QuotePM to inaugurate Omkareshwar floating solar project
QuotePM to also lay foundation stone of 1153 Atal Gram Sushasan buildings

ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100 ਵੀਂ ਜਯੰਤੀ (ਜਨਮ ਵਰ੍ਹੇਗੰਢ) ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ ਨੂੰ ਮੱਧ ਪ੍ਰਦੇਸ਼ ਦਾ ਦੌਰਾ ਕਰਨਗੇ। ਦੁਪਹਿਰ ਲਗਭਗ 12:30 ਵਜੇ ਉਹ ਖਜੁਰਾਹੋ (Khajuraho) ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਅਤੇ ਨੀਂਹ ਪੱਥਰ ਰੱਖਣਗੇ।

 

ਪ੍ਰਧਾਨ ਮੰਤਰੀ ਕੇਨ-ਬੇਤਵਾ ਨਦੀ ਜੋੜੋ ਨੈਸ਼ਨਲ ਪ੍ਰੋਜੈਕਟ (Ken- Betwa river linking national project) ਦਾ ਨੀਂਹ ਪੱਥਰ ਰੱਖਣਗੇ। ਇਹ ਰਾਸ਼ਟਰੀ ਪਰਿਪੇਖ ਯੋਜਨਾ ਦੇ ਤਹਿਤ ਦੇਸ਼ ਦਾ ਪਹਿਲਾ ਨਦੀ ਜੋੜੋ ਪ੍ਰੋਜੈਕਟ ਹੈ। ਇਸ ਪ੍ਰੋਜੈਕਟ ਨਾਲ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਸਿੰਚਾਈ ਦੀ ਸੁਵਿਧਾ ਮਿਲੇਗੀ, ਜਿਸ ਨਾਲ ਲੱਖਾਂ ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ। ਇਸ ਪ੍ਰੋਜੈਕਟ ਨਾਲ ਖੇਤਰ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਸੁਵਿਧਾ ਭੀ ਮਿਲੇਗੀ। ਇਸ ਦੇ ਨਾਲ ਹੀ, ਪਣਬਿਜਲੀ ਪ੍ਰੋਜੈਕਟ ਹਰਿਤ ਊਰਜਾ ਵਿੱਚ 100 ਮੈਗਾਵਾਟ (100 MW) ਵਿੱਚ ਅਧਿਕ ਦਾ ਯੋਗਦਾਨ ਦੇਣਗੇ। ਇਸ ਪ੍ਰੋਜੈਕਟ ਨਾਲ ਰੋਜ਼ਗਾਰ ਦੇ ਕਈ ਅਵਸਰਾਂ ਦੀ ਸਿਰਜਣਾ  ਹੋਵੇਗੀ ਅਤੇ ਗ੍ਰਾਮੀਣ ਅਰਥਵਿਵਸਥਾ ਭੀ ਮਜ਼ਬੂਤ ਹੋਵੇਗੀ।

ਪ੍ਰਧਾਨ ਮੰਤਰੀ ਮੋਦੀ, ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ)  ਦੇ ਅਵਸਰ ‘ਤੇ ਇੱਕ ਸਮਾਰਕ ਡਾਕ ਟਿਕਟ ਅਤੇ ਸਿੱਕਾ ਜਾਰੀ ਕਰਨਗੇ। ਉਹ 1153 ਅਟਲ ਗ੍ਰਾਮ ਸੁਸ਼ਾਸਨ (Atal Gram Sushasan) ਭਵਨਾਂ ਦਾ ਨੀਂਹ ਪੱਥਰ ਭੀ ਰੱਖਣਗੇ। ਇਹ ਭਵਨ ਸਥਾਨਕ ਪੱਧਰ ‘ਤੇ ਸੁਸ਼ਾਸਨ ਦੇ ਲਈ ਗ੍ਰਾਮ ਪੰਚਾਇਤਾਂ ਦੇ ਕਾਰਜ ਅਤੇ ਜ਼ਿੰਮੇਦਾਰੀਆਂ ਦੇ ਵਿਹਾਰਕ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

