ਟਾਪੂਆਂ ਦਾ ਨਾਮ ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਰੱਖਣਾ ਉਨ੍ਹਾਂ ਲਈ ਸਦੀਵੀ ਸ਼ਰਧਾਂਜਲੀ ਹੋਵੇਗੀ
ਇਹ ਕਦਮ ਅਸਲ ਜੀਵਨ ਦੇ ਨਾਇਕਾਂ ਨੂੰ ਬਣਦਾ ਸਨਮਾਨ ਅਤੇ ਮਾਨਤਾ ਦੇਣ ਲਈ ਪ੍ਰਧਾਨ ਮੰਤਰੀ ਦੇ ਪ੍ਰਯਤਨਾਂ ਦੇ ਅਨੁਰੂਪ ਹੈ
ਪ੍ਰਧਾਨ ਮੰਤਰੀ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ 'ਤੇ ਬਣਾਏ ਜਾਣ ਵਾਲੇ ਨੇਤਾ ਜੀ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕਰਨਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਪਰਾਕ੍ਰਮ ਦਿਵਸ ਮੌਕੇ 23 ਜਨਵਰੀ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਅੰਡੇਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਟਾਪੂਆਂ ਦੇ ਨਾਮ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ ਰੱਖਣ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਪ੍ਰੋਗਰਾਮ ਦੇ ਦੌਰਾਨ ਪ੍ਰਧਾਨ ਮੰਤਰੀ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ 'ਤੇ ਬਣਾਏ ਜਾਣ ਵਾਲੇ ਨੇਤਾ ਜੀ ਨੂੰ ਸਮਰਪਿਤ ਰਾਸ਼ਟਰੀ ਸਮਾਰਕ ਦੇ ਮਾਡਲ ਦਾ ਵੀ ਉਦਘਾਟਨ ਕਰਨਗੇ।

ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਇਤਿਹਾਸਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਯਾਦ ਨੂੰ ਸਨਮਾਨਿਤ ਕਰਨ ਲਈ, ਪ੍ਰਧਾਨ ਮੰਤਰੀ ਦੁਆਰਾ 2018 ਵਿੱਚ ਇਸ ਟਾਪੂ ਦੀ ਯਾਤਰਾ ਦੇ ਦੌਰਾਨ ਰੌਸ ਟਾਪੂ ਦਾ ਨਾਮ ਬਦਲ ਕੇ ਨੇਤਾਜੀ ਸੁਭਾਸ਼ ਚੰਦਰ ਬੋਸ ਟਾਪੂ ਰੱਖਿਆ ਗਿਆ ਸੀ। ਨੀਲ ਟਾਪੂ ਅਤੇ ਹੈਵਲੌਕ ਟਾਪੂ ਦਾ ਨਾਮ ਬਦਲ ਕੇ ਕ੍ਰਮਵਾਰ ਸ਼ਹੀਦ ਟਾਪੂ ਅਤੇ ਸਵਰਾਜ ਟਾਪੂ ਰੱਖਿਆ ਗਿਆ ਸੀ।

ਪ੍ਰਧਾਨ ਮੰਤਰੀ ਨੇ ਹਮੇਸ਼ਾ ਦੇਸ਼ ਦੇ ਅਸਲ ਜੀਵਨ ਨਾਇਕਾਂ ਨੂੰ ਬਣਦਾ ਸਨਮਾਨ ਦੇਣ ਨੂੰ ਪ੍ਰਮੁੱਖ ਪ੍ਰਾਥਮਿਕਤਾ ਦਿੱਤੀ ਹੈ। ਇਸ ਭਾਵਨਾ ਵਿੱਚ ਅੱਗੇ ਵਧਦਿਆਂ ਹੁਣ ਟਾਪੂ ਸਮੂਹ ਦੇ 21 ਸਭ ਤੋਂ ਬੜੇ ਬੇਨਾਮ ਟਾਪੂਆਂ ਦੇ ਨਾਮ 21 ਪਰਮਵੀਰ ਚੱਕਰ ਜੇਤੂਆਂ ਦੇ ਨਾਮ 'ਤੇ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਸਭ ਤੋਂ ਬੜੇ ਬੇਨਾਮ ਟਾਪੂ ਦਾ ਨਾਮ ਪਹਿਲੇ ਪਰਮਵੀਰ ਚੱਕਰ ਜੇਤੂ ਦੇ ਨਾਮ 'ਤੇ ਰੱਖਿਆ ਜਾਵੇਗਾ, ਦੂਸਰੇ ਸਭ ਤੋਂ ਬੜੇ ਬੇਨਾਮ ਟਾਪੂ ਦਾ ਨਾਮ ਦੂਸਰੇ ਪਰਮਵੀਰ ਚੱਕਰ ਜੇਤੂ ਦੇ ਨਾਮ 'ਤੇ ਰੱਖਿਆ ਜਾਵੇਗਾ, ਅਤੇ ਇਸ ਤਰ੍ਹਾਂ ਹੀ। ਇਹ ਕਦਮ ਸਾਡੇ ਨਾਇਕਾਂ ਨੂੰ ਇੱਕ ਸਦੀਵੀ ਸ਼ਰਧਾਂਜਲੀ ਹੋਵੇਗਾ, ਜਿਨ੍ਹਾਂ ਵਿੱਚੋਂ ਬਹੁਤਿਆਂ ਨੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਲਈ ਅੰਤਿਮ ਕੁਰਬਾਨੀ ਦਿੱਤੀ।

