚੇ ਅਤੇ ਕਲਿਆਣ ਸਬੰਧੀ ਸਮੱਸਿਆਵਾਂ ’ਤੇ ਭੀ ਚਰਚਾ ਹੋਵੇਗੀ। ਵਿਚਾਰ-ਵਟਾਂਦਰੇ ਵਿੱਚ ਅੰਦਰੂਨੀ ਸੁਰੱਖਿਆ ਖ਼ਤਰਿਆਂ (Internal Security threats) ਦੇ ਇਲਾਵਾ ਅਪਰਾਧ ਨਿਯੰਤਰਣ ਅਤੇ ਕਾਨੂੰਨ ਵਿਵਸਥਾ ਪ੍ਰਬੰਧਨ ਨਾਲ ਸਬੰਧਿਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਪੇਸ਼ੇਵਰ ਪਿਰਤਾਂ ਅਤੇ ਪ੍ਰਕਿਰਿਆ ਨਿਰਮਾਣ ਅਤੇ ਸਾਂਝਾਕਰਣ ਭੀ ਸ਼ਾਮਲ ਹੋਵੇਗਾ।

 

ਪ੍ਰਧਾਨ ਮੰਤਰੀ ਹਮੇਸ਼ਾ ਡੀਜੀਪੀ ਕਾਨਫਰੰਸ (DGP Conference) ਵਿੱਚ ਸ਼ਾਮਲ ਹੋਣ ਦੇ ਇੱਛੁਕ ਰਹੇ ਹਨ। ਪ੍ਰਧਾਨ ਮੰਤਰੀ ਨਾ ਕੇਵਲ ਸਾਰਿਆਂ ਦੇ ਯੋਗਦਾਨ ਨੂੰ ਧਿਆਨ ਨਾਲ ਸੁਣਦੇ ਹਨ, ਬਲਕਿ ਸੁਤੰਤਰ ਅਤੇ ਗ਼ੈਰ-ਰਸਮੀ ਚਰਚਾਵਾਂ ਦੇ ਵਾਤਾਵਰਣ ਦੇ ਪੱਖ ਵਿੱਚ ਰਹਿੰਦੇ ਹਨ, ਜਿਸ ਨਾਲ ਨਵੇਂ ਵਿਚਾਰਾਂ ਦਾ ਉਦੈ ਹੁੰਦਾ ਹੈ। ਇਸ ਵਰ੍ਹੇ, ਕਾਨਫਰੰਸ ਵਿੱਚ ਕੁਝ ਵਿਸ਼ਿਸ਼ਟ ਵਿਸ਼ੇਸ਼ਤਾਵਾਂ ਭੀ ਸ਼ਾਮਲ ਕੀਤੀਆਂ ਗਈਆਂ ਹਨ। ਯੋਗ ਸੈਸ਼ਨ, ਕਾਰੋਬਾਰੀ ਸੈਸ਼ਨ, ਬ੍ਰੇਕ-ਆਊਟ ਸੈਸ਼ਨ ਅਤੇ ਥੀਮੈਟਿਕ ਡਾਇਨਿੰਗ ਟੇਬਲਸ ਤੋਂ ਸ਼ੁਰੂ ਹੋ ਕੇ ਪੂਰੇ ਦਿਨ ਦਾ ਸਕਾਰਾਤਮਕ ਤੌਰ ‘ਤੇ ਉਪਯੋਗ ਕੀਤਾ ਜਾਵੇਗਾ। ਇਸ ਨਾਲ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦੇਸ਼ ਨੂੰ ਪ੍ਰਭਾਵਿਤ ਕਰਨ ਵਾਲੇ ਮਹੱਤਵਪੂਰਨ ਪੁਲਿਸਿੰਗ ਅਤੇ ਅੰਦਰੂਨੀ ਸੁਰੱਖਿਆ ਮਾਮਲਿਆਂ ‘ਤੇ ਆਪਣੇ ਦ੍ਰਿਸ਼ਟੀਕੋਣ ਅਤੇ ਸੁਝਾਅ ਪ੍ਰਧਾਨ ਮੰਤਰੀ ਦੇ ਸਾਹਮਣੇ ਪ੍ਰਸਤੁਤ ਕਰਨ ਦਾ ਇੱਕ  ਮੁੱਲਵਾਨ ਅਵਸਰ ਪ੍ਰਾਪਤ ਹੋਵੇਗਾ।

