Quoteਪ੍ਰਧਾਨ ਮੰਤਰੀ ਸੰਸਦ ਭਵਨ ਦੇ ਕੇਂਦਰੀ ਹਾਲ ’ਚ ਸੰਵਿਧਾਨ ਦਿਵਸ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ
Quoteਪ੍ਰਧਾਨ ਮੰਤਰੀ ਵਿਗਿਆਨ ਭਵਨ ’ਚ ਸੁਪਰੀਮ ਕੋਰਟ ਦੁਆਰਾ ਆਯੋਜਿਤ ਸੰਵਿਧਾਨ ਦਿਵਸ ਸਮਾਰੋਹ ਦਾ ਵੀ ਉਦਘਾਟਨ ਕਰਨਗੇ

ਰਾਸ਼ਟਰ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਏਗਾ। ਇੱਥੇ ਵਰਨਣਯੋਗ ਹੈ ਕਿ 26 ਨਵੰਬਰ, 1949 ਨੂੰ ਸੰਵਿਧਾਨ ਸਭਾ ਨੇ ਭਾਰਤ ਦੇ ਸੰਵਿਧਾਨ ਨੂੰ ਅਪਣਾਇਆ ਸੀ, ਜਿਸ ਲਈ 26 ਨਵੰਬਰ ਨੂੰ ‘ਸੰਵਿਧਾਨ ਦਿਵਸ’ ਮਨਾਇਆ ਜਾਂਦਾ ਹੈ। ਸੰਵਿਧਾਨ ਦਿਵਸ ਨੂੰ ਮਨਾਉਣਾ 2015 ’ਚ ਸ਼ੁਰੂ ਹੋਇਆ ਸੀ, ਜੋ ਇਸ ਇਤਿਹਾਸਿਕ ਤਰੀਕ ਦੇ ਮਹੱਤਵ ਨੂੰ ਉਚਿਤ ਮਾਨਤਾ ਦੇਣ ਦੇ ਪ੍ਰਧਾਨ ਮੰਤਰੀ ਦੇ ਦ੍ਰਿਸ਼ਟੀਕੋਣ ’ਤੇ ਆਧਾਰਤ ਹੈ। ਇਸ ਦ੍ਰਿਸ਼ਟੀਕੋਣ ਦਾ ਅਧਾਰ 2010 ’ਚ ਗੁਜਰਾਤ ਦੇ ਤਤਕਾਲੀਨ ਮੁੱਖ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਆਯੋਜਿਤ ‘ਸੰਵਿਧਾਨ ਗੌਰਵ ਯਾਤਰਾ’ ’ਚ ਨਿਹਿਤ ਹੋ ਸਕਦਾ ਹੈ।

ਇਸ ਵਰ੍ਹੇ ਸੰਵਿਧਾਨ ਦਿਵਸ ਸਮਾਰੋਹ ਅਧੀਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 26 ਨਵੰਬਰ, 2021 ਨੂੰ ਸੰਸਦ ਅਤੇ ਵਿਗਿਆਨ ਭਵਨ ’ਚ ਆਯੋਜਿਤ ਹੋਣ ਵਾਲੇ ਸਮਾਰੋਹਾਂ ’ਚ ਭਾਗ ਲੈਣਗੇ।

ਸੰਸਦ 'ਚ ਆਯੋਜਿਤ ਪ੍ਰੋਗਰਾਮ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗਾ। ਇਹ ਪ੍ਰੋਗਰਾਮ ਸੰਸਦ ਭਵਨ ਦੇ ਸੈਂਟਰਲ ਹਾਲ ਵਿੱਚ ਹੋਵੇਗਾ। ਪ੍ਰੋਗਰਾਮ ਨੂੰ ਰਾਸ਼ਟਰਪਤੀ, ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਲੋਕ ਸਭਾ ਦੇ ਸਪੀਕਰ ਸੰਬੋਧਨ ਕਰਨਗੇ। ਰਾਸ਼ਟਰਪਤੀ ਦੇ ਭਾਸ਼ਣ ਤੋਂ ਬਾਅਦ ਉਹ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਸੁਣਾਉਣਗੇ, ਜਿਸ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਰਾਸ਼ਟਰਪਤੀ ਸੰਵਿਧਾਨ ਸਭਾ ਵਿੱਚ ਬਹਿਸਾਂ ਅਤੇ ਵਿਚਾਰ-ਵਟਾਂਦਰੇ ਦਾ ਇੱਕ ਡਿਜੀਟਲ ਸੰਸਕਰਣ, ਭਾਰਤ ਦੇ ਸੰਵਿਧਾਨ ਦੀ ਕੈਲੀਗ੍ਰਾਫਿਕ ਕਾਪੀ ਦਾ ਇੱਕ ਡਿਜੀਟਲ ਸੰਸਕਰਣ ਅਤੇ ਭਾਰਤ ਦੇ ਸੰਵਿਧਾਨ ਦੇ ਅੱਪਡੇਟ ਕੀਤੇ ਸੰਸਕਰਣ ਨੂੰ ਵੀ ਜਾਰੀ ਕਰਨਗੇ, ਜਿਸ ਵਿੱਚ ਹੁਣ ਤੱਕ ਦੀਆਂ ਸਾਰੀਆਂ ਸੋਧਾਂ ਸ਼ਾਮਲ ਹੋਣਗੀਆਂ। ਉਹ ‘ਸੰਵਿਧਾਨਕ ਲੋਕਤੰਤਰ ਬਾਰੇ ਔਨਲਾਈਨ ਕੁਇਜ਼’ ਦਾ ਉਦਘਾਟਨ ਵੀ ਕਰਨਗੇ।

