ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਫਰਵਰੀ ਨੂੰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਜ਼ਰੀਏ 41,000 ਕਰੋੜ ਰੁਪਏ ਤੋਂ ਵੱਧ ਦੇ ਲਗਭਗ 2000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ,
ਪ੍ਰਧਾਨ ਮੰਤਰੀ ਨੇ ਲਗਾਤਾਰ ਰੇਲਵੇ ਸਟੇਸ਼ਨਾਂ 'ਤੇ ਵਿਸ਼ਵ ਪੱਧਰੀ ਸੁਵਿਧਾਵਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ। ਇਸ ਕੋਸ਼ਿਸ਼ ਵਿੱਚ ਇੱਕ ਵੱਡੇ ਕਦਮ ਵਿੱਚ, ਪ੍ਰਧਾਨ ਮੰਤਰੀ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਦੇ ਤਹਿਤ 553 ਰੇਲਵੇ ਸਟੇਸ਼ਨਾਂ ਦੇ ਪੁਨਰ-ਵਿਕਾਸ ਲਈ ਨੀਂਹ ਪੱਥਰ ਰੱਖਣਗੇ। 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲੇ ਇਨ੍ਹਾਂ ਸਟੇਸ਼ਨਾਂ ਨੂੰ 19,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਪੁਨਰ-ਵਿਕਸਿਤ ਕੀਤਾ ਜਾਵੇਗਾ। ਇਹ ਸਟੇਸ਼ਨ ਸ਼ਹਿਰ ਦੇ ਦੋਵਾਂ ਪਾਸਿਆਂ ਨੂੰ ਜੋੜਦੇ ਹੋਏ 'ਸਿਟੀ ਸੈਂਟਰਾਂ' ਵਜੋਂ ਕੰਮ ਕਰਨਗੇ। ਇਨ੍ਹਾਂ ਵਿੱਚ ਆਧੁਨਿਕ ਯਾਤਰੀ ਸੁਵਿਧਾਵਾਂ ਜਿਵੇਂ ਕਿ ਰੂਫ਼ਟਾਪ ਪਲਾਜ਼ਾ, ਸੁੰਦਰ ਲੈਂਡਸਕੇਪਿੰਗ, ਇੰਟਰ ਮਾਡਲ ਕਨੈਕਟੀਵਿਟੀ, ਬਿਹਤਰ ਆਧੁਨਿਕ ਫੇਕੇਡ, ਬੱਚਿਆਂ ਦੇ ਖੇਡਣ ਦਾ ਖੇਤਰ, ਕਿਓਸਕ, ਫੂਡ ਕੋਰਟ ਆਦਿ ਹੋਣਗੇ। ਇਨ੍ਹਾਂ ਨੂੰ ਵਾਤਾਵਰਣ ਅਨੁਕੂਲ ਅਤੇ ਦਿੱਵਿਯਾਂਗ ਅਨੁਕੂਲ ਵਜੋਂ ਪੁਨਰ-ਵਿਕਸਤ ਕੀਤਾ ਜਾਵੇਗਾ। ਇਨ੍ਹਾਂ ਸਟੇਸ਼ਨਾਂ ਦੀਆਂ ਇਮਾਰਤਾਂ ਦਾ ਡਿਜ਼ਾਈਨ ਸਥਾਨਕ ਸੱਭਿਆਚਾਰ, ਵਿਰਾਸਤ ਅਤੇ ਆਰਕੀਟੈਕਚਰ ਤੋਂ ਪ੍ਰੇਰਿਤ ਹੋਵੇਗਾ।
ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਉੱਤਰ ਪ੍ਰਦੇਸ਼ ਦੇ ਗੋਮਤੀ ਨਗਰ ਸਟੇਸ਼ਨ ਦਾ ਉਦਘਾਟਨ ਕਰਨਗੇ, ਜਿਸ ਨੂੰ ਲਗਭਗ 385 ਕਰੋੜ ਰੁਪਏ ਦੀ ਲਾਗਤ ਨਾਲ ਪੁਨਰ-ਵਿਕਸਿਤ ਕੀਤਾ ਗਿਆ ਹੈ। ਭਵਿੱਖ ਵਿੱਚ ਯਾਤਰੀਆਂ ਦੀ ਵਧਦੀ ਸੰਖਿਆ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ, ਇਸ ਸਟੇਸ਼ਨ ਨੇ ਆਗਮਨ ਅਤੇ ਰਵਾਨਗੀ ਦੀਆਂ ਸੁਵਿਧਾਵਾਂ ਨੂੰ ਵੱਖ ਕੀਤਾ ਗਿਆ ਹੈ। ਇਹ ਸ਼ਹਿਰ ਦੇ ਦੋਵਾਂ ਪਾਸਿਆਂ ਨੂੰ ਜੋੜਦਾ ਹੈ। ਇਸ ਕੇਂਦਰੀ ਵਾਤਾਅਨੁਕੂਲਿਤ ਸਟੇਸ਼ਨ ਵਿੱਚ ਆਧੁਨਿਕ ਯਾਤਰੀ ਸੁਵਿਧਾਵਾਂ ਜਿਵੇਂ ਕਿ ਏਅਰ ਕੌਨਕੋਰਸ, ਕੰਜੇਸ਼ਨ ਫਰੀ ਸਰਕੂਲੇਸ਼ਨ, ਫੂਡ ਕੋਰਟ ਅਤੇ ਉੱਪਰੀ ਅਤੇ ਹੇਠਲੇ ਬੇਸਮੈਂਟ ਵਿੱਚ ਲੁੜੀਂਦੀ ਪਾਰਕਿੰਗ ਥਾਂ ਹੈ।
ਪ੍ਰਧਾਨ ਮੰਤਰੀ 1500 ਰੋਡ ਓਵਰ ਬ੍ਰਿਜ ਅਤੇ ਅੰਡਰਪਾਸ ਦਾ ਨੀਂਹ ਪੱਥਰ ਰੱਖਣਗੇ, ਉਦਘਾਟਨ ਕਰਨਗੇ ਅਤੇ ਰਾਸ਼ਟਰ ਨੂੰ ਸਮਰਪਿਤ ਕਰਨਗੇ। 24 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਫੈਲੇ ਇਨ੍ਹਾਂ ਰੋਡ ਓਵਰ ਬ੍ਰਿਜ ਅਤੇ ਅੰਡਰਪਾਸ ਪ੍ਰੋਜੈਕਟਾਂ ਦੀ ਕੁੱਲ ਲਾਗਤ ਲਗਭਗ 21,520 ਕਰੋੜ ਰੁਪਏ ਹੈ। ਇਹ ਪ੍ਰੋਜੈਕਟ ਭੀੜ-ਭੜੱਕੇ ਨੂੰ ਘੱਟ ਕਰਨਗੇ, ਸੁਰੱਖਿਆ ਅਤੇ ਕਨੈਕਟੀਵਿਟੀ ਵਧਾਉਣਗੇ, ਸਮਰੱਥਾ ਵਿੱਚ ਸੁਧਾਰ ਕਰਨਗੇ ਅਤੇ ਰੇਲ ਯਾਤਰਾ ਦੀ ਦਕਸ਼ਤਾ ਵਿੱਚ ਸੁਧਾਰ ਕਰਨਗੇ।