ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 22 ਜਨਵਰੀ, 2022 ਨੂੰ ਸਵੇਰੇ 11 ਵਜੇ ਦੇ ਕਰੀਬ ਵਿਭਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨਾਲ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਜ਼ਿਲ੍ਹਿਆਂ ਵਿੱਚ ਸਰਕਾਰੀ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਸਿੱਧਾ ਫੀਡਬੈਕ ਲੈਣਗੇ। ਪਰਸਪਰ ਗੱਲਬਾਤ ਨਾਲ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਦਰਪੇਸ਼ ਚੁਣੌਤੀਆਂ ਦਾ ਪਤਾ ਲਗਾਉਣ ਵਿੱਚ ਮਦਦ ਮਿਲੇਗੀ।
ਇਸ ਦਾ ਉਦੇਸ਼ ਸਾਰੇ ਹਿਤਧਾਰਕਾਂ ਨਾਲ ਮਿਲ ਕੇ ਜ਼ਿਲ੍ਹਿਆਂ ਵਿੱਚ ਵਿਭਿੰਨ ਵਿਭਾਗਾਂ ਦੁਆਰਾ ਮਿਸ਼ਨ ਮੋਡ ਵਿੱਚ, ਵਿਭਿੰਨ ਸਕੀਮਾਂ ਦੀ ਸੰਤ੍ਰਿਪਤਾ ਪ੍ਰਾਪਤ ਕਰਨਾ ਹੈ।
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ, ਸਰਕਾਰ ਨੇ ਦੇਸ਼ ਭਰ ਵਿੱਚ ਪ੍ਰਗਤੀ ਅਤੇ ਵਿਕਾਸ ਵਿੱਚ ਅਸਮਾਨਤਾ ਨੂੰ ਦੂਰ ਕਰਨ ਲਈ ਲਗਾਤਾਰ ਕਈ ਕਦਮ ਉਠਾਏ ਹਨ। ਇਹ ਸਾਰੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਉਠਾਉਣ ਅਤੇ ਸਾਰਿਆਂ ਲਈ ਸਮਾਵੇਸ਼ੀ ਵਿਕਾਸ ਨੂੰ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੇ ਅਨੁਰੂਪ ਹੈ।