ਪ੍ਰਧਾਨ ਮੰਤਰੀ ਨਵੀਂ ਦਿੱਲੀ ਦੇ ਵਿਗਿਆਨ ਭਵਨ ਦੇ ਪਲੈਨਰੀ ਹਾਲ ਵਿੱਚ ਸ਼ਾਮ 5:30 ਵਜੇ ਸੁਪਰੀਮ ਕੋਰਟ ਵੱਲੋਂ ਆਯੋਜਿਤ ਦੋ-ਦਿਨਾ ਸੰਵਿਧਾਨ ਦਿਵਸ ਸਮਾਰੋਹ ਦਾ ਉਦਘਾਟਨ ਕਰਨਗੇ। ਇਸ ਮੌਕੇ ਸੁਪਰੀਮ ਕੋਰਟ ਦੇ ਸਾਰੇ ਜੱਜ, ਸਾਰੀਆਂ ਹਾਈ ਕੋਰਟਾਂ ਦੇ ਚੀਫ਼ ਜਸਟਿਸ ਅਤੇ ਹੋਰ ਸੀਨੀਅਰ ਜੱਜ, ਸੌਲਿਸਿਟਰ ਜਨਰਲ ਆਵ੍ ਇੰਡੀਆ ਅਤੇ ਕਾਨੂੰਨੀ ਖੇਤਰ ਦੇ ਹੋਰ ਮੈਂਬਰ ਹਾਜ਼ਰ ਹੋਣਗੇ। ਪ੍ਰਧਾਨ ਮੰਤਰੀ ਵਿਸ਼ੇਸ਼ ਅਸੈਂਬਲੀ ਨੂੰ ਵੀ ਸੰਬੋਧਨ ਕਰਨਗੇ।

 

  • T S KARTHIK November 27, 2024

    in IAF INDIAN AIRFORCE army navy✈️ flight train trucks vehicle 🚆🚂 we can write vasudeva kuttumbakkam -we are 1 big FAMILY to always remind team and nation and world 🌎 all stakeholders.
  • ranjeet kumar April 24, 2022

    jay sri ram🙏🙏🙏
  • DR HEMRAJ RANA February 24, 2022

    दक्षिण भारत की राजनीति और ऑल इंडिया अन्ना द्रविड़ मुनेत्र कड़गम की कद्दावर नेता, #तमिलनाडु की पूर्व मुख्यमंत्री #जयललिता जी की जन्म जयंती पर शत् शत् नमन्। समाज और देशहित में किए गए आपके कार्य सैदव याद किए जाएंगे।
  • G.shankar Srivastav January 03, 2022

    सोच ईमानदार काम दमदार छा गयी है योगी सरकार
Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
Namo Drone Didi, Kisan Drones & More: How India Is Changing The Agri-Tech Game

Media Coverage

Namo Drone Didi, Kisan Drones & More: How India Is Changing The Agri-Tech Game
NM on the go

Nm on the go

Always be the first to hear from the PM. Get the App Now!
...
We remain committed to deepening the unique and historical partnership between India and Bhutan: Prime Minister
February 21, 2025

Appreciating the address of Prime Minister of Bhutan, H.E. Tshering Tobgay at SOUL Leadership Conclave in New Delhi, Shri Modi said that we remain committed to deepening the unique and historical partnership between India and Bhutan.

The Prime Minister posted on X;

“Pleasure to once again meet my friend PM Tshering Tobgay. Appreciate his address at the Leadership Conclave @LeadWithSOUL. We remain committed to deepening the unique and historical partnership between India and Bhutan.

@tsheringtobgay”