 

ਪ੍ਰਧਾਨ ਮੰਤਰੀ ਨੇ 2014 ਤੋਂ ਪੂਰੇ ਦੇਸ਼ ਵਿੱਚ ਵਾਰਸ਼ਿਕ ਡੀਜੀਪੀ/ਆਈਜੀਪੀ ਕਾਨਫਰੰਸ (DGsP/IGsP Conference) ਦੇ ਆਯੋਜਨ ਦੀ ਪ੍ਰੇਰਣਾ ਦਿੱਤੀ ਹੈ। ਇਹ ਕਾਨਫਰੰਸ ਗੁਵਾਹਾਟੀ (ਅਸਾਮ), ਕੱਛ ਦੇ ਰਣ (Rann of Kachchh) (ਗੁਜਰਾਤ), ਹੈਦਰਾਬਾਦ (ਤੇਲੰਗਾਨਾ), ਟੇਕਨਪੁਰ (ਗਵਾਲੀਅਰ, ਮੱਧ ਪ੍ਰਦੇਸ਼), ਸਟੈਚੂ ਆਵ੍ ਯੂਨਿਟੀ (ਕੇਵਡੀਆ, ਗੁਜਰਾਤ), ਪੁਣੇ (ਮਹਾਰਾਸ਼ਟਰ), ਲਖਨਊ (ਉੱਤਰ ਪ੍ਰਦੇਸ਼), ਨਵੀਂ ਦਿੱਲੀ ਅਤੇ ਜੈਪੁਰ (ਰਾਜਸਥਾਨ) ਵਿੱਚ ਆਯੋਜਿਤ ਕੀਤਾ ਜਾ ਚੁੱਕਿਆ ਹੈ। ਇਸ ਪਰੰਪਰਾ ਨੂੰ ਜਾਰੀ ਰੱਖਦੇ ਹੋਏ, 59ਵੇਂ ਡੀਜੀਪੀ/ਆਈਜੀਪੀ ਕਾਨਫਰੰਸ 2024 (59th DGsP/IGsP Conference 2024) ਦਾ ਆਯੋਜਨ ਇਸ ਵਾਰ ਭੁਬਨੇਸ਼ਵਰ (ਓਡੀਸ਼ਾ) ਵਿੱਚ ਕੀਤਾ ਜਾ ਰਿਹਾ ਹੈ। 

ਕਾਨਫਰੰਸ ਵਿੱਚ ਕੇਂਦਰੀ ਗ੍ਰਹਿ ਮੰਤਰੀ, ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ, ਰਾਸ਼ਟਰੀ ਸੁਰੱਖਿਆ ਸਲਾਹਕਾਰ, ਗ੍ਰਹਿ ਰਾਜ ਮੰਤਰੀ, ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਡੀਜੀਪੀ (DGP) ਅਤੇ ਕੇਂਦਰੀ ਪੁਲਿਸ ਸੰਗਠਨਾਂ ਦੇ ਪ੍ਰਮੁੱਖ (Chiefs of Central Police Organisations) ਸ਼ਾਮਲ ਹੋਣਗੇ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India’s coffee exports zoom 45% to record $1.68 billion in 2024 on high global prices, demand

Media Coverage

India’s coffee exports zoom 45% to record $1.68 billion in 2024 on high global prices, demand
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 4 ਜਨਵਰੀ 2025
January 04, 2025

Empowering by Transforming Lives: PM Modi’s Commitment to Delivery on Promises