 

ਊਰਜਾ ਦੀ ਆਤਮਨਿਰਭਰਤਾ ਅਤੇ ਹਰਿਤ ਊਰਜਾ ਨੂੰ ਹੁਲਾਰਾ ਦੇਣ ਦੀ ਆਪਣੀ ਪ੍ਰਤੀਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਮੱਧ ਪ੍ਰਦੇਸ਼ ਦੇ ਖੰਡਵਾ ਜ਼ਿਲ੍ਹੇ ਦੇ ਓਅੰਕਾਰੇਸ਼ਵਰ ਵਿਖੇ ਸਥਾਪਿਤ ਓਅੰਕਾਰੇਸ਼ਵਰ ਫਲੋਟਿੰਗ ਸੋਲਰ ਪ੍ਰੋਜੈਕਟ ਦਾ ਭੀ ਉਦਘਾਟਨ ਕਰਨਗੇ। ਇਹ ਪ੍ਰੋਜੈਕਟ ਕਾਰਬਨ ਉਤਸਰਜਨ ਨੂੰ ਘੱਟ ਕਰੇਗਾ ਅਤੇ ਵਰ੍ਹੇ 2070 ਤੱਕ ਨੈੱਟ ਜ਼ੀਰੋ ਕਾਰਬਨ ਉਤਸਰਜਨ ਦੇ ਸਰਕਾਰ ਦੇ ਮਿਸ਼ਨ ਵਿੱਚ ਯੋਗਦਾਨ ਦੇਵੇਗਾ। ਇਹ ਜਲ ਵਾਸ਼ਪੀਕਰਨ ਨੂੰ ਘੱਟ ਕਰਕੇ ਜਲ ਸੰਭਾਲ਼ ਵਿੱਚ ਭੀ ਮਦਦ ਕਰੇਗਾ।

 

  • kranthi modi February 22, 2025

    నేటి భారత్ తన పౌరులు ఎక్కడ ఉన్నా, ఎలాంటి సంక్షోభంలో ఇరుక్కున్నా అందరినీ క్షేమంగా ఇంటికి తీసుకువస్తుంది: పీఎం విదేశాంగ విధానంలో జాతీయ ప్రాధాన్యాలతో పాటు మానవ ఆసక్తులకు కూడా భారత్ ప్రాధాన్యమిస్తుంది: పీఎం వికసిత్ భారత్ కచ్చితంగా నెరవేరుతుందనే విశ్వాసాన్ని మన యువత ఇచ్చారు: పీఎం దేశభవిష్యత్తులో అందరి పాత్ర కీలకమే: పీఎం
  • Bhushan Vilasrao Dandade February 10, 2025

    जय हिंद
  • Vivek Kumar Gupta February 10, 2025

    नमो ..🙏🙏🙏🙏🙏
  • Vivek Kumar Gupta February 10, 2025

    नमो ............................🙏🙏🙏🙏🙏
  • Dr Mukesh Ludanan February 08, 2025

    Jai ho
  • Suraj lasinkar February 08, 2025

    जय श्री राम
  • Dr Swapna Verma February 06, 2025

    jay shree Ram
  • Yash Wilankar January 29, 2025

    Namo 🙏
  • Yogendra Nath Pandey Lucknow Uttar vidhansabha January 24, 2025

    namo namo
  • ram Sagar pandey January 12, 2025

    ॐनमः शिवाय 🙏🌹🙏जय कामतानाथ की 🙏🌹🙏🌹🌹🙏🙏🌹🌹🌹🙏🏻🌹जय श्रीराम🙏💐🌹जय माँ विन्ध्यवासिनी👏🌹💐
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
How has India improved its defence production from 2013-14 to 2023-24 since the launch of

Media Coverage

How has India improved its defence production from 2013-14 to 2023-24 since the launch of "Make in India"?
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 27 ਮਾਰਚ 2025
March 27, 2025

Citizens Appreciate Sectors Going Global Through PM Modi's Initiatives