ਇਹ ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਚਨਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ
ਨਵੇਂ ਭਰਤੀ ਕੀਤੇ ਗਏ ਕਰਮਚਾਰੀ ਔਨਲਾਈਨ ਮੋਡਿਊਲ ਕਰਮਯੋਗੀ ਪ੍ਰਾਰੰਭ ਰਾਹੀਂ ਖ਼ੁਦ ਟ੍ਰੇਨਿੰਗ ਲੈਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਸਤੰਬਰ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ 51,000 ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ 'ਤੇ ਨਵ ਨਿਯੁਕਤਾਂ ਨੂੰ ਸੰਬੋਧਨ ਵੀ ਕਰਨਗੇ।

ਰੋਜ਼ਗਾਰ ਮੇਲਾ ਦੇਸ਼ ਭਰ ਵਿਚ 46 ਥਾਵਾਂ 'ਤੇ ਆਯੋਜਿਤ ਕੀਤਾ ਜਾਵੇਗਾ। ਇਸ ਪਹਿਲਕਦਮੀ ਦਾ ਸਮਰਥਨ ਕਰਨ ਵਾਲੇ ਰਾਜ ਸਰਕਾਰਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਨਾਲ-ਨਾਲ ਕੇਂਦਰ ਸਰਕਾਰ ਦੇ ਵਿਭਾਗਾਂ ਵਿੱਚ ਭਰਤੀਆਂ ਚੱਲ ਰਹੀਆਂ ਹਨ। ਦੇਸ਼ ਭਰ ਤੋਂ ਚੁਣੇ ਗਏ ਨਵੇਂ ਕਰਮਚਾਰੀ ਡਾਕ ਵਿਭਾਗ, ਭਾਰਤੀ ਲੇਖਾ ਵਿਭਾਗ, ਪ੍ਰਮਾਣੂ ਊਰਜਾ ਵਿਭਾਗ, ਮਾਲ ਵਿਭਾਗ, ਉੱਚ ਸਿੱਖਿਆ ਵਿਭਾਗ, ਰੱਖਿਆ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਸਮੇਤ ਹੋਰਨਾਂ ਵੱਖ-ਵੱਖ ਮੰਤਰਾਲਿਆਂ/ਵਿਭਾਗਾਂ ਵਿੱਚ ਸ਼ਾਮਲ ਹੋਣਗੇ।

ਇਹ ਰੋਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੀ ਵਚਨਬੱਧਤਾ ਦੀ ਪੂਰਤੀ ਵੱਲ ਇੱਕ ਕਦਮ ਹੈ। ਰੋਜ਼ਗਾਰ ਮੇਲੇ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਰੋਜ਼ਗਾਰ ਪੈਦਾ ਕਰਨ ਲਈ ਇੱਕ ਉਤਪ੍ਰੇਰਕ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਸਸ਼ਕਤੀਕਰਣ ਅਤੇ ਰਾਸ਼ਟਰੀ ਵਿਕਾਸ ਵਿੱਚ ਭਾਗੀਦਾਰੀ ਲਈ ਸਾਰਥਕ ਮੌਕੇ ਪ੍ਰਦਾਨ ਕਰੇਗਾ।

ਨਵ ਨਿਯੁਕਤਾਂ ਨੂੰ ਆਈਜੀਓਟੀ (iGOT) ਕਰਮਯੋਗੀ ਪੋਰਟਲ 'ਤੇ ਇੱਕ ਔਨਲਾਈਨ ਮੌਡਿਊਲ, ਕਰਮਯੋਗੀ ਪ੍ਰਾਰੰਭ ਦੁਆਰਾ ਖੁਦ ਨੂੰ ਟ੍ਰੇਨਿੰਗ ਦੇਣ ਦਾ ਮੌਕਾ ਵੀ ਮਿਲ ਰਿਹਾ ਹੈ, ਜਿੱਥੇ 'ਕਿਸੇ ਵੀ ਕਿਸੇ ਵੀ ਉਪਕਰਨ' 'ਤੇ ਲਰਨਿੰਗ ਫਾਰਮੈਟ ਲਈ 680 ਤੋਂ ਵੱਧ ਈ-ਲਰਨਿੰਗ ਕੋਰਸ ਉਪਲਬਧ ਕਰਵਾਏ ਗਏ ਹਨ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
PM Modi hails diaspora in Kuwait, says India has potential to become skill capital of world

Media Coverage

PM Modi hails diaspora in Kuwait, says India has potential to become skill capital of world
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਦਸੰਬਰ 2024
December 21, 2024

Inclusive Progress: Bridging Development, Infrastructure, and Opportunity under the leadership of PM Modi