ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦ 11 ਨਵੰਬਰ ਨੂੰ ਸਵੇਰੇ ਕਰੀਬ 11:15 ਵਜੇ ਵੀਡਿਓ ਕਾਨਫਰਸਿੰਗ ਰਾਹੀਂ ਗੁਜਰਾਤ ਦੇ ਵਡਤਾਲ ਵਿੱਚ ਸ਼੍ਰੀ ਸਵਾਮੀਨਾਰਾਇਣ ਮੰਦਿਰ ਦੇ 200ਵੇਂ ਵਰ੍ਹੇਗੰਢ ਸਮਾਰੋਹ ਵਿੱਚ ਸ਼ਾਮਲ ਹੋਣਗੇ। ਇਸ ਅਵਸਰ ‘ਤੇ ਉਹ ਮੌਜੂਦ ਜਨਸਮੂਹ ਨੂੰ ਵੀ ਸੰਬੋਧਿਤ ਕਰਨਗੇ।
ਵਡਤਾਲ ਸਥਿਤ ਸ਼੍ਰੀ ਸਵਾਮੀਨਾਰਾਇਣ ਮੰਦਿਰ ਕਈ ਦਹਾਕਿਆਂ ਤੋਂ ਲੋਕਾਂ ਦੇ ਸਮਾਜਿਕ ਅਤੇ ਅਧਿਆਤਮਕ ਜੀਵਨ ‘ਤੇ ਆਪਣਾ ਪ੍ਰਭਾਵ ਪਾ ਰਿਹਾ ਹੈ।