ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 10 ਅਕਤੂਬਰ, 2023 ਨੂੰ ਸ਼ਾਮ ਲਗਭਗ 4.30 ਵਜੇ ਮੇਜਰ ਧਿਆਨ ਚੰਦ ਸਟੇਡੀਅਮ, ਨਵੀਂ ਦਿੱਲੀ ਵਿੱਚ ਏਸ਼ਿਆਈ ਖੇਡਾਂ 2022 ਵਿੱਚ ਹਿੱਸਾ ਲੈਣ ਵਾਲੇ ਭਾਰਤੀ ਐਥਲੀਟਾਂ ਦੇ ਦਲ ਦੇ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਸੰਬੋਧਨ ਕਰਨਗੇ।
ਇਹ ਪ੍ਰੋਗਰਾਮ ਪ੍ਰਧਾਨ ਮੰਤਰੀ ਦੁਆਰਾ ਏਸ਼ਿਆਈ ਖੇਡਾਂ 2022 ਵਿੱਚ ਐਥਲੀਟਾਂ ਦੀ ਸ਼ਾਨਦਾਰ ਉਪਲਬਧੀ ਦੇ ਲਈ ਉਨ੍ਹਾਂ ਨੂੰ ਵਧਾਈਆਂ ਦੇਣ ਅਤੇ ਉਨ੍ਹਾਂ ਨੂੰ ਭਵਿੱਖ ਦੇ ਮੁਕਾਬਲਿਆਂ ਦੇ ਲਈ ਪ੍ਰੇਰਿਤ ਕਰਨ ਦਾ ਇੱਕ ਪ੍ਰਯਾਸ ਹੈ। ਭਾਰਤ ਨੇ ਏਸ਼ਿਆਈ ਖੇਡਾਂ 2022 ਵਿੱਚ 28 ਗੋਲਡ ਮੈਡਲਾਂ ਸਹਿਤ ਕੁੱਲ 107 ਮੈਡਲ ਜਿੱਤੇ ਹਨ। ਜਿੱਤੇ ਗਏ ਮੈਡਲਾਂ ਦੀ ਕੁੱਲ ਸੰਖਿਆ ਦੇ ਸਿਲਸਿਲੇ ਵਿੱਚ ਏਸ਼ਿਆਈ ਖੇਡਾਂ ਵਿੱਚ ਇਹ ਭਾਰਤ ਦਾ ਬਿਹਤਰੀਨ ਪ੍ਰਦਰਸ਼ਨ ਹੈ।
ਇਸ ਪ੍ਰੋਗਰਾਮ ਵਿੱਚ ਏਸ਼ਿਆਈ ਖੇਡਾਂ ਦੇ ਲਈ ਭਾਰਤੀ ਦਲ ਦੇ ਐਥਲੀਟ, ਉਨ੍ਹਾਂ ਦੇ ਕੋਚ, ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਅਧਿਕਾਰੀ, ਨੈਸ਼ਨਲ ਸਪੋਰਟਸ ਫੈਡਰੇਸ਼ਨਾਂ ਦੇ ਪ੍ਰਤੀਨਿਧੀਆਂ ਸਹਿਤ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਧਿਕਾਰੀ ਭੀ ਹਿੱਸਾ ਲੈਣਗੇ।