ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 24 ਜਨਵਰੀ ਨੂੰ ਸ਼ਾਮ 4 ਵਜੇ ਆਪਣੇ ਆਵਾਸ, 7 ਐੱਲਕੇਐੱਮ ਵਿਖੇ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ (ਪੀਐੱਮਆਰਬੀਪੀ) ਵਿਜੇਤਾਵਾਂ ਦੇ ਨਾਲ ਗੱਲਬਾਤ ਕਰਨਗੇ।
ਭਾਰਤ ਸਰਕਾਰ ਇਨੋਵੇਸ਼ਨ, ਸਮਾਜ ਸੇਵਾ, ਟੀਕਾਕਾਰੀ (Scholastic), ਖੇਡਾਂ, ਕਲਾ ਤੇ ਸੱਭਿਆਚਾਰ ਅਤੇ ਬੀਰਤਾ ਦੀਆਂ ਛੇ ਸ਼੍ਰੇਣੀਆਂ ਵਿੱਚ ਬੱਚਿਆਂ ਨੂੰ ਉਨ੍ਹਾਂ ਦੀਆਂ ਅਸਾਧਾਰਣ ਉਪਲਬਧੀਆਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀਯ ਬਾਲ ਪੁਰਸਕਾਰ ਪ੍ਰਦਾਨ ਕਰਦੀ ਹੈ। ਹਰੇਕ ਪੁਰਸਕਾਰ ਵਿਜੇਤਾ ਨੂੰ ਇੱਕ ਮੈਡਲ, ਇੱਕ ਲੱਖ ਰੁਪਏ ਦਾ ਨਕਦ ਪੁਰਸਕਾਰ ਅਤੇ ਇੱਕ ਪ੍ਰਮਾਣ-ਪੱਤਰ ਦਿੱਤਾ ਜਾਂਦਾ ਹੈ। ਇਸ ਸਾਲ ਬਾਲ ਸ਼ਕਤੀ ਪੁਰਸਕਾਰ ਦੀਆਂ ਵਿਭਿੰਨ ਸ਼੍ਰੇਣੀਆਂ ਦੇ ਤਹਿਤ ਦੇਸ਼ ਭਰ ਤੋਂ 11 ਬੱਚਿਆਂ ਨੂੰ ਪੀਐੱਮਆਰਬੀਪੀ-2023 ਦੇ ਲਈ ਚੁਣਿਆ ਗਿਆ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ 11 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 6 ਲੜਕੇ ਅਤੇ 5 ਲੜਕੀਆਂ ਸ਼ਾਮਲ ਹਨ।