ਇਨ੍ਹਾਂ ਟਾਪੂਆਂ ਦੇ ਨਾਮ 21 ਪਰਮਵੀਰ ਚੱਕਰ ਜੇਤੂਆਂ - ਮੇਜਰ ਸੋਮਨਾਥ ਸ਼ਰਮਾ, ਸੂਬੇਦਾਰ ਅਤੇ ਆਨਰੇਰੀ ਕੈਪਟਨ (ਉਸ ਸਮੇਂ ਲਾਂਸ ਨਾਇਕ) ਕਰਮ ਸਿੰਘ, ਐੱਮ.ਐੱਮ., ਸੈਕਿੰਡ ਲੈਫਟੀਨੈਂਟ ਰਾਮ ਰਾਘੋਬਾ ਰਾਣੇ, ਨਾਇਕ ਜਦੂਨਾਥ ਸਿੰਘ, ਕੰਪਨੀ ਹੌਲਦਾਰ ਮੇਜਰ ਪੀਰੂ ਸਿੰਘ, ਕੈਪਟਨ ਜੀ. ਐੱਸ. ਸਲਾਰੀਆ, ਲੈਫਟੀਨੈਂਟ ਕਰਨਲ (ਉਦੋਂ ਮੇਜਰ) ਧੰਨ ਸਿੰਘ ਥਾਪਾ, ਸੂਬੇਦਾਰ ਜੋਗਿੰਦਰ ਸਿੰਘ, ਮੇਜਰ ਸ਼ੈਤਾਨ ਸਿੰਘ, ਸੀ.ਕਿਊ.ਐੱਮ.ਐੱਚ. ਅਬਦੁਲ ਹਮੀਦ, ਲੈਫਟੀਨੈਂਟ ਕਰਨਲ ਅਰਦੇਸ਼ੀਰ ਬੁਰਜੌਰਜੀ ਤਾਰਾਪੋਰ, ਲਾਂਸ ਨਾਇਕ ਅਲਬਰਟ ਏਕਾ, ਮੇਜਰ ਹੁਸ਼ਿਆਰ ਸਿੰਘ, ਸੈਕਿੰਡ ਲੈਫਟੀਨੈਂਟ ਅਰੁਣ ਖੇਤਰਪਾਲ, ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ, ਮੇਜਰ ਰਾਮਾਸਵਾਮੀ ਪਰਮੇਸ਼ਵਰਨ, ਨਾਇਬ ਸੂਬੇਦਾਰ ਬਾਨਾ ਸਿੰਘ, ਕੈਪਟਨ ਵਿਕਰਮ ਬੱਤਰਾ, ਲੈਫਟੀਨੈਂਟ ਮਨੋਜ ਕੁਮਾਰ ਪਾਂਡੇ, ਸੂਬੇਦਾਰ ਮੇਜਰ (ਉਦੋਂ ਰਾਈਫਲਮੈਨ), ਸੰਜੈ ਕੁਮਾਰ ਅਤੇ ਸੂਬੇਦਾਰ ਮੇਜਰ ਸੇਵਾਮੁਕਤ (ਆਨਰੇਰੀ ਕੈਪਟਨ) ਗ੍ਰੇਨੇਡੀਅਰ ਯੋਗੇਂਦਰ ਸਿੰਘ ਯਾਦਵ ਦੇ ਨਾਮ 'ਤੇ ਰੱਖੇ ਗਏ ਹਨ।

 

Explore More
78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ

Popular Speeches

78ਵੇਂ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਲਾਲ ਕਿਲੇ ਦੀ ਫਸੀਲ ਤੋਂ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸੰਬੋਧਨ ਦਾ ਮੂਲ-ਪਾਠ
India's Economic Growth Activity at 8-Month High in October, Festive Season Key Indicator

Media Coverage

India's Economic Growth Activity at 8-Month High in October, Festive Season Key Indicator
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕਾਰਨਰ 22 ਨਵੰਬਰ 2024
November 22, 2024

PM Modi's Visionary Leadership: A Guiding Light for the Global South