ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 17 ਜਨਵਰੀ, 2022 ਨੂੰ ਭਾਰਤੀ ਸਮੇਂ ਅਨੁਸਾਰ ਰਾਤ 8:30 ਵਜੇ ਵਰਲਡ ਇਕਨੌਮਿਕ ਫੋਰਮ (ਡਬਲਿਊਈਐੱਫ) ਦੇ ਦਾਵੋਸ ਏਜੰਡਾ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ‘ਸਟੇਟ ਆਵ੍ ਦ ਵਰਲਡ’ 'ਤੇ ਵਿਸ਼ੇਸ਼ ਭਾਸ਼ਣ ਦੇਣਗੇ।
ਇਹ ਵਰਚੁਅਲ ਪ੍ਰੋਗਰਾਮ 17 ਤੋਂ 21 ਜਨਵਰੀ, 2022 ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਨੂੰ ਵੱਖ-ਵੱਖ ਰਾਸ਼ਟਰ ਮੁਖੀਆਂ ਦੁਆਰਾ ਸੰਬੋਧਨ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਸ਼ਾਮਲ ਹਨ- ਜਪਾਨ ਦੇ ਪ੍ਰਧਾਨ ਮੰਤਰੀ ਸ਼੍ਰੀ ਕਿਸ਼ੀਦਾ ਫੁਮੀਓ, ਯੂਰਪੀ ਕਮਿਸ਼ਨ ਦੇ ਪ੍ਰਧਾਨ ਸ਼੍ਰੀ ਉਰਸੁਲਾ ਵੌਨ ਡੇਰ ਲੇਯੇਨ; ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਸਕੌਟ ਮੌਰਿਸਨ; ਇੰਡੋਨੇਸ਼ੀਆ ਦੇ ਰਾਸ਼ਟਰਪਤੀ ਸ਼੍ਰੀਮਾਨ ਜੋਕੋ ਵਿਡੋਡੋ; ਇਜ਼ਰਾਈਲ ਦੇ ਪ੍ਰਧਾਨ ਮੰਤਰੀ ਸ਼੍ਰੀ ਨਫ਼ਤਾਲੀ ਬੇਨੇਟ; ਪੀਪਲਸ ਰੀਪਬਲਿਕ ਆਵ੍ ਚਾਈਨਾ ਦੇ ਰਾਸ਼ਟਰਪਤੀ ਸ਼੍ਰੀ ਸ਼ੀ ਜਿਨਪਿੰਗ ਅਤੇ ਹੋਰ। ਇਸ ਪ੍ਰੋਗਰਾਮ ਵਿੱਚ ਉਦਯੋਗ ਦੀਆਂ ਪ੍ਰਮੁੱਖ ਹਸਤੀਆਂ, ਅੰਤਰਰਾਸ਼ਟਰੀ ਸੰਗਠਨ ਅਤੇ ਸਿਵਲ ਸੋਸਾਇਟੀ ਦੀ ਭਾਗੀਦਾਰੀ ਵੀ ਦੇਖਣ ਨੂੰ ਮਿਲੇਗੀ, ਜੋ ਅੱਜ ਦੁਨੀਆ ਨੂੰ ਦਰਪੇਸ਼ ਗੰਭੀਰ ਚੁਣੌਤੀਆਂ 'ਤੇ ਵਿਚਾਰ-ਵਟਾਂਦਰਾ ਕਰਨਗੇ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨਗੇ।